ਵਿੱਤੀ ਸਹਾਇਤਾ ਦਾ ਲੋਕ ਕਰਨ ਸਹੀ ਇਸਤੇਮਾਲ :- ਮੇਅਰ ਕਰਮਜੀਤ ਸਿੰਘ
ਅੰਮ੍ਰਿਤਸਰ 16 ਮਈ (ਰਾਜਿੰਦਰ ਧਾਨਿਕ) : ਮੇਅਰ ਕਰਮਜੀਤ ਸਿੰਘ ਵੱਲੋਂ ‘ਪ੍ਰਧਾਨ ਮੰਤਰੀ ਆਵਾਸ ਯੋਜਨਾ’ ਅਧੀਨ ਵਿਧਾਨ ਸਭਾ ਹਲਕਾ ਉੱਤਰੀ ਅਤੇ ਪੂਰਬੀ ਦੀਆਂ ਵਾਰਡਾਂ ਦੇ ਅਧੀਨ ਆਉਦੇਂ 203 ਯੋਗ ਲਾਭਪਾਤਰੀਆਂ ਨੂੰ ਆਪਣੇ ਨਵੇਂ ਮਕਾਨ ਬਣਾਉਣ ਜਾਂ ਮਕਾਨਾਂ ਦੀ ਉਸਾਰੀ ਦੇ ਵਿਚ ਵਾਧੇ ਲਈ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਦੀ ਕਿਸ਼ਤ ਨੂੰ ਬੈਂਕ ਖਾਤਿਆਂ ਵਿਚ ਟਰਾਂਸਫਰ ਕਰਨ ਸਬੰਧੀ ਪੱਤਰ ਦਿੱਤੇ ਗਏ। ਇਹ ਵਿੱਤੀ ਸਹਾਇਤਾ ਉਹਨਾਂ ਗਰੀਬ ਪਰਿਵਾਰਾਂ ਲਈ ਹੈ ਜਿਨ੍ਹਾਂ ਕੋਲ ਆਪਣਾ ਘਰ ਬਨਾਉਣ ਵਾਸਤੇ ਕੋਈ ਵਸੀਲਾ ਨਹੀਂ ਹੈ ਜਾਂ ਜਿਨ੍ਹਾਂ ਦੀਆਂ ਪੁਰਾਣੇ ਬਾਲਿਆਂ ਦੀਆਂ ਛੱਤਾਂ ਹਨ ਤਾਂ ਜੋ ਇਹ ਪਰਿਵਾਰ ਇਸ ਵਿੱਤੀ ਸਹਾਇਤਾਂ ਦਾ ਸਹੀ ਇਸਤੇਮਾਲ ਕਰਕੇ ਆਪਣੇ ਘਰਾਂ ਨੂੰ ਪੱਕਿਆਂ/ ਉਸਾਰ ਸਕਣ। ਸਰਕਾਰ ਦੀ ਇਸ ਯੋਜਨਾ ਤਹਿਤ ਮੇਅਰ ਨਗਰ ਨਿਗਮ, ਅੰਮ੍ਰਿਤਸਰ ਵੱਲੋਂ ਅੱਜ ਦੇ ਇਸ ਫੰਕਸ਼ਨ ਵਿਚ ਲਗਭਗ 77.40 ਲੱਖ ਰੁਪਏ ਦੀ ਰਾਸ਼ੀ ਦੀ ਗ੍ਰਾਂਟ ਲਾਭਪਾਤਰੀਆਂ ਦੇ ਖਾਤਿਆਂ ਵਿਚ ਭੇਜਣ ਦੇ ਪੱਤਰ ਦਿੱਤੇ ਗਏ। ਇਸ ਤਰ੍ਹਾਂ ਹੁਣ ਤੱਕ ਕੁੱਲ ਮਿਲਾਕੇ ਲੱਗਭਗ 6.90 ਕਰੋੜ ਰੁਪਏ ਦੀ ਰਾਸ਼ੀ ਲਾਭਪਾਤਰੀਆਂ ਨੂੰ ਵੰਡੀ ਜਾ ਚੁਕੀ ਹੈ।
ਇਸ ਮੌਕੇ ਤੇ ਮੇਅਰ ਕਰਮਜੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ ਉਹਨਾਂ ਨੂੰ ਹਰ ਹਾਲ ਵਿਚ ਪੂਰਾ ਕੀਤਾ ਜਾਵੇਗਾ। ਮਾਨਯੋਗ ਮੁੱਖਮੰਤਰੀ ਪੰਜਾਬ ਜੀ ਦੇ ਹੁਕਮਾਂ ਮੁਤਾਬਿਕ ਹਰ ਇਕ ਲੋਕ ਹਿੱਤਕਾਰੀ ਯੋਜਨਾਵਾਂ ਅਧੀਨ ਆਉਦੇਂ ਸਾਰੇ ਲਾਭ ਲੋਕਾਂ ਤੱਕ ਪਹੁੰਚਾਏ ਜਾ ਰਹੇ ਹਨ। ਇਸੇ ਲੜੀ ਵਿਚ ਅੱਜ ਪ੍ਰਧਾਨ ਮੰਤਰੀ ਆਵਾਸ ਯੋਜਨਾ ਅਧੀਨ 203 ਲੋੜਵੰਦ ਪਰਿਵਾਰਾਂ ਨੂੰ ਆਪਣੇ ਮਕਾਨ ਪੱਕੇ ਬਨਾਉਣ ਅਤੇ ਕੱਚੀਆਂ ਛੱਤਾਂ ਨੂੰ ਪੱਕਿਆਂ ਕਰਨ ਲਈ 77.40 ਲੱਖ ਰੁਪਏ ਦੀ ਵਿੱਤੀ ਸਹਾਇਤਾਂ ਦੇ ਪੱਤਰ ਦਿੱਤੇ ਗਏ ਹਨ ਜਿਸ ਦੀ ਰਾਸ਼ੀ ਉਹਨਾਂ ਦੇ ਬੈਂਕ ਖਾਤਿਆਂ ਵਿਚ ਸਿੱਧੇ ਤੌਰ ਤੇ ਪਹੁੰਚ ਜਾਵੇਗੀ। ਮੇਅਰ ਨੇ ਆਪਣੇ ਸੁਨੇਹੇ ਵਿਚ ਕਿਹਾ ਕਿ ਸਰਕਾਰ ਦੀ ਇਸ ਯੋਜਨਾ ਤਹਿਤ ਮਿਲਣ ਵਾਲੀ ਵਿੱਤੀ ਸਹਾਇਤਾ ਕਿਸ਼ਤਾਂ ਵਿਚ ਦਿੱਤੀ ਜਾਣੀ ਹੈ, ਦੂਜੀ ਕਿਸ਼ਤ ਤਾਂ ਹੀ ਮਿਲਣੀ ਹੈ ਜੇਕਰ ਜਿਸ ਮੰਤਵ ਲਈ ਇਹ ਸਹਾਇਤਾ ਦਿੱਤੀ ਗਈ ਹੈ, ਉਸੇ ਮੰਤਵ ਲਈ ਕੰਮ ਵਿਚ ਲਿਆਂਦੀ ਜਾਵੇ। ਉਹਨਾ ਕਿਹਾ ਕਿ ਮਾਨਯੋਗ ਮੁੱਖਮੰਤਰੀ ਪੰਜਾਬ ਸਰਕਾਰ ਵੱਲੋ ਲੋਕਹਿੱਤ ਲਈ ਕਈ ਯੋਜਨਾਵਾਂ ਅਮਲ ਵਿਚ ਲਿਆਦੀਆਂ ਜਾ ਰਹੀਆਂ ਹਨ ਜਿਨ੍ਹਾ ਦਾ ਲੋਕਾ ਨੂੰ ਸਿੱਧਾ ਲਾਭ ਮਿਲੇਗਾ। ਉਹਨਾਂ ਕਿਹਾ ਕਿ ਜਿਨ੍ਹਾਂ ਪ੍ਰਾਰਥੀਆਂ ਦੇ ਕੇਸ ਬਾਕੀ ਰਹਿ ਗਏ ਹਨ ਉਹਨਾਂ ਨੂੰ ਵੀ ਜਲਦ ਤੋਂ ਜਲਦ ਪਾਸ ਕਰਨ ਲਈ ਕਹਿ ਦਿੱਤਾ ਗਿਆ ਹੈ ਅਤੇ ਉਹਨਾਂ ਨੂੰ ਵੀ ਜਲਦ ਹੀ ਗ੍ਰਾਂਟਾਂ ਦੇ ਪੱਤਰ ਜਾਰੀ ਕਰ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹਰ ਇਕ ਪਰਿਵਾਰ ਲਈ ਮਕਾਨ ਉਸਾਰੀ ਵਾਸਤੇ ਅਜਿਹੇ ਪ੍ਰੋਗਰਾਮ ਉਲੀਕਦੀ ਰਹੇਗੀ ਅਤੇ ਕਿਸੇ ਵੀ ਪਰਿਵਾਰ ਨੂੰ ਛੱਤ ਤੋਂ ਵਾਂਝਿਆਂ ਨਹੀਂ ਰਹਿਣ ਦਿੱਤਾ ਜਾਵੇਗ। ਮੇਅਰ ਵੱਲੋਂ ਵਿਸ਼ੇਸ਼ ਤੌਰ ਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਅਧੀਨ ਕੰਮ ਕਰ ਰਹੇ ਅਧਿਕਾਰੀ ਅਤੇ ਕਰਮਚਾਰੀਆਂ ਦੇ ਕੰਮ ਦੀ ਭਰਪੂਰ ਸ਼ਲਾਘਾ ਕੀਤੀ ਗਈ।
ਇਸ ਮੌਕੇ ਤੇ ਕੌਂਸਲਰ ਪ੍ਰਿੰਅਕਾ ਸ਼ਰਮਾ, ਰਿਤੇਸ਼ ਸ਼ਰਮਾ, ਰਾਮਬਲੀ, ਸਕੱਤਰ ਵਿਸ਼ਾਲ ਵਧਾਵਨ, ਸੁਪਰਡੰਟ ਲਵਲੀਨ ਸ਼ਰਮਾ, ਵਰਿੰਦਾ ਮਹਾਜਨ, ਨਵਿਯਾ ਮਹਾਜਨ ਅਤੇ ਭਾਰੀ ਗਿਣਤੀ ਵਿਚ ਲਾਭਪਾਤਰੀ ਮੌਜੂਦ ਸਨ।