ਵਿਧਾਇਕ ਜਸਬੀਰ ਸੰਧੂ ਸ਼ਹੀਦ ਭਗਤ ਸਿੰਘ ਐਵਾਰਡ ਨਾਲ ਸਨਮਾਨਿਤ

0
46

 

ਜਲਦ ਹੀ ਹੋਣਗੀਆਂ ਸ਼ਹੀਦ ਭਗਤ ਸਿੰਘ ਖੇਡਾਂ : ਮੱਟੂ

ਅੰਮ੍ਰਿਤਸਰ 23 ਮਾਰਚ (ਰਾਜਿੰਦਰ ਧਾਨਿਕ ) :  ਬੀਤੇ 20 ਵਰ੍ਹਿਆਂ ਤੋਂ ਖਿਡਾਰੀਆਂ ਦੀ ਤਰਜਮਾਨੀ ਕਰਦੀ ਆ ਰਹੀ ਪੰਜਾਬ ਦੀ ਨਾਮਵਰ ਖੇਡ ਸੰਸਥਾਂ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ (ਰਜਿ) ਅੰਮ੍ਰਿਤਸਰ ਵੱਲੋਂ ਅੱਜ ਸ਼ਹੀਦੇ ਆਜ਼ਮ ਭਗਤ ਦੇ ਸ਼ਹੀਦੀ ਦਿਹਾੜੇ ਮੌਂਕੇ ਸਾਦੇ ਤੇ ਪ੍ਰਭਾਵਸ਼ਾਲੀ ਸਮਾਂਰੋਹ ਦੌਰਾਨ ਹਲਕਾ ਪੱਛਮੀ ਦੇ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਨੂੰ ਸ਼ਹੀਦ ਭਗਤ ਸਿੰਘ ਐਵਾਰਡ ਨਾਲ ਸਨਮਾਨਿਤ ਨਾਲ ਸਨਮਾਨਿਤ ਕੀਤਾ ਗਇਆ l ਇਸ ਮੌਂਕੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਨੇ
ਡਾ.ਜਸਬੀਰ ਸਿੰਘ ਸੰਧੂ ਦੀ ਜੀਵਨੀ ਅਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ
ਪਹਿਲੀ ਵਾਰ ਚੋਣ ਮੈਦਾਨ ‘ਚ ਉੱਤਰ ਕੇ ਜ਼ਿਲ੍ਹੇ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ਵਿਚੋਂ ਸਭ ਤੋਂ ਵੱਧ ਵੋਟਾਂ ਹਾਸਿਲ ਕਰਨ ਵਾਲੇ ਉਮੀਦਵਾਰ ਵਜੋਂ ਨਾਮਣਾ ਖੱਟਿਆ ਹੈ । ਹਲਕਾ ਪੱਛਮੀ ਤੋਂ ‘ਆਪ’ ਦੇ ਜੇਤੂ ਉਮੀਦਵਾਰ ਡਾਕਟਰ ਜਸਬੀਰ ਸਿੰਘ ਸੰਧੂ ਦਾ ਜਨਮ 1 ਮਈ 1977 ਮਾਤਾ ਬਲਵਿੰਦਰ ਕੌਰ ਪਿਤਾ ਸ . ਦਾਰਾ ਸਿੰਘ ਦੇ ਗ੍ਰਹਿ ਪਿੰਡ ਭਡਿਆਰ ਤਹਿਸੀਲ ਅਜਨਾਲਾ ਵਿਖੇ ਹੋਇਆ । ਆਪ ਦੇ ਪਿਤਾ ਦੋ ਵਾਰ ਪਿੰਡ ਕੁਡਿਆਰ ਦੇ ਸਰਪੰਚ ਰਹਿ ਚੁੱਕੇ ਹਨ । ਆਪ ਨੇ ਮੁੱਢਲੀ ਸਿੱਖਿਆ ਆਪਣੇ ਪਿੰਡ ਤੋਂ ਹੀ ਹਾਸਲ ਕੀਤੀ । ਉਚੇਰੀ ਸਿੱਖਿਆ ਹਾਸਲ ਕਰਨ ਤੋਂ ਬਾਅਦ 16 ਸਾਲ ਲਗਾਤਾਰ ਪੁਤਲੀਘਰ ਸਥਿਤ ਨਵਪ੍ਰੀਤ ਹਸਪਤਾਲ ਵਿਖੇ ਮੈਡੀਕਲ ਅਫਸਰ ਵਜੋਂ ਸੇਵਾਵਾਂ ਨਿਭਾਈਆਂ l ਆਪ ਵਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੀਤੀ ਗਈ ਤਾਲਾਬੰਦੀ ਦੇ ਦੌਰਾਨ ਵੀ ਆਪਣੀਆਂ ਮੈਡੀਕਲ ਸੇਵਾਵਾਂ , ਕੈਂਪ , ਗਰੀਬ ਤੇ ਲੋੜਵੰਦ ਪਰਿਵਾਰਾਂ ਰਾਹਤ ਸਮੱਗਰੀ , ਸਪੋਰਟਸ ਕਲੱਬਾਂ ਨੂੰ ਕਿੱਟਾਂ ਆਦਿ ਮੁੱਹਈਆ ਕਰਵਾਈਆਂ ਜਾਂਦੀਆਂ ਰਹੀਆਂ ਹਨ ਅਤੇ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮਾਗਮਾਂ ` ਚ ਉਚੇਚੇ ਤੌਰ ‘ ਤੇ ਯੋਗਦਾਨ ਦਿੱਤਾ ਜਾਂਦਾ ਹੈ । ਡਾ.ਜਸਬੀਰ ਸਿੰਘ ਸੰਧੂ ਨੂੰ 69,251 ਵੋਟਾਂ ਪੋਲ ਹੋਈਆਂ ਅਤੇ 43,913 ਵੋਟਾਂ ਦੀ ਲੀਡ ਹਾਸਲ ਕੀਤੀ । ਅਖੀਰ ‘ ਚ ਡਾ . ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਆਪ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਸ ਮੈਦਾਨ ‘ ਚ ਉਤਰੇ ਹਨ ਅਤੇ ਲੋਕਾਂ ਦੇ ਮਿਲੇ ਅਥਾਹ ਪਿਆਰ ਨੂੰ ਬਰਕਰਾਰ ਰੱਖਣ ਦੇ ਲਈ ਲੋਕਾਂ ‘ ਚ ਰਹਿ ਕੇ ਹਰ ਸੰਭਵ ਯਤਨ ਕਰਦੇ ਰਹਿਣਗੇ । ਡਾ. ਜਸਬੀਰ ਸਿੰਘ ਸੰਧੂ ਨੇ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ ਦੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਅਤੇ ਨਾਲ ਆਏ ਮੇਂਬਰਾ ਦਾ ਧੰਨਵਾਦ ਕੀਤਾ lਇਸ ਮੌਂਕੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਤੋਂ ਇਲਾਵਾ ਬਲਜਿੰਦਰ ਸਿੰਘ ਮੱਟੂ, ਵਰੁਣ ਰਾਣਾ, ਮਨੋਜ ਕੁਮਾਰ ਅਤੇ ਗੁਰਸ਼ਰਨ ਸਿੰਘ ਸੰਧੂ ਮੌਜੂਦ ਸੀ l

 

NO COMMENTS

LEAVE A REPLY