ਅੰਮ੍ਰਿਤਸਰ 14 ਮਾਰਚ (ਰਾਜਿੰਦਰ ਧਾਨਿਕ) : ਸਿਵਲ ਸਰਜਨ, ਅੰਮ੍ਰਿਤਸਰ ਡਾ. ਚਰਨਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਡਾਇਰੈਕਟਰ-ਕਮ-ਡੀ.ਡੀ.ਐਚ.ਓ. ਡਾ. ਜਗਜੋਤ ਕੌਰ ਵੱਲੋਂ ਬੀ.ਐਸ.ਐਫ. ਹੱਡ ਕੁਆਟਰ 22 ਬੀ.ਐਨ. ਵਿੱਖੇ ਮਿਤੀ 14.03.2022 ਤੋਂ 22.03.2022 ਤੱਕ ਮਨਾਏ ਜਾਣ ਵਾਲੇ ਵਿਸ਼ਨ ਓਰਲ ਹੈਲਥ ਹਫਤੇ ਦੀ ਸ਼ੁਰੂਅਤ ਕੀਤੀ ਗਈ। ਇਸ ਹਫਤੇ ਦੌਰਾਨ ਸਾਰੀਆਂ ਸਿਹਤ ਸੰਸਥਾਵਾਂ ਵਿੱਖੇ ਮੂੰਹ ਅਤੇ ਦੰਦਾਂ ਦੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਏ ਜਾਣਗੇ। ਦੰਦਾਂ ਦੀਆਂ ਬੀਮਾਰੀਆਂ ਦੀ ਜਾਂਚ ਅਤੇ ਰੋਕਥਾਮ ਸਬੰਧੀ ਕੈਂਪ ਲਗਾਏ ਜਾਣਗੇ। ਇਸ ਮੌਕੇ ਡਾ. ਪਰਮਿੰਦਰ ਸਿੰਘ ਵੱਲੋਂ ਬੀ.ਐਸ.ਐਫ. ਦੇ ਜਵਾਨਾਂ ਅਤੇ ਪਰਿਵਾਰਾਂ ਦੇ ਦੰਦਾਂ ਦੀ ਜਾਂਚ ਕੀਤੀ ਗਈ ਅਤੇ ਦੰਦਾਂ ਦੀ ਸੰਭਾਲ ਸਬੰਧੀ ਆਪ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਤੇ ਮੈਡਮ ਸੁਮਨ ਅਤੇ ਸਮੂਹ ਸਟਾਫ ਹਾਜਰ ਸੀ।