ਡੇਂਗੂ ਦੀ ਰੋਕਥਾਮ ਲਈ ਫਾਗਿੰਗ ਨੂੰ ਬਣਾਇਆ ਜਾਵੇ ਯਕੀਨੀ-ਔਜਲਾ

0
32

ਮੌਨਸੂਨ ਤੋਂ ਪਹਿਲਾਂ ਪਹਿਲਾਂ ਸੀਵਰੇਜ ਸਿਸਟਮ ਨੂੰ ਕੀਤਾ ਜਾਵੇ ਸਾਫ
ਹੈਰੀਟੇਜ ਸਟਰੀਟ ਵਿਖੇ ਪੁਲਿਸ ਦੀ ਪੈਟਰੋÇਲੰਗ ਤੇ ਲੋਕਾਂ ਦੀ ਮਦਦ ਲਈ 4 ਗੱਡੀਆਂ ਦੇਣ ਦਾ ਕੀਤਾ ਐਲਾਨ
ਗਰੇਂਡ ਹੋਟਲ ਨਜਦੀਕ ਡਿੱਗੀ ਬਿਲਡਿੰਗ ਦੀ ਘਟਨਾ ਦੀ ਜਾਂਚ ਐਸ:ਡੀ:ਐਮ ਅੰਮ੍ਰਿਤਸਰ-2 ਕਰਨਗੇ-ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 20 ਮਈ (ਰਾਜਿੰਦਰ ਧਾਨਿਕ) :–ਮੌਨਸੂਨ ਤੋਂ ਪਹਿਲਾਂ ਪਹਿਲਾਂ ਸ਼ਹਿਰ ਦੇ ਸੀਵਰੇਜ ਸਿਸਟਮ ਦੀ ਸਫਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਖਾਸ ਤੌਰ ਤੇ ਹੈਰੀਟੇਜ ਸਟਰੀਟ ਵਿਖੇ ਸੀਵਰੇਜ ਨੂੰ ਮੁਕੰਮਲ ਸਾਫ ਕੀਤਾ ਜਾਵੇ ਤਾਂ ਜੋ ਇਥੇ ਆ ਰਹੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰ ਗੁਰਜੀਤ ਸਿੰਘ ਔਜਲਾ ਮੈਂਬਰ ਲੋਕ ਸਭਾ ਨੇ ਅੱਜ 2022-23 ਦੇ ਵਿੱਤੀ ਵਰੇ੍ਹ ਵਿੱਚ ਵਿਕਾਸ ਕੰਮਾਂ ਦਾ ਰੀਵਿਊ ਕਰਨ ਲਈ ਜਿਲ੍ਹਾ ਵਿਕਾਸ ਤੇ ਕੁਆਰਡੀਨੇਸ਼ਨ ਅਤੇ ਮੁਲਾਂਕਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਸ੍ਰ ਔਜਲਾ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਜੋਰ ਦੇ ਕੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਹਰੇਕ ਵਾਰਡ ਵਿੱਚ ਫਾਗਿੰਗ ਨੂੰ ਯਕੀਨੀ ਬਣਾਇਆ ਜਾਵੇ ਉਨ੍ਹਾਂ ਕਿਹਾ ਕਿ ਹੈਰੀਟੇਜ ਸਟਰੀਟ ਵਿਖੇ ਰੋਜਾਨਾ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਆਉਂਦੇ ਹਨ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖਦੇ ਹੋਏੇ ਹੈਰੀਟੇਜ ਸਟਰੀਟ ਤੋਂ ਨਜਾਇਜ ਕਬਜੇ ਹਟਾਏ ਜਾਣ। ਸ੍ਰ ਔਜਲਾ ਨੇ ਰੀਵਿਊ ਮੀਟਿੰਗ ਦੌਰਾਨ ਸਾਰੇ ਅਧਿਕਾਰੀਆਂ ਕੋਲੋਂ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ। ਸ੍ਰ ਔਜਲਾ ਨੇ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨੂੰ ਹਦਾਇਤ ਕੀਤੀ ਕਿ ਗੋਬਰ ਗੈਸ ਪਲਾਂਟ ਲਈ ਪਿੰਡਾਂ ਵਿੱਚ ਜਮੀਨਾਂ ਦੀ ਨਿਸ਼ਾਨਦੇਹੀ ਕੀਤੀ ਜਾਵੇ ਤਾਂ ਜੋ ਘਰ ਘਰ ਗੈਸ ਪਹੁੰਚਾਈ ਜਾ ਸਕੇ।
ਸ੍ਰ ਔਜਲਾ ਨੇ ਮੀਟਿੰਗ ਦੌਰਾਨ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨੂੰ ਕਿਹਾ ਕਿ ਨੈਸ਼ਨਲ ਹਾਈਵੇ ਦੀਆਂ ਸੜਕਾਂ ਦੀ ਤੁਰੰਤ ਮੁਰੰਮਤ ਕੀਤੀ ਜਾਵੇ ਅਤੇ ਸੜਕਾਂ ਤੇ ਸਾਇਨ ਬੋਰਡ ਵੀ ਲਗਾਏ ਜਾਣ। ਸ੍ਰ ਔਜਲਾ ਨੇ ਗਰੇਂਡ ਹੋਟਲ ਦੇ ਨਜਦੀਕ ਡਿੱਗੀ ਇਮਾਰਤ ਸਬੰਧੀ ਕਿਹਾ ਕਿ ਜੋ ਵੀ ਅਧਿਕਾਰੀ ਇਸ ਵਿੱਚ ਦੋਸ਼ੀ ਪਾਏ ਜਾਂਦੇ ਹਨ ਦੇ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ ਅਤੇ ਜਿੰਨਾਂ ਦੇ ਮਕਾਨਾਂ ਦਾ ਨੁਕਸਾਨ ਹੋਇਆ ਹੈ ਦੀ ਭਰਪਾਈ ਨੂੰ ਯਕੀਨੀ ਬਣਾਇਆ ਜਾਵੇ। ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਘਟਨਾ ਦੀ ਜਾਂਚ ਲਈ ਸ੍ਰ ਹਰਪ੍ਰੀਤ ਸਿੰਘ ਐਸ:ਡੀ:ਐਮ ਅੰਮ੍ਰਿਤਸਰ-2 ਕਰਨਗੇ ਅਤੇ ਉਨ੍ਹਾਂ ਦੀ ਇਨਕੁਆਰੀ ਰਿਪੋਰਟ ਦੇ ਅਧਾਰ ਤੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਮੌਕੇ ਸ੍ਰ ਔਜਲਾ ਨੇ ਹੈਰੀਟੇਜ ਸਟਰੀਟ ਲਈ ਅੰਮ੍ਰਿਤਸਰ ਪੁਲਿਸ ਨੂੰ ਐਮ:ਪੀ ਫੰਡ ਵਿੱਚੋਂ 4 ਇਲੈਕਟਰੀਕਲ ਗੱਡੀਆਂ ਪੈਟਰੋÇਲੰਗ ਲਈ ਦੇਣ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਇਹ ਗੱਡੀਆਂ ਲੋਕਾਂ ਦੀ ਮਦਦ ਵੀ ਕਰਨਗੀਆਂ। ਅਖੀਰ ਵਿੱਚ ਸ੍ਰ ਔਜਲਾ ਨੇ ਸਮੂਹ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਦੀ ਨਗਰੀ ਦੀ ਸੇਵਾ ਲਈ ਦਿਨ ਰਾਤ ਕੰਮ ਕਰਨ ਤਾਂ ਜੋ ਅੰਮ੍ਰਿਤਸਰ ਦੀ ਦਿੱਖ ਨੂੰ ਹੋਰ ਸੁੰਦਰ ਬਣਾਇਆ ਜਾ ਸਕੇ।
ਇਸ ਮੌਕੇ ਐਸ:ਐਸ:ਪੀ ਦਿਹਾਤੀ ਸ੍ਰ ਸਵਰਨਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਣਬੀਰ ਸਿੰਘ ਮੁੱਧਲ, ਸਿਵਲ ਸਰਜਨ ਡਾ: ਚਰਨਜੀਤ ਸਿੰਘ, ਜਾਇੰਟ ਕਮਿਸ਼ਨਰ ਨਗਰ ਨਿਗਮ ਸ੍ਰ ਹਰਦੀਪ ਸਿੰਘ, ਜਨਰਲ ਮੈਨੇਜਰ ਉਦਯੋਗ ਸ੍ਰੀ ਮਾਨਵਪ੍ਰੀਤ ਸਿੰਘ, ਜਿਲ੍ਹਾ ਸਿਖਿਆ ਅਫਸਰ ਪ੍ਰਾਇਮਰੀ ਸ੍ਰੀ ਰਾਜੇਸ਼ ਸ਼ਰਮਾ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਜਿਲ੍ਹਾ ਸਮਾਜ ਭਲਾਈ ਅਫਸਰ ਸ੍ਰੀ ਅਸੀਸ਼ ਇੰਦਰ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

NO COMMENTS

LEAVE A REPLY