ਡਾ: ਜਗਮੋਹਨ ਸਿੰਘ ਰਾਜੂ ਦੀ ਅਗਵਾਈ ’ਚ ਭਾਜਪਾ ਦਾ 42ਵਾਂ ਸਥਾਪਨਾ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ

0
20

ਦੇਸ਼ ਦੇ ਨਿਰੰਤਰ ਵਿਕਾਸ ਲਈ ਮਹਿਲਾਵਾਂ ਅਤੇ ਨੌਜਵਾਨ ਵਰਗ ਦਾ ਯੋਗਦਾਨ ਅਹਿਮ : ਡਾ: ਜਗਮੋਹਨ ਸਿੰਘ ਰਾਜੂ
ਕੇਂਦਰੀ ਸਕੀਮਾਂ ਦਾ ਲਾਭ ਲੈਣ ਲਈ ਘਰ-ਘਰ ਪ੍ਰਚਾਰਨ ਦੀ ਲੋੜ, ਪ੍ਰਾਈਵੇਟ ਸਕੂਲਾਂ ’ਚ ਵੀ ਗਰੀਬਾਂ ਦੇ ਬੱਚੇ ਪੜ੍ਹਨਗੇ ਫ਼ਰੀ ’ਚ
ਅੰਮ੍ਰਿਤਸਰ 6 ਅਪ੍ਰੈਲ ( ਰਾਜਿੰਦਰ ਧਾਨਿਕ) :  ਭਾਰਤੀ ਜਨਤਾ ਪਾਰਟੀ ਦਾ 42ਵਾਂ ਸਥਾਪਨਾ ਦਿਵਸ ਭਾਜਪਾ ਦੇ ਸੀਨੀਅਰ ਆਗੂ ਡਾ: ਜਗਮੋਹਨ ਸਿੰਘ ਰਾਜੂ ਆਈ ਏ ਐਸ ਦੀ ਅਗਵਾਈ ’ਚ ਅੰਮ੍ਰਿਤਸਰ ਵਿਖੇ ਬੜੇ ਉਤਸ਼ਾਹ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਡਾ: ਰਾਜੂ ਵੱਲੋਂ ਪਾਰਟੀ ਦਾ ਝੰਡਾ ਲਹਿਰਾਉਣ ਉਪਰੰਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਚਾਰ ਵੱਡੀ ਸਕਰੀਨ ’ਤੇ ਸਿੱਧੇ ਪ੍ਰਸਾਰਨ ਰਾਹੀਂ ਭਾਜਪਾ ਵਰਕਰਾਂ ਅਤੇ ਆਮ ਲੋਕਾਂ ਨੂੰ ਜਾਣੂ ਕਰਾਇਆ ਗਿਆ। ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਸੱਦੇ ‘ਤੇ ਕਰਾਏ ਗਏ ਇਸ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਡਾ: ਜਗਮੋਹਨ ਸਿੰਘ ਰਾਜੂ ਆਈ ਏ ਐਸ ਨੇ ਕਿਹਾ ਕਿ 42 ਸਾਲ ਪਹਿਲਾਂ ਸੰਘਰਸ਼ ਰਾਹੀਂ ਹੋਂਦ ਵਿਚ ਆਈ ਭਾਜਪਾ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਸੇਵਾ ਤੇ ਵਿਕਾਸ ਦੇ ਸੰਕਲਪ ਨੂੰ ਲੈ ਕੇ ਅੱਗੇ ਵਧ ਰਹੀ ਹੈ। ਪ੍ਰਧਾਨ ਮੰਤਰੀ ਮੋਦੀ ਦੀ ਮਜ਼ਬੂਤ ਸਿਆਸੀ ਇੱਛਾ ਸ਼ਕਤੀ ਅਤੇ ਨਿਰਨਾਇਕ ਫ਼ੈਸਲਿਆਂ ਨਾਲ ਦੇਸ਼ ਨੂੰ ਨਿਰਾਸ਼ਤਾ ਤੋਂ ਬਾਹਰ ਕੱਢਿਆ ਗਿਆ। ਅੱਜ ਦੇਸ਼ ਦੀ ਸੋਚ ਆਤਮਨਿਰਭਰਤਾ ਵਾਲੀ ਬਣ ਚੁੱਕੀ ਹੈ। ਉਨ੍ਹਾਂ ਫ਼ਖਰ ਨਾਲ ਕਿਹਾ ਕਿ ਦੇਸ਼ ਦੇ 18 ਰਾਜਾਂ ਵਿਚ ਭਾਜਪਾ ਦੀਆਂ ਸਰਕਾਰਾਂ ਹਨ। ਭਾਰਤ ਦੀ ਜਨਤਾ ਵੱਲੋਂ ਭਾਜਪਾ ਨੂੰ ਲਗਾਤਾਰ ਜਿੱਤਾਂ ਦਿਵਾਉਂਦਿਆਂ ਭਾਜਪਾ ਅਤੇ ਮੋਦੀ ਸਰਕਾਰ ਦੀਆਂ ਨੀਤੀਆਂ ’ਤੇ ਮੋਹਰ ਲਗਾਉਣ ਨਾਲ ਭਾਜਪਾ ਦੀਆਂ ਜ਼ਿੰਮੇਵਾਰੀਆਂ ਵੀ ਵਧ ਗਈਆਂ ਹਨ। ਵਿਦੇਸ਼ ਵਿਚ ਬੈਠੇ ਦੁਸ਼ਮਣ ਨੂੰ ਹੀ ਨਹੀਂ ਸਗੋਂ ਦੇਸ਼ ਅੰਦਰਲੀ ਗ਼ਰੀਬੀ, ਅਨਪੜ੍ਹਤਾ, ਲੋਕਾਂ ਨੂੰ ਝੂਠੇ ਲਾਰਿਆਂ ਤੇ ਦਿਲਾਸੇ ਕੇ ਦੇ ਗੁਮਰਾਹ ਕਰਨ ਵਾਲਿਆਂ ਅਤੇ ਭ੍ਰਿਸ਼ਟਾਚਾਰ ਆਦਿ ਘਰੇਲੂ ਦੁਸ਼ਮਣਾਂ ਦੇ ਖ਼ਾਤਮੇ ਦਾ ਲਕਸ਼ ਪੂਰਾ ਕਰਨਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰਵਾਦ ਅਤੇ ਸੇਵਾ ਸੰਸਕ੍ਰਿਤੀ ਤੇ ਭਾਵਨਾ ਤਹਿਤ ਭਾਜਪਾ ਦਾ ਗਠਨ ਹੋਇਆ ਅੱਜ ਇਸੇ ਪੱਕੇ ਵਿਸ਼ਵਾਸ, ਬਿਨਾ ਡਰ ਤੇ ਦਬਾਅ ਨਾਲ ਪਾਰਟੀ ਅੱਗੇ ਵਧ ਰਹੀ ਹੈ। ਗ਼ਰੀਬ ਪੱਖੀ ਨੀਤੀਆਂ ਲਾਗੂ ਕਰਨ ਕਾਰਨ ਅੱਜ ਭਾਜਪਾ ਗਰੀਬਾਂ ਦੀ ਪਾਰਟੀ ਵਜੋਂ ਆਪਣੀ ਛਵੀ ਬਣਾ ਚੁੱਕੀ ਹੈ। ਉਨ੍ਹਾਂ ਦੇਸ਼ ਦੇ ਨਿਰੰਤਰ ਵਿਕਾਸ ਲਈ ਮਹਿਲਾਵਾਂ ਅਤੇ ਨੌਜਵਾਨ ਵਰਗ ਨੂੰ ਉਤਸ਼ਾਹਿਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਵਿਚ ਮਿਹਨਤ ਕਰਨ ਵਾਲਿਆਂ ਨੂੰ ਅੱਗੇ ਵਧਣ ਦਾ ਮੌਕਾ ਮਿਲੇਗਾ। ਉਨ੍ਹਾਂ ਭਾਈਚਾਰਕ ਸਾਂਝ ਮਜ਼ਬੂਤ ਕਰਨ ਅਤੇ ਲੋਕ ਪੱਖੀ ਕੇਂਦਰੀ ਸਕੀਮਾਂ ਦਾ ਲਾਭ ਲੈਣ ਬਾਰੇ ਘਰ ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਰਕਰਾਂ ਨੂੰ ਅਪੀਲ ਕੀਤੀ। ਇਸ ਮੌਕੇ ਹਾਜ਼ਰ ਵਰਕਰਾਂ ਨੇ ਪਾਰਟੀ ਵੱਲੋਂ ਦਿੱਤੇ ਗਏ ਲਕਸ਼ ਨੂੰ ਹਰ ਹੀਲੇ ਪੂਰਾ ਕਰਨ ਦਾ ਆਇਤ ਕੀਤਾ।ਇਸ ਮੌਕੇ ਨੰਨ੍ਹੀਆਂ ਬਚੀਆਂ ਵੱਲੋਂ ਦੇਸ਼ ਭਗਤੀ ਬਾਰੇ ਸਟੇਜ ’ਤੇ ਕੀਤੀ ਗਈ ਪੇਸ਼ਕਾਰੀ ਨੇ ਸਭ ਦਾ ਮਨ ਮੋਹ ਲਿਆ, ਅਤੇ ਭਾਜਪਾ ਦੇ ਸਥਾਪਨਾ ਦਿਵਸ ਨੂੰ ਸਪੈਸ਼ਲ ਬਣਾਉਣ ਲਈ ਨੰਨ੍ਹੀਆਂ ਬਚੀਆਂ ਦਾ ਡਾ: ਰਾਜੂ ਵੱਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਅਕਾਲੀ ਦਲ , ਕਾਂਗਰਸ ਅਤੇ ਸ਼ਿਵ ਸੈਨਾ ਨਾਲ ਸੰਬੰਧਿਤ 42 ਆਗੂ ਤੇ ਵਰਕਰਾਂ ਨੇ ਭਾਜਪਾ ਵਿਚ ਸ਼ਮੂਲੀਅਤ ਕੀਤੀ, ਜਿਨ੍ਹਾਂ ਨੂੰ ਸ: ਜਗਮੋਹਨ ਸਿੰਘ ਰਾਜੂ ਵੱਲੋਂ ਸਨਮਾਨਿਤ ਕਰਦਿਆਂ ਪਾਰਟੀ ’ਚ ਸਵਾਗਤ ਕੀਤਾ ਗਿਆ। ਇਸ ਮੌਕੇ ਡਾ, ਜਗਮੋਹਨ ਸਿੰਘ ਸਿੰਘ ਰਾਜੂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰੋਫੈਸਰ ਸਰਚਾਂਦ ਸਿੰਘ ਖਿਆਲਾ, ਕੰਵਰਬੀਰ ਸਿੰਘ ਮੰਜ਼ਿਲ ਪ੍ਰਦੇਸ਼ ਮਹਾਂ ਮੰਤਰੀ ਭਾਜਪਾ OBC ਮੋਰਚਾ ਪੰਜਾਬ, ਰਕੇਸ਼ ਮਹਾਜਨ ਮੰਡਲ ਪ੍ਰਧਾਨ, ਡਾ: ਨੀਰਜ ਸਿੰਘ ਰਾਜਪੂਤ, ਡਾ ਅਸ਼ੋਕ ਅਤੇ ਕੰਵਲਜੀਤ ਸਿੰਘ ਸੰਨ੍ਹੀ ਵੀ ਮੌਜੂਦ ਸਨ।

 

NO COMMENTS

LEAVE A REPLY