11 ਮਈ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵੱਲੋਂ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

0
27

 

ਅੰਮ੍ਰਿਤਸਰ 9 ਮਈ (ਪਵਿੱਤਰ ਜੋਤ) : ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 11 ਮਈ 2022 ਨੂੰ ਰੋਜ਼ਗਾਰ ਬਿਊਰੋ ਵਿਚ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਸ੍ਰੀ ਵਿਕਰਮ ਜੀਤ  ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅੰਮ੍ਰਿਤਸਰ ਜਿਲੇ ਦੀਆਂ ਮਸ਼ਹੂਰ ਕੰਪਨੀਆਂ ਜਿਵੇਂ ਕਿ ਬਾਇਜੂਸਵੈਬਰਜ਼,ਓਕਟੋਪਸਟੈੱਕ ਸਲਿਊਸ਼ਨਕਲਗੀਧਰ ਪਬਲਿਕ ਸਕੂਲ  ਵੱਲੋਂ ਭਾਗ ਲਿਆ ਜਾਵੇਗਾ। ਇਨ੍ਹਾਂ ਕੰਪਨੀ ਬਿਜ਼ਨਸ ਡਿਵੈੱਲਪਮੈਂਟਐਕਜਿਕਿਊਟਿਵ,  ਸਕੂਲ ਟੀਚਰਕਸਟਰਮ ਸਪੋਰਟ ਐਕਜਿਕਿਊਟਿਵ ਅਤੇ ਕੌਂਸਲਰ ਦੀਆਂ ਅਸ਼ਾਮੀਆਂ ਲਈ ਉਮੀਦਵਾਰ ਦੀ ਚੋਣ ਕੀਤੀ ਜਾਵੇਗੀ। ਇਸ ਕੈਂਪ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਲਈ ਵਿੱਦਿਅਕ ਯੋਗਤਾ ਬਾਰ੍ਹਵੀਂ ਤੋਂ ਲੈ ਕੇ ਪੋਸਟ ਗਰੈਜੂਏਟ ਹੋਵੇਗੀ। ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਵਾਲੇ ਚਾਹਵਾਨ ਪ੍ਰਾਰਥੀ ਸਵੇਰੇ 10.00 ਵਜੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਜਿਲ੍ਹਾ ਕਚਹਿਰੀਆਂ,ਅੰਮ੍ਰਿਤਸਰ ਵਿਖੇ ਪਹੁੰਚ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਦੇ ਹੈਲਪਲਾਈਨ ਨੰ: 9915789068 ਤੇ ਸੰਪਰਕ ਕਰ ਸਕਦੇ ਹਨ।

NO COMMENTS

LEAVE A REPLY