ਅੰਮ੍ਰਿਤਸਰ 19 ਮਾਰਚ (ਪਵਿੱਤਰ ਜੋਤ) –ਮੁੱਖ ਖੇਤੀਬਾੜੀ ਅਫਸਰ ਡਾ ਦਲਜੀਤ ਸਿੰਘ ਵੱਲੋਂ ਰਾਜਾਤਾਲ ਵਿਖੇ ਉਚੇਚੇ ਤੌਰ ਤੇ ਪਹੁੰਚ ਕੇ ਬਾਰਡਰ ਬੈਲਟ ਦੇ ਤਾਰਾਂ ਤੋਂ ਪਾਰ ਜ਼ਮੀਨ ਵਾਲੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ
ਮੁੱਖ ਖੇਤੀਬਾੜੀ ਅਫਸਰ ਵੱਲੋਂ ਖੇਤੀਬਾੜੀ ਅਫਸਰ ਚੁਗਾਵਾਂ ਡਾ ਕੁਲਵੰਤ ਸਿੰਘ, ਖੇਤੀਬਾੜੀ ਅਫਸਰ ਅਟਾਰੀ , ਡਾ ਤੇਜਬੀਰ ਸਿੰਘ ਭੰਗੂ ਨੇ ਸਰਹੱਦੀ ਕਿਸਾਨਾਂ ਦੇ ਨਾਲ ਜਾ ਕੇ ਤਾਰਾਂ ਦੇ ਨਾਲ ਲੱਗਦੇ ਖੇਤਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਕਿਸਾਨਾਂ ਨੂੰ ਵਿਸ਼ਵਾਸ ਦਵਾਇਆ ਕਿ ਸਰਹੱਦੀ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਯੋਗ ਪ੍ਰਣਾਲੀ ਰਾਹੀਂ ਸਮਰੱਥ ਅਥਾਰਟੀਆਂ ਪਾਸ ਪਹੁੰਚਾ ਕੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਢੁੱਕਵੇਂ ਹੱਲ ਕੱਢੇ ਜਾਣਗੇ।
ਇਸ ਮੌਕੇ ਰਾਜਾਤਾਲ ਵਿਖੇ ਕਿਸਾਨ ਸਿਖਲਾਈ ਕੈਂਪਾਂ ਦਾ ਆਯੋਜਨ ਵੀ ਕੀਤਾ ਗਿਆ ਜਿਸ ਵਿੱਚ ਕਿਸਾਨਾਂ ਨੂੰ ਗ਼ੈਰ ਜ਼ਰੂਰੀ ਖਰਚੇ ਘਟਾ ਕੇ ਮਾਪਦਨ ਵਧਾਉਣ ਅਤੇ ਖੇਤੀ ਦੀਆਂ ਨਵੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ। ਡਾ ਤਜਿੰਦਰ ਸਿੰਘ ਭੰਗੂ ਵੱਲੋਂ ਕਣਕ ਦੀ ਕਾਸ਼ਤ ਅਤੇ ਕੀੜੇ ਮਾਰ ਦਵਾਈਆਂ ਜ਼ਹਿਰਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਗਈ ਪੀਡੀ ਆਤਮਾ ਡਾ ਸੁਖਚੈਨ ਸਿੰਘ ਨੇ ਫਸਲਾਂ ਵਿੱਚ ਕੀੜੇ ਮਕੌੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਅਤੇ ਸਹਾਇਕ ਧੰਦਿਆਂ ਬਾਰੇ ਦੱਸਿਆ। ਡੀਪੀਡੀ ਹਰਨੇਕ ਸਿੰਘ ਨੇ ਕਣਕ ਦੀ ਫਸਲ ਦਾ ਵੱਧ ਤੋਂ ਵੱਧ ਝਾੜ ਪ੍ਰਾਪਤ ਕਰਨ ਲਈ ਤਕਨੀਕੀ ਨੁਕਤੇ ਸਾਂਝੇ ਕੀਤੇ। ਡਾ ਬਲਵਿੰਦਰ ਸਿੰਘ ਭੁੱਲਰ ਨੇ ਸੁਚੱਜੇ ਮੰਡੀਕਰਨ ਬਾਰੇ ਜਾਣਕਾਰੀ ਦਿੱਤੀ ਅੰਤ ਵਿੱਚ ਕਿਸਾਨਾਂ ਨੂੰ ਮੂੰਗੀ ਦੀਆਂ ਮਿੰਨੀ ਕਿੱਟਾਂ ਵੰਡੀਆਂ।
ਇਸ ਮੌਕੇ ਤੇ ਖੇਤੀਬਾੜੀ ਵਿਸਥਾਰ ਅਫਸਰ ਰਾਜਾਤਾਲ, ਡਾ ਜਸਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ ਡਾ ਅਮਨਦੀਪ ਸਿੰਘ, ਲਖਬੀਰ ਸਿੰਘ ਖੇਤੀਬਾੜੀ, ਸਬ ਇੰਸਪੈਕਟਰ ਅਮਿਤ ਕੁਮਾਰ, ਬੀਟੀਐੱਮ ਵਿਕਰਮਜੀਤ ਸਿੰਘ, ਏਟੀਐੱਮ ਅਮਨਦੀਪ ਕੁਮਾਰ ਅਤੇ ਇਲਾਕੇ ਦੇ ਅਗਾਂਹਵਧੂ ਕਿਸਾਨ ਮੱਖਣ ਸਿੰਘ ਸਾਬਕਾ ਸਰਪੰਚ, ਬਲਕਾਰ ਸਿੰਘ, ਗੁਰਵਿੰਦਰ ਸਿੰਘ ਭਰੋਭਾਲ, ਹਰਪ੍ਰੀਤ ਸਿੰਘ, ਰਸਾਲ ਸਿੰਘ, ਪੰਜਾਬ ਸਿੰਘ, ਕਾਬਲ ਸਿੰਘ ਅਤੇ ਗੁਰਪਿੰਦਰ ਸਿੰਘ ਹਾਜ਼ਰ ਸਨ