ਨਿਗਮ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਭਾਜਪਾ ਵਰਕਰ ਪੂਰੀ ਤਰ੍ਹਾਂ ਤਿਆਰ: ਰਾਜੇਸ਼ ਬਾਗਾ
ਆਗਾਮੀ ਨਿਗਮ ਚੋਣਾਂ ਸਬੰਧੀ ਰਾਜੇਸ਼ ਬਾਗਾ ਨੇ ਦਿਹਾਤੀ ਭਾਜਪਾ ਵਰਕਰਾਂ ਨਾਲ ਕੀਤੀ ਜਥੇਬੰਦਕ ਮੀਟਿੰਗ
ਅੰਮ੍ਰਿਤਸਰ: 20 ਅਪ੍ਰੈਲ (ਪਵਿੱਤਰ ਜੋਤ ): ਅਗਾਮੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਰਾਜੇਸ਼ ਬਾਗਾ ਵੱਲੋਂ ਭਾਜਪਾ ਅੰਮ੍ਰਿਤਸਰ ਦਿਹਾਤੀ ਅਤੇ ਭਾਜਪਾ ਅੰਮ੍ਰਿਤਸਰ ਜਿਲਾ ਮਜੀਠਾ ਦੇ ਅਹੁਦੇਦਾਰਾਂ ਨਾਲ ਜਥੇਬੰਦਕ ਮੀਟਿੰਗ ਕੀਤੀ ਗਈ। ਅੰਮਿ੍ਤਸਰ ਦਿਹਾਤੀ ਮੀਟਿੰਗ ਜ਼ਿਲ੍ਹਾ ਭਾਜਪਾ ਦਫ਼ਤਰ ਸ਼ਹੀਦ ਹਰਬੰਸ ਲਾਲ ਖੰਨਾ ਸਮਾਰਕ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਦੇਹਾਤੀ ਪ੍ਰਧਾਨ ਹਰਦਿਆਲ ਸਿੰਘ ਔਲਖ ਨੇ ਕੀਤੀ ਅਤੇ ਦੂਸਰੀ ਮੀਟਿੰਗ ਦੀ ਪ੍ਰਧਾਨਗੀ ਭਾਜਪਾ ਮਜੀਠਾ ਦੇ ਜਿਲਾ ਪ੍ਰਧਾਨ ਸਤਿੰਦਰ ਸਿੰਘ ਮਾਕੋਵਾਲ ਨੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨ੍ਨ੍ਹਾ ਦੇ ਗ੍ਰਹਿ ਬਾਬਾ ਬਕਾਲਾ ਵਿਖੇ ਕੀਤੀ | ਇਸ ਮੌਕੇ ਸੂਬਾ ਮੀਡੀਆ ਸਕੱਤਰ ਜਨਾਰਦਨ ਸ਼ਰਮਾ ਵੀ ਹਾਜ਼ਰ ਸਨ।
ਰਾਜੇਸ਼ ਬਾਗਾ ਨੇ ਇਸ ਮੌਕੇ ਸਮੂਹ ਵਰਕਰਾਂ ਨੂੰ ਆਗਾਮੀ ਨਗਰ ਨਿਗਮ ਚੋਣਾਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ ਲਈ ਤਿਆਰੀਆਂ ਸ਼ੁਰੂ ਕਰਨ ਅਤੇ ਹੁਣ ਤੋਂ ਹੀ ਮੈਦਾਨ ਵਿੱਚ ਡਟਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਵਾਰ ਭਾਰਤੀ ਜਨਤਾ ਪਾਰਟੀ ਸਾਰੀਆਂ ਸੀਟਨਾ ‘ਤੇ ਚੋਣ ਲੜਨ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੋ ਉਮੀਦਵਾਰ ਸਰਗਰਮ ਹਨ ਅਤੇ ਚੋਣ ਲੜਨ ਦੀ ਇੱਛੁਕ ਹਨ, ਉਨ੍ਹਾਂ ਨੂੰ ਉਨ੍ਹਾਂ ਦੇ ਇਲਾਕੇ ਤੋਂ ਫੀਡਬੈਕ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਚੋਣ ਲੜਨ ਦਾ ਮੌਕਾ ਦਿੱਤਾ ਜਾਵੇਗਾ। ਉਨ੍ਹਾਂ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੱਤਾ ਹਾਸਲ ਕਰਨ ਲਈ ਲੋਕਾਂ ਨਾਲ ਕੀਤੇ ਗਏ ਧੋਖੇ ਅਤੇ ਝੂਠੇ ਵਾਅਦਿਆਂ ਦੀ ਸੱਚਾਈ ਤੋਂ ਜਾਣੂ ਕਰਵਾਉਣ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਮੂਰਖ ਬਣਾ ਰਹੀ ਹੈ, ਉਸ ਤੋਂ ਸਾਫ਼ ਹੋ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਲੋਕ ‘ਆਪ’ ਦੇ ਉਮੀਦਵਾਰਾਂ ਨੂੰ ਜ਼ਰੂਰ ਸਬਕ ਸਿਖਾਉਣਗੇ।
ਰਾਜੇਸ਼ ਬਾਗਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਹਿੰਦ ਕੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਗੁਰਪੁਰਬ ਨੂੰ ਰਾਸ਼ਟਰੀ ਪੱਧਰ ‘ਤੇ ਪੂਰੀ ਸ਼ਰਧਾ ਭਾਵਨਾ ਨਾਲ ਮਨਾਉਣ ਦੇ ਫੈਸਲੇ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸਮਰਪਿਤ ਡਾਕ ਟਿਕਟ ਜਾਰੀ ਕਰਨ ਲਈ ਸਵਾਗਤ ਕਰਦਿਆਂ ਭਾਰਤੀ ਜਨਤਾ ਪਾਰਟੀ ਪੰਜਾਬ ਅਤੇ ਸਮੂਹ ਪੰਜਾਬ ਵਾਸੀਆਂ ਵੱਲੋਂ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਨਾਲ ਬਹੁਤ ਪਿਆਰ ਹੈ। ਜਿਸ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਲਈ ਬਹੁਤ ਕੁਝ ਕਰ ਰਹੇ ਹਨ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਬਲਕਾਰ ਸਿੰਘ, ਜਿਲਾ ਸਕੱਤਰ ਸਤਪਾਲ ਡੋਗਰਾ, ਮੰਡਲ ਪ੍ਰਧਾਨ ਮਹਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਪਾਲ ਸਿੰਘ ਸੰਧੂ ਆਦਿ ਹਾਜ਼ਰ ਸਨ।