19 ਮਈ 2022 ਨੂੰ ਜਿਲ੍ਹਾ ਰੋਜ਼ਗਾਰ ਬਿਊਰੋ ਵੱਲੋਂ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ–ਵਧੀਕ ਡਿਪਟੀ ਕਮਿਸ਼ਨਰ

0
26
  •   

ਅੰਮ੍ਰਿਤਸਰ 17 ਮਈ (ਪਵਿੱਤਰ ਜੋਤ) : ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਮਿਤੀ: 19 ਮਈ 2022 ਨੂੰ ਰੋਜ਼ਗਾਰ ਬਿਊਰੋ ਵਿਚ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅੰਮ੍ਰਿਤਸਰ ਜਿਲੇ ਦੀਆਂ ਤਿੰਨ ਕੰਪਨੀਆਂ ਜਿਵੇਂ ਐੱਚ.ਡੀ.ਬੀ ਫਾਇਨਾਂਸ ਸਰਵਿਸਬਾਇਜੂਸ ਅਤੇ ਡੀ ਮਾਰਟ ਵੱਲੋਂ ਭਾਗ ਲਿਆ ਜਾਵੇਗਾ। ਇਸ ਕੈਂਪ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਲਈ ਵਿੱਦਿਅਕ ਯੋਗਤਾ ਬਾਰ੍ਹਵੀਂ ਤੋਂ ਲੈ ਕੇ ਗਰੈਜੂਏਟ ਹੋਵੇਗੀ। ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਵਾਲੇ ਚਾਹਵਾਨ ਪ੍ਰਾਰਥੀ ਸਵੇਰੇ 10.00 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਜਿਲ੍ਹਾ ਕਚਹਿਰੀਆਂਅੰਮ੍ਰਿਤਸਰ ਵਿਖੇ ਪਹੁੰਚ ਸਕਦੇ ਹਨ। ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਦੇ ਹੇੈਲਪਲਾਈਨ ਨੰ: 9915789068 ਤੇ ਸੰਪਰਕ ਕਰ ਸਕਦੇ ਹਨ

 

NO COMMENTS

LEAVE A REPLY