ਅੰਮ੍ਰਿਤਸਰ/ ਚੰਡੀਗੜ੍ਹ, 19 ਮਈ ( ਰਾਜਿੰਦਰ ਧਾਨਿਕ ) : ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਾਂਗਰਸ ਨੂੰ ਅਲਵਿਦਾ ਆਖ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਦੀ ਅਗਵਾਈ ਹੇਠ ਦਿੱਲੀ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਰਤੀ ਜਨਤਾ ਪਾਰਟੀ ਦੇ ਪਰਿਵਾਰ ਵਿੱਚ ਸ਼ਾਮਲ ਹੋਏ ਸਾਬਕਾ ਸੂਬਾ ਪ੍ਰਧਾਨ ਸੁਨੀਲ ਝਾਖੜ ਦਾ ਸਵਾਗਤ ਕਰਦਿਆਂ ਕਿਹਾ ਕਿ ਸੁਨੀਲ ਝਾਖੜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ-ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ। ਸ਼ਰਮਾ ਨੇ ਵੀ ਆਪਣੇ ਟਵਿੱਟਰ ਹੈਂਡਲ ‘ਤੇ ਝੱਖੜ ਨੂੰ ਭਾਜਪਾ ਪਰਿਵਾਰ ‘ਚ ਸ਼ਾਮਲ ਹੋਣ ‘ਤੇ ਵਧਾਈ ਦਿੱਤੀ ਹੈ।