ਇਕਜੂਟ ਹੋਕੇ ਸ਼ਹਿਰ ਦੀ ਕਰਾਂਗੇ ਸੇਵਾ – ਮੇਅਰ ਅਤੇ ਕੌਂਸਲਰ

0
25

ਅੰਮ੍ਰਿਤਸਰ 27 ਅਪ੍ਰੈਲ (ਪਵਿੱਤਰ ਜੋਤ) : ਮੇਅਰ ਕਰਮਜੀਤ ਸਿੰਘ ਵੱਲੋਂ ਕੌਂਸਲਰ ਸਾਹਿਬਾਨ ਨਾਲ ਸ਼ਹਿਰ ਦੇ ਵਿਕਾਸ ਦੇ ਕੰਮਾਂ ਵਿਚ ਹੋਰ ਤੇਜ਼ੀ ਲਿਆਉਣ ਅਤੇ ਸ਼ਹਿਰ ਦੀ ਸਫਾਈ ਵਿਵਸਥਾ ਚੁਸਤ ਦਰੂਸਤ ਕਰਨ ਲਈ ਵਿਚਾਰ ਵਟਾਂਦਰਾਂ ਕੀਤਾ ਗਿਆ। ਇਸ ਮੌਕੇ ਮੇਅਰ ਨੇ ਕੌਂਸਲਰ ਸਾਹਿਬਾਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਜੋ ਵਿਕਾਸ ਦੇ ਵਾਇਦੇ ਕੀਤੇ ਹਨ, ਉਹਨਾਂ ਨੂੰ ਹਰ ਹਾਲ ਵਿਚ ਪੂਰਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸ਼ਹਿਰ ਵਿਚ ਕੌਰੜਾਂ ਰੁਪਏ ਦੇ ਪ੍ਰੋਜੈਕਟ ਉਲੀਕੇ ਜਾਣੇ ਹਨ ਜਿਸ ਨਾਲ ਸ਼ਹਿਰ ਦਾ ਚਹੁੰਮੁੱਖੀ ਵਿਕਾਸ ਹੋਵੇਗਾ ਅਤੇ ਸ਼ਹਿਰ ਦੀ ਨੁਹਾਰ ਬਦਲੇਗੀ। ਉਹਨਾ ਕਿਹਾ ਕਿ ਸਫਾਈ ਵਿਵਸਥਾ ਨੂੰ ਹੋਰ ਚੁਸਤ ਦਰੁਸਤ ਕੀਤਾ ਜਾਵੇਗਾ ਅਤੇ ਜਲਦ ਹੀ ਫੌਗਿੰਗ ਸਪ੍ਰੇਅ ਰਾਂਹੀ ਸ਼ਹਿਰ ਵਿਚ ਮੱਛਰਮਾਰ ਦਵਾਈ ਦਾ ਛਿੜਕਾਓ ਦਾ ਅਭਿਆਨ ਚਲਾਇਆ ਜਾਵੇਗਾ। ਉਹਨਾਂ ਕਿਹਾ ਕਿ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਸ਼ਹਿਰਵਾਸੀਆਂ ਨੂੰ ਲੋੜੀਦੀਆਂ ਮੁਲਭੂਤ ਸੇਵਾਵਾਂ, ਸਾਫ-ਸੁਥਰਾ ਪ੍ਰਸ਼ਾਸਨ ਦਿੰਦੇ ਹੋਏ ਬਿਨਾ ਕਿਸੇ ਦੇਰੀ ਦੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਮੀਟਿੰਗ ਵਿਚ ਸ਼ਾਮਿਲ ਕੌਸਲਰ ਸਾਹਿਬਾਨ ਵੱਲੋਂ ਮੇਅਰ ਕਰਮਜੀਤ ਸਿੰਘ ਦੀ ਯੋਗ ਅਗੁਵਾਈ ਹੇਠ ਕੀਤੇ ਜਾ ਰਹੇ ਸ਼ਹਿਰ ਦੇ ਵਿਕਾਸ ਦੇ ਕੰਮਾਂ ਦੀ ਸ਼ਲਾਘਾ ਕਰਦੇ ਹੋਏ ਇਕ ਜੂਟ ਹੋਕੇ ਸ਼ਹਿਰਵਾਸੀਆਂ ਦੀ ਸੇਵਾ ਦਾ ਪ੍ਰਣ ਲਿਆ।
ਇਸ ਮੌਕੇ ਤੇ ਕੌਂਸਲਰ ਸੁਖਦੇਵ ਸਿੰਘ ਚਾਹਲ, ਜਗਦੀਸ ਕਾਲੀਆ, ਰਜਿੰਦਰ ਸਿੰਘ ਸੈਣੀ, ਜਰਨੈਲ ਸਿੰਘ ਢੋਟ, ਸਤਨਾਮ ਸਿੰਘ, ਪਰਦੀਪ ਸ਼ਰਮਾ, ਸੰਜੀਵ ਟਾਂਗਰੀ, ਸ਼ਵੀ ਢਿੱਲੋ, ਵਿਰਾਟ ਦੇਵਗਨ, ਬੱਬਾ ਆਦਿ ਹਾਜ਼ਰ ਸਨ।

NO COMMENTS

LEAVE A REPLY