ਜੇਕਰ ਪੰਜਾਬ ‘ਚ ਇਸੇ ਤਰ੍ਹਾਂ ਬਿਜਲੀ ਕੱਟ ਲੱਗਦੇ ਰਹੇ ਤਾਂ ਫ੍ਰੀ ਮਿਲਣ ਵਾਲੇ 600 ਯੂਨਿਟ ਦਿਵਾਲੀ ਤੱਕ ਵੀ ਪੂਰੇ ਨਹੀਂ ਹੋਣਗੇ: ਗੁਪਤਾ

0
22

 

 

ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਭਾਜਪਾ ਮਾਯੀ ਨੂੰ ਸੂਬੇ ਵਿੱਚ ਕਰੇਗੀ ਜ਼ਿਲ੍ਹਾ ਪੱਧਰੀ ਪ੍ਰਦਰਸ਼ਨ: ਜੀਵਨ ਗੁਪਤਾ

 

ਅੰਮ੍ਰਿਤਸਰ/ ਚੰਡੀਗੜ੍ਹ30 ਅਪ੍ਰੈਲ (ਅਰਵਿੰਦਰ ਵੜੈਚ ):  ਪੰਜਾਬ ਵਿੱਚ ਤਪਦੀ ਗਰਮੀ ਤੋਂ ਪੀੜਤ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਭਗਵੰਤ ਮਾਨ ਸਰਕਾਰ ਲੋਕਾਂ ਦਾ ਹੋਰ ਤੇਲ ਚੂਸਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ‘ਚ 12 ਤੋਂ 14 ਘੰਟੇ ਦੇ ਬਿਜਲੀ ਕੱਟ ਲਗਾਏ ਜਾ ਰਹੇ ਹਨ, ਜਿਸ ਕਾਰਨ ਨਾ ਸਿਰਫ ਆਮ ਲੋਕ ਪਰੇਸ਼ਾਨ ਹਨ, ਸਗੋਂ ਇਨ੍ਹਾਂ ਬਿਜਲੀ ਕੱਟਾਂ ਤੋਂ ਦੁਖੀ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ ਸੜਕਾਂ ‘ਤੇ ਧਰਨੇ-ਪ੍ਰਦਰਸ਼ਨ ਵੀ ਸ਼ੁਰੂ ਕਰ ਦਿੱਤੇ ਹਨ। ਬਿਜਲੀ ਕੱਟਾਂ ਤੋਂ ਦੁਖੀ ਲੋਕਾਂ ਦੀ ਅਵਾਜ਼ ਨੂੰ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਲਈ ਭਾਰਤੀ ਜਨਤਾ ਪਾਰਟੀ ਦੀ ਇੱਕ ਵਿਸ਼ੇਸ਼ ਵਰਚੁਅਲ ਮੀਟਿੰਗ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪੰਜਾਬ ਦੇ ਅਹੁਦੇਦਾਰਾਂ, ਜ਼ਿਲ੍ਹਾ ਇੰਚਾਰਜਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨੇ ਸ਼ਿਰਕਤ ਕੀਤੀ। ਇਸ ਮੀਟਿੰਗ ਵਿਚ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਦੇ ਵਿਗੜ ਰਹੇ ਹਾਲਾਤਾਂ ‘ਤੇ ਚਿੰਤਾ ਪ੍ਰਗਟਾਉਂਦੀਆਂ ਪੰਜਾਬ ਵਿਚ ਬਿਜਲੀ ਕੱਟਾਂ ਦੀ ਸਮੱਸਿਆ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਅਤੇ 5 ਮਈ ਨੂੰ ਪੰਜਾਬ ਸਰਕਾਰ ਖਿਲਾਫ਼ ਸਾਰੇ ਜ਼ਿਲ੍ਹਿਆਂ ਵਿਚ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ। ਇਹ ਜਾਣਕਾਰੀ ਭਾਜਪਾ ਦੇ ਸੂਬਾਈ ਜਨਰਲ ਸਕੱਤਰ ਜੀਵਨ ਗੁਪਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।

            ਜੀਵਨ ਗੁਪਤਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਡੇਢ ਮਹੀਨੇ ਤੋਂ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜੋੜੀ ਦੇ ਡਰਾਮੇ ਹੀ ਦੇਖ ਰਹੇ ਹਨ। ਭਗਵੰਤ ਮਾਨ ਅਤੇ ਕੇਜਰੀਵਾਲ ਨੇ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਅਤੇ ਹਰ ਘਰ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ, ਪਰ ਦੋਵੇਂ ਸੱਤਾ ਸੰਭਾਲਦੇ ਹੀ ਆਪਣੇ ਵਾਅਦੇ ਤੋਂ ਮੁੱਕਰ ਗਏI ਜਨਤਾ ਨੂੰ ਮੁਫਤ ਜਾਂ ਨਿਰਵਿਘਨ ਬਿਜਲੀ ਮਿਲਣੀ ਤਾਂ ਦੂਰ ਜੋ ਮਿਲ ਰਹੀ ਸੀ ਉਸ ਤੋਂ ਵੀ ਹੱਥ ਧੋਣੇ ਪੈ ਗਏ ਹਨ। ਅੱਜ ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ 12 ਤੋਂ 14 ਘੰਟੇ ਦੇ ਲੰਬੇ ਬਿਜਲੀ ਕੱਟ ਲੱਗ ਰਹੇ ਹਨ। ਉਪਰੋਂ ਮੌਸਮ ਵਿੱਚ ਆਈ ਤਬਦੀਲੀ ਕਾਰਨ ਕੜਾਕੇ ਦੀ ਗਰਮੀ ਨੇ ਆਮ ਲੋਕਾਂ ਦਾ ਜਿਊਣਾ ਮੁਹਾਲ ਕਰ ਦਿੱਤਾ ਹੈ। ਅਜਿਹੇ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਲਗਾਏ ਜਾ ਰਹੇ ਬਿਜਲੀ ਕੱਟਾਂ ਨੇ ਲੋਕਾਂ ਦਾ ਤੇਲ ਕੱਢ ਦਿੱਤਾ ਹੈ। ਕਿਸਾਨਾਂ ਨੇ ਬਿਜਲੀ ਦੀ ਸੁਚਾਰੁ ਸਪਲਾਈ ਦੀ ਮੰਗ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਖਿਲਾਫ ਸੜਕਾਂ ਜਾਮ ਕਰਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ। ਦੁਖੀ ਜਨਤਾ ਦੀ ਆਵਾਜ਼ ਭਗਵੰਤ ਮਾਨ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਲਈ ਭਾਰਤੀ ਜਨਤਾ ਪਾਰਟੀ ਆਪਣੀ ਆਪਣੀ ਵਿਰੋਧੀ ਧਿਰ ਦੀ ਭੂਮਿਕਾ ਜ਼ਰੂਰ ਨਿਭਾਏਗੀ।

            ਜੀਵਨ ਗੁਪਤਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਬਿਜਲੀ ਕੱਟਾਂ ਨੂੰ ਲੈ ਕੇ 5 ਮਈ ਨੂੰ ਸਵੇਰੇ 10:00 ਵਜੇ ਪੂਰੇ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਵਿਰੁੱਧ ਜ਼ਿਲ੍ਹਾ ਪੱਧਰੀ ਧਰਨੇ-ਪ੍ਰਦਰਸ਼ਨ ਕਰੇਗੀ। ਇਸ ਦੇ ਲਈ ਸੂਬਾ ਭਾਜਪਾ ਵੱਲੋਂ ਨਿਯੁਕਤ ਕੀਤੇ ਇੰਚਾਰਜ ਵੀ ਜਿਲਿਆਂ ‘ਚ ਮੌਜੂਦ ਰਹਿਣਗੇ। ਭਾਰਤੀ ਜਨਤਾ ਪਾਰਟੀ ਆਪਣੇ ਵਿਰੋਧੀ ਦੀ ਭੂਮਿਕਾ ਨਿਭਾਉਂਦੇ ਹੋਏ ਭਗਵੰਤ ਮਾਨ ਸਰਕਾਰ ਨੂੰ ਜਨਤਾ ਨਾਲ ਕੀਤੇ ਵਾਅਦੇ ਯਾਦ ਕਰਵਾਏਗੀ। ਗੁਪਤਾ ਨੇ ਕਿਹਾ ਕਿ ਜੇਕਰ ਪੰਜਾਬ ‘ਚ ਬਿਜਲੀ ਦੇ ਕੱਟ ਇਸੇ ਤਰ੍ਹਾਂ ਜਾਰੀ ਰਹੇ ਤਾਂ ਜਨਾਤ ਨੂੰ ਜਿਹੜੇ 600 ਯੂਨਿਟ ਮੁਫਤ ਮਿਲਨੇ ਹਨ, ਉਹ ਆਉਣ ਵਾਲੀ ਦੀਵਾਲੀ ਤੱਕ ਵੀ ਪੂਰੇ ਨਹੀਂ ਹੋਣਗੇ।

NO COMMENTS

LEAVE A REPLY