ਅੰਮ੍ਰਿਤਸਰ,29 ਅਪ੍ਰੈਲ (ਪਵਿੱਤਰ ਜੋਤ)- ਪਿਛਲੇ ਸਮੇਂ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੇਤਾਵਾਂ ਦਾ ਇੱਕ-ਦੂਸਰੀਆਂ ਪਾਰਟੀ ਵਿੱਚ ਸ਼ਾਮਲ ਹੋਣ ਦਾ ਰੁਝਾਨ ਵੱਧਦਾ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਨੇਤਾ ਦੇ ਨਾਲ ਚੱਲਣ ਵਾਲੇ ਵਰਕਰ ਅਤੇ ਵੋਟਰ ਦੋਚਿੱਤੀ ਵਿੱਚ ਪੈ ਜਾਂਦੇ ਹਨ। ਕੀ ਉਹ ਕਿਸ ਨੇਤਾ ਦੀ ਕਿਸ ਪਾਰਟੀ ਦਾ ਸਾਥ ਦੇਣ ਅਤੇ ਕਿਸ ਨੂੰ ਛੱਡਣ। ਅੰਮ੍ਰਿਤਸਰ ਦੇ ਵਿੱਚ ਕਈ ਕੌਂਸਲਰ ਅਕਾਲੀ, ਭਾਜਪਾ ਅਤੇ ਕਾਂਗਰਸ ਦਾ ਦਾਮਨ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਜਿਸ ਦੇ ਚਲਦਿਆਂ ਕੌਂਸਲਰ ਜਸਵਿੰਦਰ ਸਿੰਘ ਲਾਡੋ ਪਹਿਲਵਾਨ ਦੇ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਲ ਹੋਣ ਉਪਰੰਤ ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਲਾਡੋ ਪਹਿਲਵਾਨ ਪਹਿਲਾਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਕੌਂਸਲਰ ਸਨ। ਵਿਧਾਨ ਸਭਾ ਚੋਣਾਂ ਦੇ ਦੌਰਾਨ ਨਵਜੋਤ ਸਿੰਘ ਸਿੱਧੂ ਸਾਥ ਛੱਡ ਕੇ ਬਿਕਰਮਜੀਤ ਸਿੰਘ ਮਜੀਠੀਆ ਦੇ ਨਾਲ ਮਿਲਦੇ ਹੋਏ ਅਕਾਲੀ ਦਲ ਬਾਦਲ ਪਾਰਟੀ ਵਿੱਚ ਸ਼ਾਮਲ ਹੋ ਗਏ। ਹੁਣ ਵਿਧਾਨ ਸਭਾ ਚੋਣਾਂ ਤੋਂ ਬਾਅਦ ਉਹਨਾਂ ਨੇ ਆਮ ਆਦਮੀ ਪਾਰਟੀ ਵਿੱਚ ਜਾਣਾ ਮੁਨਾਸਿਬ ਸਮਝਿਆ।