ਅੰਮ੍ਰਿਤਸਰ 26 ਮਈ (ਰਾਜਿੰਦਰ ਧਾਨਿਕ) : ਨਗਰ ਨਿਗਮ ਅੰਮ੍ਰਿਤਸਰ ਵਿਖੇ ਸਾਲਿਡ ਵੇਸਟ ਮੈਨੇਜਮੈਂਟ ਅਤੇ ਸਵੱਛ ਭਾਰਤ ਅਭਿਆਨ ਦੇ ਵਿਸ਼ੇ ਤੇ ਇੱਕ ਕੈਪੇਸਟੀ ਬਿਲਡਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪੀ ਐਮ ਆਈ ਡੀ ਸੀ ਚੰਡੀਗੜ੍ਹ ਦੀ ਟੀਮ ਨੇ ਸਾਲੇਡ ਵੇਸਟ ਮੈਨੇਜਮੈਂਟ ਦੇ ਵੱਖ-ਵੱਖ ਪਹਿਲੂਆਂ ਅਤੇ ਸਵੱਛ ਭਾਰਤ ਮਿਸ਼ਨ ਅਧੀਨ ਵੱਖ-ਵੱਖ ਕੰਮਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਡਾਕਟਰ ਕਿਰਨ ਕੁਮਾਰ ਹੈਲਥ ਅਫਸਰ ਨਗਰ ਨਿਗਮ ਅੰਮ੍ਰਿਤਸਰ ਨੇ ਦੱਸਿਆ ਕਿ ਇਹ ਵਰਕਸ਼ਾਪ ਮੇਅਰ ਅਤੇ ਸੰਯੁਕਤ ਕਮਿਸ਼ਨਰ ਦੀਆਂ ਹਿਦਾਇਤਾਂ ਦੇ ਮੁਤਾਬਿਕ ਸ਼ਹਿਰ ਵਿੱਚ ਸਾਫ਼-ਸਫਾਈ ਦੇ ਕੰਮ ਨੂੰ ਵਧੀਆ ਤਰੀਕੇ ਨਾਲ ਕਰਵਾਉਣ ਲਈ ਰੱਖੀ ਗਈ ਹੈ ਅਤੇ ਉਨ੍ਹਾਂ ਵੱਲੋਂ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਨ ਬਾਰੇ ਮਾਣਯੋਗ ਡੀ ਸੀ ਸਾਹਿਬ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਮੁਤਾਬਕ ਘਰ ਵਿੱਚ ਪੈਦਾ ਹੋਣ ਵਾਲੇ ਗਿੱਲੇ ਸੁੱਕੇ ਕੂੜੇ ਤੋਂ ਅਲੱਗ ਇਕੱਠਾ ਕਰਕੇ ਬਾਇਓ ਮੈਡੀਕਲ ਵੇਸਟ ਕੰਪਨੀ ਦੇ ਹਵਾਲੇ ਕਰਕੇ ਪ੍ਰੋਸੈਸ ਕਰਨ ਬਾਰੇ ਹਦਾਇਤ ਕੀਤੀ। ਇਸ ਮੌਕੇ ਨਗਰ ਨਿਗਮ ਅੰਮ੍ਰਿਤਸਰ ਨਗਰ ਨਿਗਮ ਪਠਾਨਕੋਟ ਨਗਰ ਨਿਗਮ ਬਟਾਲਾ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲਿਆਂ ਦੀਆਂ ਯੂ ਐਲ ਬੀ ਦਾ ਸਟਾਫ ਹਾਜ਼ਰ ਸੀ।