ਸਵ.ਬੀਬੀ ਸਵਰਨ ਕੋਰ ਰਾਜੋਕੇ ਨੂੰ ਵੱਖ-ਵੱਖ ਆਗੂਆਂ ਨੇ ਸ਼ਰਧਾਂਜਲੀ ਭੇਟ ਕੀਤੀ

0
31

ਤਲਬੀਰ ਗਿੱਲ, ਮਹਿਤਾ ਤੇ ਢੋਟ ਸ਼ਰਧਾਂਜਲੀ ਸਮਾਗਮ ’ਚ ਪਹੁੰਚੇ
ਅੰਮ੍ਰਿਤਸਰ, 25 ਮਈ (ਪਵਿੱਤਰ ਜੋਤ)- ਸੇਵਕ ਜੱਥਾ ਇਸ਼ਨਾਨ ਦੇ ਮੁੱਖ ਸੇਵਾਦਾਰ ਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਕੋਮੀ ਮੀਤ ਪ੍ਰਧਾਨ ਬਲਵਿੰਦਰ ਸਿੰਘ ਰਾਜੋਕੇ ਦੇ ਮਾਤਾ ਜੀ ਬੀਬੀ ਸਵਰਨ ਕੌਰ ਰਾਜੋਕੇ ਪਤਨੀ ਜਥੇ. ਮੁਖਤਿਆਰ ਸਿੰਘ ਰਾਜੋਕੇ ਨਮਿੱਤ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭਾਗ ਅੱਜ ਉਨਾ ਦੇ ਗ੍ਰਹਿ ਵਿਖੇ ਪੈਣ ਉਪਰੰਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਸੰਤ ਸੇਵਾ ਸਿੰਘ ਹਾਲ, ਸੁਲਤਾਨਵਿੰਡ ਗੇਟ ਵਿਖੇ ਹੋਇਆ ਜਿਸ ਵਿਚ ਵੱਡੀ ਗਿਣਤੀ ’ਚ ਰਾਜਸੀ, ਧਾਰਮਿਕ ਤੇ ਸਮਾਜਸੇਵੀ ਆਗੂਆਂ ਵਲੋਂ ਬੀਬੀ ਰਾਜੋਕੇ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੋਕੇ ’ਤੇ ਸਤਿੰਦਰਬੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤੇ ਬਲਵਿੰਦਰ ਸਿੰਘ ਰੰਗੀਲਾ ਦੇ ਜਥੇ ਨੇ ਵੈਰਾਗਮਈ ਕੀਰਤਨ ਕੀਤਾ ਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਥਾ ਸੁਣਾਈ। ਇਸ ਮੋਕੇ ’ਤੇ ਸੰਬੋਧਨ ਕਰਦਿਆਂ ਤਲਬੀਰ ਸਿੰਘ ਗਿੱਲ ਤੇ ਅਮਰਬੀਰ ਸਿੰਘ ਢੋਟ ਨੇ ਕਿਹਾ ਕਿ ਬੀਬੀ ਸਵਰਨ ਕੌਰ ਰਾਜੋਕੇ ਦੀ ਵਿਛੜੀ ਰੂਹ ਨੂੰ ਪ੍ਰਮਾਤਮਾ ਆਪਣੇ ਚਰਨਾ ’ਚ ਨਿਵਾਸ ਬਖਸ਼ਣ ਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ। ਇਸ ਮੋਕੇ ਵਿਧਾਨ ਸਭਾ ਹਲਕਾ ਦੱਖਣੀ ਦੇ ਇੰਚਾਰਜ ਤਲਬੀਰ ਸਿੰਘ ਗਿੱਲ, ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ, ਭਾਈ ਰਜਿੰਦਰ ਸਿੰਘ ਮਹਿਤਾ, ਹਰਜਾਪ ਸਿੰਘ ਸੁਲਤਾਨਵਿੰਡ, ਭਾਈ ਰਾਮ ਸਿੰਘ, ਭਾਈ ਮਨਜੀਤ ਸਿੰਘ (ਸਾਰੇ) ਮੈਂਬਰ ਸ਼੍ਰੋਮਣੀ ਕਮੇਟੀ, ਮੀਤ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਗੁ.ਸ਼ਹੀਦਗੰਜ ਸਾਹਿਬ ਦੇ ਮੈਨੇਜਰ ਸੁਖਰਾਜ ਸਿੰਘ, ਸਤਿੰਦਰਪਾਲ ਸਿੰਘ ਜੋਨੀ ਮੁੱਖ ਸੇਵਾਦਾਰ ਸੇਵਕ ਜਥਾ ਕੜਾ ਪ੍ਰਸਾਦ ਮੀਤ ਪ੍ਰਧਾਨ ਫੈਡਰੇਸ਼ਨ (ਮਹਿਤਾ) ,ਭੁਪਿੰਦਰ ਸਿੰਘ ਲਾਲਪੁਰਾ, ਸੁਖਜਿੰਦਰ ਸਿੰਘ ਰਾਜੋਕੇ ਕਨੇਡਾ, ਗਗਨਦੀਪ ਸਿੰਘ, ਕੌਂਸਲਰ ਜਰਨੈਲ ਸਿੰਘ ਭੁੱਲਰ, ਕੌਂਸਲਰ ਮੋਹਨ ਸਿੰਘ ਮਾੜੀਮੇਘਾ, ਸੁਖਦੇਵ ਸਿੰਘ ਭੂਰਾ ਕੋਹਨਾ, ਲਵਪ੍ਰੀਤ ਸਿੰਘ ਲਾਲਪੁਰਾ, ਰਾਜੇਸ਼ ਹਨੀ, ਇਕਬਾਲ ਸਿੰਘ ਮੁਖੀ, ਮੈਨੇਜਰ ਹਰਪ੍ਰੀਤ ਸਿੰਘ, ਮੈਨੇਜਰ ਨਿਸ਼ਾਨ ਸਿੰਘ, ਭਾਈ ਕੁਲਵਿੰਦਰ ਸਿੰਘ ਅਰਦਾਸੀਆ, ਮਨਜੀਤ ਸਿੰਘ ਜੋੜਾ ਫਾਟਕ, ਤੇ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।

NO COMMENTS

LEAVE A REPLY