ਸਿੱਖਿਆ ਮੰਤਰੀ ਮੀਤ ਹੇਰ ਦੇ ਖਿਲਾਫ ਸ਼ਾਂਤਮਈ ਧਰਨਾ

0
28

ਅੰਮ੍ਰਿਤਸਰ 6 ਅਪ੍ਰੈਲ (ਰਾਜਿੰਦਰ ਧਾਨਿਕ) : ਪੰਜਾਬ ਰਾਜ ਫਾਰਮੇਸੀ ਅਫਸਰ ਐਸੋਸੀਏਸ਼ਨ ਜ਼ਿਲ੍ਹਾ ਅੰਮ੍ਰਿਤਸਰ ਅਤੇ ਹੈਲਥ ਇੰਪਲਾਈਜ ਐਸੋਸੀਏਸ਼ਨ ਪੰਜਾਬ ਦੇ ਆਗੂ ਬਾਬਾ ਸ਼ਮਸ਼ੇਰ ਸਿੰਘ ਕੋਹਰੀ ਨੇ ਇੱਕ ਬਿਆਨ ਰਾਹੀਂ ਪੰਜਾਬ ਦੇ ਨਵੇਂ ਸਿੱਖਿਆ ਮੰਤਰੀ ਮੀਤ ਹੇਰ ਦੇ ਖਿਲਾਫ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸ਼ਾਂਤਮਈ ਧਰਨਾ ਦੇ ਰਹੇ ਅਧਿਆਪਕ ਆਗੂਆਂ ਨੂੰ ਵਿਭਾਗੀ ਕਾਰਵਾਈ ਕਰਕੇ ਪ੍ਰੇਸ਼ਾਨ ਕਰਨ ਦੇ ਸਰਕਾਰ ਦੇ ਫੈਸਲੇ ਦੀ ਪੁਰਜ਼ੋਰ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਲੋਕ ਆਪਣੇ ਪੁਰਾਣੇ ਸਮੇਂ ਨੂੰ ਭੁੱਲ ਗਏ ਜਾਪਦੇ ਹਨ ਨਹੀਂ ਤੇ ਸੰਘਰਸ਼ਾਂ ਦੇ ਬਲਬੂਤੇ ਪ੍ਰਾਪਤੀਆਂ ਕਰਨ ਦਾ ਦਾਅਵਾ ਕਰਨ ਵਾਲੀ ਪਾਰਟੀ ਦੀ ਸਰਕਾਰ ਇਸ ਤਰ੍ਹਾਂ ਦੀਆਂ ਫਾਸ਼ੀਵਾਦੀ ਨੀਤੀਆਂ ਨੂੰ ਨਹੀਂ ਅਪਣਾ ਸਕਦੀ। ਉਹਨਾਂ ਚੇਤਾ ਕਰਵਾਇਆ ਕਿ ਪਿਛਲੀ ਸਰਕਾਰ ਵੇਲੇ ਜਦੋਂ ਵੀ ਕੋਈ ਮੁਲਾਜ਼ਮ ਜਥੇਬੰਦੀ ਸੰਘਰਸ਼ ਕਰਦੀ ਸੀ ਤਾਂ ਇਹੋ ਹੀ ਆਗੂ ਪੱਬਾਂ ਭਾਰ ਹੋ ਕੇ ਨਾ ਸਿਰਫ ਸੰਘਰਸ਼ ਦੀ ਹਮਾਇਤ ਕਰਦੇ ਸਨ ਬਲਕਿ ਦਾਅਵਾ ਵੀ ਕਰਦੇ ਸਨ ਕਿ ਆਉਣ ਵਾਲੇ ਸਮੇਂ ਵਿੱਚ ਕੋਈ ਵੀ ਮੁਲਾਜ਼ਮ ਸੜਕਾਂ ਤੇ ਨਹੀਂ ਰੁਲਣ ਦਿੱਤਾ ਜਾਵੇਗਾ। ਉਹਨਾਂ ਸਰਕਾਰ ਦੇ ਫੈਸਲੇ ਨੂੰ ਦਮਨਕਾਰੀ ਦੱਸਿਆ ਤੇ ਕਿਹਾ ਕਿ ਸ਼ਾਇਦ ਮੁਲਾਜ਼ਮਾਂ ਨੂੰ ਸੜਕਾਂ ਤੇ ਆਉਣ ਤੋਂ ਰੋਕਣ ਲਈ ਇਹ ਇਸ ਤਰ੍ਹਾਂ ਦੀਆਂ ਧਮਕੀਆਂ ਦੀ ਵਰਤੋਂ ਕਰਨ ਦੇ ਸੰਕੇਤ ਹੀ ਦੇ ਰਹੇ ਸਨ, ਉਹਨਾਂ ਇਸ ਫੈਸਲੇ ਤੁਰੰਤ ਵਾਪਸ ਲੈਣ ਦੀ ਅਪੀਲ ਕਰਦਿਆਂ ਇਹ ਵੀ ਕਿਹਾ ਕਿ ਜਥੇਬੰਦੀ ਅਧਿਆਪਕ ਆਗੂਆਂ ਦੇ ਨਾਲ ਹੈ ਤੇ ਹਰ ਤਰ੍ਹਾਂ ਦੇ ਸੰਘਰਸ਼ ਵਿੱਚ ਨਾਲ ਖੜ੍ਹੀ ਹੋਵੇਗੀ।

NO COMMENTS

LEAVE A REPLY