ਅੰਮ੍ਰਿਤਸਰ 8 ਅਪ੍ਰੈਲ (ਰਾਜਿੰਦਰ ਧਾਨਿਕ) : ਸਿਵਲ ਸਰਜਨ ਅੰਮ੍ਰਿਤਸਰ ਡਾ ਚਰਨਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੂਸਾਰ ਸਿਹਤ ਵਿਭਾਗ ਵਲੋਂ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਸੰਬਧੀ ਅੱਜ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਵਿਖੇ ਤੋਂ ਜਿਲਾ੍ਹ ਨੋਡਲ ਅਫਸਰ ਐਨ.ਟੀ.ਸੀ.ਪੀ. ਡਾ ਕਰਨ ਮਹਿਰਾ, ਵਲੋਂ ਇਕ ਸਪੈਸ਼ਲ ਟੀਮ ਦਾ ਗਠਣ ਕੀਤਾ ਗਿਆ। ਜਿਸ ਵਿਚ ਡਿਪਟੀ ਐਮ.ਈ.ਆਈ.ਉ. ਅਮਰਦੀਪ ਸਿੰਘ, ਏ.ਐਮ.ਉ. ਤਰਲੋਕ ਸਿੰਘ, ਮੇਜਰ ਸਿੰਘ, ਰਸ਼ਪਾਲ ਸਿੰਘ ਅਤੇ ਵਿਜੈ ਕੁਮਾਰ ਸ਼ਾਮਿਲ ਸਨ।ਇਸ ਟੀਮ ਵਲੋਂ ਮੌਕੇ ਤੇ ਕਾਰਵਾਈ ਕਰਦਿਆਂ ਹੋਇਆ ਸ਼ਹਿਰ ਦੇ ਵੱਖ-ਵੱਖ ਇਲਕਿਆਂ ਵਿਚ ਲਗਭਗ 15 ਤੰਬਾਕੂ ਵਿਕਰੇਤਾਵਾਂ ਦੀ ਜਾਂਚ ਕੀਤੀ ਗਈ, ਜਿਸ ਦੌਰਾਣ ਹਾਥੀ ਗੇਟ, ਬੇਰੀ ਗੇਟ, ਲੋਹਗੜ੍ਹ ਅਤੇ ਸ਼ੀਤਲਾ ਮਦਿੰਰ ਦੇ ਨੇੜੇ ਦੇ ਇਲਾਕਿਆਂ ਵਿਚ 6 ਦੁਕਾਨਦਾਰਾਂ ਦੇ ਮੌਕੇ ਤੇ ਜੁਰਮਾਨਾਂ ਚਲਾਣ ਕੀਤੇ ਅਤੇ ਤਾੜਨਾਂ ਗਏ।ਪੰਜਾਬ ਸਰਕਾਰ ਵਲੋਂ ਂਠਛਫ ਤਹਿਤ ਸਮੂਹ ਤੰਬਾਕੂ ਵਿਕ੍ਰੇਤਾਵਾਂ ਨੂੰ ਚੇਤਾਵਨੀਂ ਦਿੰਦਿਆ ਹਿਦਾਇਤਾਂ ਜਾਰੀ ਕੀਤੀਆਂ।ਸਿਵਲ ਸਰਜਨ ਅੰਮ੍ਰਿਤਸਰ ਡਾ ਚਰਨਜੀਤ ਸਿੰਘ ਵਲੋ ਇਸ ਮੌਕੇ ਤੇ ਜਾਣਕਾਰੀ ਦਿੱਤੀ ਕਿ ਜੇਕਰ ਕੋਈ ਵੀ ਤੰਬਾਕੂ ਵਿਕ੍ਰੇਤਾਂ ਬਿਨਾਂ ਮਾਪਦੰਡ ਵਾਲਾ ਤੰਬਾਕੂ ਸਮਾਨ( ਇਮਪੋਰਟਿਡ ਸਿਗਰਟ) ਵੇਚਦਾ ਪਾਇਆ ਗਿਆ ਤਾਂ ਉਸ ਵਿਰੱੁਧ ਧਾਰਾਂ 20 ਤਹਿਤ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਇਸ ਤੋਂ ਇਲਾਵਾ ਪਬਲਿਕ ਸਥਾਨਾਂ ਤੇ ਸਿਗਰਟਨੋਸ਼ੀ ਕਰਨਾਂ ਅਤੇ ਖੁਲੀ ਸਿਗਰਟ ਵੇਚਣਾਂ ਵੀ ਸਜਾ/ਜੁਰਮਾਨੇ ਯੋਗ ਅਪਰਾਧ ਹੈ।