ਅਸ਼ਵਨੀ ਸ਼ਰਮਾ ਨੇ 13 ਅਪ੍ਰੈਲ 1919 ਨੂੰ ਜਲਿਆਂਵਾਲਾ ਬਾਗ ਸਾਕੇ ਦੇ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ

0
18

 

 

ਅੰਮ੍ਰਿਤਸਰ/ ਚੰਡੀਗੜ੍ਹ13 ਅਪ੍ਰੈਲ (ਰਾਜਿੰਦਰ ਧਾਨਿਕ) :   ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ 13 ਅਪ੍ਰੈਲ 1919 ਨੂੰ ਜਲਿਆਂਵਾਲਾ ਬਾਗ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਸ਼ੁਰੂ ਤੋਂ ਹੀ ਦਲੇਰੀ, ਕੁਰਬਾਨੀ ਅਤੇ ਬਹਾਦਰੀ ਦਾ ਪ੍ਰਤੱਖ ਪ੍ਰਮਾਣ ਰਹੀ ਹੈ। ਉਨ੍ਹਾਂ ਕਿਹਾ ਕਿ ਤਤਕਾਲੀਨ ਪੰਜਾਬ ਦੇਸ਼ ਦਾ ਪਹਿਲਾ ਸੂਬਾ ਸੀ ਜਿੱਥੋਂ ਦੇ ਸਭ ਤੋਂ ਵੱਧ ਬਹਾਦਰਾਂ ਨੇ ਦੇਸ਼ ਦੀ ਆਜ਼ਾਦੀ ਲਈ ਆਵਾਜ਼ ਬੁਲੰਦ ਕੀਤੀ ਅਤੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਉਨ੍ਹਾਂ ਬਹਾਦਰ ਯੋਧਿਆਂ ਦੀ ਬਹਾਦਰੀ ਅਤੇ ਕੁਰਬਾਨੀ ਨੂੰ ਦੇਸ਼ ਕਦੇ ਵੀ ਭੁਲਾ ਨਹੀਂ ਸਕਦੀ।

                ਅਸ਼ਵਨੀ ਸ਼ਰਮਾ ਨੇ ਕਿਹਾ ਕਿ 13 ਅਪ੍ਰੈਲ 1919 (ਵਿਸਾਖੀ ਵਾਲੇ ਦਿਨ) ਨੂੰ ਅੰਮਿ੍ਤਸਰ ਦੇ ਜਲ੍ਹਿਆਂਵਾਲਾ ਬਾਗ ਵਿਖੇ ਅੰਗਰੇਜ਼ ਸਰਕਾਰ ਵਲੋਂ ਬਣਾਏ ਗਏ ਰੋਲਟ ਐਕਟ ਦਾ ਵਿਰੋਧ ਕਰਨ ਲਈ ਹਜ਼ਰਾਂ ਲੋਕ ਇਕੱਠੇ ਹੋਏ ਸਨ ਅਤੇ ਸ਼ਾਂਤਮਈ ਬੈਠਕ ਕਰ ਰਹੇ ਸਨ ਕਿ ਜਨਰਲ ਡਾਇਰ ਨੇ ਹਜ਼ਾਰਾਂ ਲੋਕਾਂ ਦੀ ਭੀੜ ‘ਤੇ ਗੋਲੀਆਂ ਚਲਾਉਣ ਦਾ ਹੁਕਮ ਦੇ ਦਿੱਤਾI ਜਿਸ ਵਿੱਚ ਵੱਡੀ ਗਿਣਤੀ ਵਿੱਚ ਬੇਕਸੂਰ ਅਤੇ ਮਾਸੂਮ ਲੋਕ ਮਾਰੇ ਗਏ ਸਨ। ਇਸ ਕਤਲੇਆਮ ਲਈ ਜਨਰਲ ਡਾਇਰ ਨੂੰ ਬ੍ਰਿਟਿਸ਼ ਪਾਰਲੀਮੈਂਟ ਵੱਲੋਂ ਸਨਮਾਨਿਤ ਵੀ ਕੀਤਾ ਗਿਆ ਸੀ। ਜਨਰਲ ਡਾਇਰ ਦੀ ਇਸ ਕਾਰਵਾਈ ਨੇ ਤਤਕਾਲੀਨ ਭਾਰਤੀਆਂ ਦੇ ਦਿਲਾਂ ਵਿਚ ਆਜ਼ਾਦੀ ਦੀ ਅਜਿਹੀ ਚਿਣਗਾਰੀ ਪੈਦਾ ਕੀਤੀ ਕਿ ਉਨ੍ਹਾਂ ਨੇ ਮਿਲ ਕੇ ਬ੍ਰਿਟਿਸ਼ ਸਾਮਰਾਜ ਦਾ ਤਖਤਾ ਪਲਟ ਦਿੱਤਾ। ਅੱਜ ਅਸੀਂ ਸਾਰੇ ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਦਿਲੋਂ ਪ੍ਰਣਾਮ ਕਰਦੇ ਹਾਂ।

                ਅਸ਼ਵਨੀ ਸ਼ਰਮਾ ਨੇ ਕਿਹਾ ਕਿ ਦੇਸ਼ ਉਨ੍ਹਾਂ ਮਹਾਨ ਸ਼ਹੀਦਾਂ ਦਾ ਕਰਜ਼ਾ ਕਦੇ ਨਹੀਂ ਚੁਕਾ ਸਕਦਾ, ਜਿਨ੍ਹਾਂ ਨੇ ਭਾਰਤ ਦੀ ਆਜ਼ਾਦੀ ਦੀ ਨੀਂਹ ਰੱਖੀ ਅਤੇ ਇਸ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ। ਅਸੀਂ ਭਾਰਤ ਦੇ ਬਹਾਦਰ ਯੋਧਿਆਂ ਅਤੇ ਜਲ੍ਹਿਆਂ ਵਾਲੇ ਬਾਗ ਦੀ ਇਸ ਪਵਿੱਤਰ ਧਰਤੀ ‘ਤੇ ਸ਼ਹੀਦ ਹੋਏ ਨਿਰਦੋਸ਼ ਅਤੇ ਮਾਸੂਮ ਲੋਕਾਂ ਨੂੰ ਪ੍ਰਣਾਮ ਕਰਦੇ ਹਾਂ, ਜਿਨ੍ਹਾਂ ਨੇ ਸਾਨੂੰ ਇਸ ਆਜ਼ਾਦੀ ਦੀ ਹਵਾ ਵਿੱਚ ਸਾਹ ਲੈਣ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ। ਅੱਜ ਦੀ ਨੌਜਵਾਨ ਪੀੜ੍ਹੀ ਨੂੰ ਆਜ਼ਾਦੀ ਦੀ ਕੀਮਤ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ।

NO COMMENTS

LEAVE A REPLY