ਅੰਮ੍ਰਿਤਸਰ,13 ਮਾਰਚ (ਪਵਿੱਤਰ ਜੋਤ)- ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੀ ਖੁਸ਼ੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਲਈ ਐਲਾਨੇ ਭਗਵੰਤ ਮਾਨ ਦੀ ਅੰਮ੍ਰਿਤਸਰ ਫੇਰੀ ਦੇ ਦੌਰਾਨ ਆਪ ਦੇ ਨੇਤਾਵਾਂ ਅਤੇ ਵਰਕਰਾਂ ਵੱਲੋਂ ਜਗ੍ਹਾ-ਜਗ੍ਹਾ ਤੇ ਲੰਗਰ ਤੇ ਛਬੀਲ ਲਗਾਈਆਂ ਗਈਆਂ। ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਕਮਿਸ਼ਨਰ ਸੰਦੀਪ ਰਿਸ਼ੀ ਦਿਸ਼ਾਂ ਨਿਰਦੇਸ਼ਾਂ ਦੇ ਚੱਲਦਿਆਂ ਨਗਰ ਨਿਗਮ ਦੇ ਸਿਹਤ ਅਧਿਕਾਰੀ,ਚੀਫ ਸੈਨੇਟਰੀ ਇੰਸਪੈਕਟਰ,ਸੈਨਟਰੀ ਇੰਸਪੈਕਟਰਾਂ ਦੀ ਦੇਖ-ਰੇਖ ਵਿੱਚ ਸਫ਼ਾਈ ਕਰਮਚਾਰੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਨੇਤਾਵਾਂ ਦੇ ਕਾਫ਼ਲੇ ਤੇ ਸੜਕਾਂ ਤੋਂ ਗੁਜ਼ਰ ਜਾਣ ਉਪਰੰਤ ਉਪਰੰਤ ਝਾੜੂ ਲਗਾ ਕੇ ਗੰਦਗੀ ਨੂੰ ਉਠਾਇਆ ਗਿਆ। ਚੀਫ਼ ਸੈਨੇਟਰੀ ਇੰਸਪੈਕਟਰ ਮਲਕੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉੱਚ ਅਧਿਕਾਰੀਆਂ ਦੀ ਨਿਗਰਾਨੀ ਵਿੱਚ ਗੁਰੂ ਨਗਰੀ ਨੂੰ ਸਾਫ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।