ਅੰਮ੍ਰਿਤਸਰ, 28 ਮਾਰਚ ( ਰਾਜਿੰਦਰ ਧਾਨਿਕ )- ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਸ਼ਹਿਰ, ਸ: ਪਰਮਿੰਦਰ ਸਿੰਘ ਭੰਡਾਲ, ਪੀ.ਪੀ.ਐਸ, ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ, ਨਿਮਨ ਹਸਤਾਖਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ ਤੇ ਪਾਬੰਦੀ ਲਗਾਉਂਦਾ ਹਾਂ ਕਿ ਕੋਈ ਵੀ ਵਿਅਕਤੀ/ਪਰਿਵਾਰ ਆਪਣੇ ਘਰੇਲੂ ਕੰਮ ਲਈ ਨੌਕਰ ਰੱਖਣ ਤੋਂ ਪਹਿਲਾਂ ਉਸ ਦੀ ਪੱਕੀ ਰਿਹਾਇਸ਼ ਦੇ ਸਬੰਧੀ ਵਿੱਚ ਸਾਰੇ ਕਾਗਜ਼ਾਤ ਜਿਵੇਂ ਕਿ ਨਾਮ, ਪਤਾ, ਥਾਣਾ, ਫੋਟੋ ਸਮੇਤ ਮੋਬਾਇਲ ਨੰਬਰ ਸਬੰਧੀ ਥਾਣੇ ਨੂੰ ਮੁਹੱਈਆ ਕਰਵਾਏਗਾ ਅਤੇ ਸਬੰਧਤ ਮੁੱਖ ਅਫ਼ਸਰ ਥਾਣਾ ਉਸ ਵਿਅਕਤੀ ਦੀ ਪੁਲਿਸ ਵੈਰੀਫਿਕੇਸ਼ਨ ਉਸਦੀ ਪੱਕੀ ਰਿਹਾਇਸ਼ ਦੇ ਥਾਣੇ ਤੋਂ ਕਰਵਾਉਣ ਦਾ ਜਿੰਮੇਵਾਰ ਹੋਵੇਗਾ। ਇਹ ਹੁਕਮ ਇੱਕ ਤਰਫਾ ਪਾਸ ਕੀਤਾ ਜਾਂਦਾ ਹੈ। ਇਹ ਹੁਕਮ 27 ਮਈ 2022 ਤੱਕ ਲਾਗੂ ਰਹੇਗਾ।