ਸਿੱਖ ਧਰਮ ਦੇ ਲਈ ਫੈਡਰੇਸ਼ਨ (ਮਹਿਤਾ) ਮਰਨ-ਮਰਾਉਣ ਤੋਂ ਪਿੱਛੇ ਨਹੀਂ ਹਟੇਗੀ-ਭਾਈ ਅਮਰਬੀਰ ਸਿੰਘ ਢੋਟ

0
56

ਕਿਹਾ ਪਟਿਆਲਾ ਦੀ ਘਟਨਾ,ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਲਾਪ੍ਰਵਾਹੀ ਦਾ ਨਤੀਜਾ
_____
ਅੰਮ੍ਰਿਤਸਰ,30 ਅਪ੍ਰੈਲ (ਪਵਿੱਤਰ ਜੋਤ)- ਖਾਲਿਸਤਾਨ ਦੇ ਵਿਰੋਧ ਵਿੱਚ ਮਾਰਚ ਕੱਢਣ ਵਾਲੇ ਸ਼ਿਵ ਸੈਨਿਕਾਂ ਵੱਲੋਂ ਕੀਤੀਆਂ ਜਾ ਰਹੀਆਂ ਗੈਰ ਜਿੰਮੇਦਾਰਾਨਾ, ਘਿਣਾਉਣੀਆਂ ਹਰਕਤਾਂ ਨੂੰ ਪੰਜਾਬ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਅਗਰ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਜੁਰਅਤ ਕੀਤੀ ਤਾਂ ਉਸਦਾ ਸੋਧਾ ਲਗਾਇਆ ਜਾਵੇਗਾ। ਇਹ ਸ਼ਬਦ ਸਿੱਖ ਸਟੂਡੈਂਟਸ ਫੈਡਰੇਸ਼ਨ ( ਮਹਿਤਾ ) ਦੇ ਕੌਮੀ ਪ੍ਰਧਾਨ ਅਮਰਬੀਰ ਸਿੰਘ ਢੋਟ ਵੱਲੋਂ ਸਾਂਝੇ ਕੀਤੇ ਗਏ। ਉਨ੍ਹਾਂ ਨੇ ਕਿਹਾ ਕਿ ਫੈਡਰੇਸ਼ਨ ਮਹਿਤਾ ਵੱਲੋਂ ਪਟਿਆਲਾ ਵਿਖੇ ਸ਼ਿਵ ਸੈਨਿਕਾਂ ਵੱਲੋਂ ਕੀਤੀ ਗਈ ਘਟਨਾ ਦੀ ਨਿੰਦਾ ਕੀਤੀ ਜਾਂਦੀ ਹੈ। ਸੋਸ਼ਲ ਮੀਡੀਆ ਤੇ ਗਲਤ ਤਰੀਕੇ ਨਾਲ ਕੀਤੀ ਜਾ ਰਹੀ ਬਿਆਨਬਾਜ਼ੀ ਦੇ ਨਾਲ ਸਿੰਘਾਂ ਨੂੰ ਉਕਸਾਇਆ ਜਾ ਰਿਹਾ ਹੈ। ਅਜਿਹੇ ਗੈਰ ਕਾਨੂੰਨੀ ਅਨਸਰਾਂ ਨੂੰ ਪੰਜਾਬ ਸਰਕਾਰ ਤੁਰੰਤ ਨੱਥ ਪਾਵੇ। ਅਗਰ ਸਰਕਾਰ ਜਾ ਪ੍ਸ਼ਾਸ਼ਨ ਅਜਿਹੇ ਗ਼ਲਤ ਅਨਸਰਾਂ ਦੇ ਖਿਲਾਫ ਕਾਰਵਾਈ ਕਰਨ ਤੋਂ ਗੁਰੇਜ਼ ਕਰਦਾ ਹੈ,ਤਾਂ ਮਜਬੂਰਨ ਫੈਡਰੇਸ਼ਨ ਮਹਿਤਾ ਨੂੰ ਆਪਣੇ ਤਰੀਕੇ ਨਾਲ ਸੜਕਾਂ ਤੇ ਉੱਤਰਨਾ ਪਵੇਗਾ। ਢੋਟ ਨੇ ਕਿਹਾ ਕਿ ਸਿੱਖ ਧਰਮ,ਮਰਿਆਦਾ, ਪਰੰਪਰਾਵਾਂ ਅਤੇ ਸੋਚ ਦੇ ਖਿਲਾਫ਼ ਗਲਤ ਸ਼ਬਦਾਵਲੀ ਦੀ ਜੁਰਤ ਕਰਨ ਦੀ ਕੋਸ਼ਿਸ਼ ਵੀ ਕੀਤੀ ਤਾਂ ਉਸ ਨੂੰ ਸਿੰਘਾਂ ਦੇ ਗੁੱਸੇ ਦਾ ਸ਼ਿਕਾਰ ਹੋਣਾ ਪਵੇਗਾ। ਇਸ ਦੇ ਲਈ ਫੈਡਰੇਸ਼ਨ ਮਹਿਤਾ ਮਰਨ ਮਰਾਉਣ ਤੋਂ ਵੀ ਪਿੱਛੇ ਨਹੀਂ ਹਟੇਗੀ। ਢੋਟ ਨੇ ਪਟਿਆਲਾ ਸਥਿਤ ਮਹਾਂ ਕਾਲੀ ਮੰਦਰ ਵਿਖੇ ਹੋਈ ਘਟਨਾ ਸਬੰਧੀ ਆਮ ਆਦਮੀ ਸਰਕਾਰ ਨੂੰ ਜਿੰਮੇਦਾਰ ਠਹਿਰਾਉਂਦੇ ਹੋਏ ਕਿਹਾ ਕਿ ਜਿਸ ਵੀ ਮਾੜੇ ਬੰਦੇ ਨੇ ਖਾਲਸਤਾਨ ਦੇ ਖਿਲਾਫ ਮਾੜੀ ਸ਼ਬਦਾਵਲੀ ਜਾਂ ਮਾਰਚ ਕੱਢਣ ਦਾ ਐਲਾਨ ਕੀਤਾ ਸੀ ਉਸ ਦੇ ਖਿਲਾਫ ਪਹਿਲਾਂ ਹੀ ਕਾਰਵਾਈ ਕਰਦਿਆਂ ਉਸਨੂੰ ਜੇਲ੍ਹ ਦੇ ਅੰਦਰ ਕਰਨਾ ਚਾਹੀਦਾ ਸੀ। ਪਰ ਸਰਕਾਰ ਤੇ ਪ੍ਰਸ਼ਾਸਨ ਦੀ ਲਾਪਰਵਾਹੀ ਤੇ ਨਾਕਾਮੀ ਦੇ ਚਲਦਿਆਂ ਨੌਬਤ ਖੂਨ-ਖਰਾਬੇ ਤਕ ਪਹੁੰਚ ਗਈ। ਇਸ ਤਰ੍ਹਾਂ ਦੀਆਂ ਘਟਨਾਵਾਂ ਦੇ ਨਾਲ ਪੰਜਾਬ ਦਾ ਮਾਹੌਲ ਖਰਾਬ ਹੋ ਸਕਦਾ ਹੈ। ਢੋਟ ਨੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕਾਂ ਦੇ ਖਿਲਾਫ ਤੁਰੰਤ ਕਾਰਵਾਈ ਕਰਦਿਆਂ ਉਹਨਾਂ ਨੂੰ ਜੇਲ੍ਹ ਅੰਦਰ ਭੇਜਿਆ ਜਾਵੇ। ਅਜਿਹਾ ਨਾ ਕੀਤਾ ਗਿਆ ਤਾਂ ਸਿੱਖ ਸਟੂਡੈਂਟਸ ਫੈਡਰੇਸ਼ਨ ( ਮਹਿਤਾ ) ਪੰਜਾਬ ਦੇ ਵਿੱਚ ਵੱਡਾ ਸੰਘਰਸ਼ ਕਰਨ ਲਈ ਮਜਬੂਰ ਹੋ ਜਾਵੇਗੀ।

NO COMMENTS

LEAVE A REPLY