ਦਮਦਮੀ ਟਕਸਾਲ ਵਲੋਂ13 ਬੰਦੀ ਸਿੰਘਾਂ ਦਾ “ਬੰਦੀ ਸਿੰਘ-ਕੌਮੀ ਯੋਧੇ” ਗੋਲਡ ਮੈਡਲ ਨਾਲ 6 ਜੂਨ ਨੂੰ ਮਹਿਤਾ ਚੌਕ ਹੋਵੇਗਾ ਸਨਮਾਨ- ਬਾਬਾ ਹਰਨਾਮ ਸਿੰਘ ਖਾਲਸਾ

0
61

ਦਮਦਮੀ ਟਕਸਾਲ ਵਿਖੇ 6 ਜੂਨ ਦਾ ਸ਼ਹੀਦੀ ਸਮਾਗਮ ਹੋਵੇਗਾ ਲਾ-ਮਿਸਾਲ

ਅੰਮ੍ਰਿਤਸਰ 3 ਜੂਨ (ਪਵਿੱਤਰ ਜੋਤ) : ਦਮਦਮੀ ਟਕਸਾਲ ਦੇ ਹੈੱਡ-ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਜਥਾ ਭਿੰਡਰਾਂ ਮਹਿਤਾ ਵਿਖੇ ਚੱਲ ਰਹੇ ਸ਼ਹੀਦੀ ਸਪਤਾਹ ਦੇ ਤੀਸਰੇ ਦਿਨ ਸ਼ਾਮ ਦੇ ਸ਼ਹੀਦੀ ਦੀਵਾਨ ਵਿੱਚ ਕਥਾ ਕਰਨ ਸਮੇਂ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਇਕ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਸਿੱਖ ਸੰਘਰਸ਼ ਵਿੱਚ ਜੂਝਣ ਵਾਲੇ ਯੋਧੇ ਸਾਡੇ ਕੌਮੀ ਹੀਰੇ ਹਨ ਅਤੇ ਅਸੀਂ ਇਨ੍ਹਾਂ ਉਪਰ ਜਿੰਨਾ ਵੀ ਫ਼ਖ਼ਰ ਕਰੀਏ ਉਹ ਥੋੜਾ ਹੈ ਇਸ ਲਈ ਓਨਾ ਦਮਦਮੀ ਟਕਸਾਲ ਦੇ ਚੌਦਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਵਾਲਿਆ ਤੇ ਜੂਨ 84 ਦੇ ਸਮੂੰਹ ਸ਼ਹੀਦਾਂ ਦੀ ਯਾਦ ਚ ਦਮਦਮੀ ਟਕਸਾਲ ਦੇ ਹੈੱਡਕੁਆਟਰ ਮਹਿਤਾ ਚੌਕ ਵਿਖੇ ਹੋ ਰਹੇ 38 ਵੇ ਸ਼ਹੀਦੀ ਸਮਾਗਮ ਵਿੱਚ 13 ਬੰਦੀ ਸਿੰਘਾਂ ਨੂੰ ਬੰਦੀ ਸਿੰਘ ਕੌਮੀ ਯੋਧੇ ਗੋਲਡ ਮੈਡਲ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ l ਓਨਾ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਦਵਿੰਦਰਪਾਲ ਸਿੰਘ ਭੁੱਲਰ, ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਉਰਾ, ਭਾਈ ਗੁਰਮੀਤ ਸਿੰਘ, ਭਾਈ ਗੁਰਦੀਪ ਸਿੰਘ ਖੈੜਾ, ਭਾਈ ਲੱਖਵਿੰਦਰ ਸਿੰਘ,ਭਾਈ ਸ਼ਮਸ਼ੇਰ ਸਿੰਘ ਭਾਈ ਲਾਲ ਸਿੰਘ, ਭਾਈ ਦਇਆ ਸਿੰਘ ਲਹੌਰੀਆ, ਭਾਈ ਰਜਿੰਦਰ ਸਿੰਘ ਅਤੇ ਭਾਈ ਹਰਨੇਕ ਸਿੰਘ ਭੱਪ ਤੇ ਸਮੁੱਚੀ ਕੌਮ ਨੂੰ ਫ਼ਖ਼ਰ ਹੈ ਏਨਾ ਦੀਆਂ ਕੌਮ ਪ੍ਰਤੀ ਕੀਤੀਆਂ ਸੇਵਾਵਾਂ ਲਈ ਦਮਦਮੀ ਟਕਸਾਲ ਏਨਾ ਨੂੰ ਵਿਸ਼ਾਲ ਪੰਥਕ ਇਕੱਠ ਵਿੱਚ ਗੋਲਡ ਮੈਡਲਾਂ ਨਾਲ ਸਨਮਾਨਿਤ ਕਰੇਗੀ l ਇਸ ਐਲਾਨ ਨੂੰ ਸੰਗਤਾਂ ਵੱਲੋਂ “ਬੋਲੇ ਸੋ ਨਿਹਾਲ,ਸਤਿ ਸ੍ਰੀ ਅਕਾਲ” ਦੇ ਅਕਾਸ਼ ਗੁੰਜਾਊ ਜੈਕਾਰਿਆਂ ਨਾਲ ਪ੍ਰਵਾਨਗੀ ਦਿੱਤੀ ਗਈ ।
ਜਿਕਰਯੋਗ ਹੈ ਕਿ ਜਿਥੇ ਇਸ ਸਾਲ ਦਮਦਮੀ ਟਕਸਾਲ ਮਹਿਤਾ ਚੌਕ ਵਿਖੇ ਇਹ ਸਮਾਗਮ ਬਹੁਤ ਵੱਡੀ ਪੱਧਰ ਤੇ ਮਨਾਏ ਜਾ ਰਹੇ ਹਨ ਸਮੁਚੇ ਪੰਜਾਬ ਤੋਂ ਇਲਾਵਾ ਦਿੱਲੀ, ਰਾਜਸਥਾਨ, ਹਰਿਆਣਾ, ਮੁੰਬਈ ਅਤੇ ਦੇਸ਼ ਦੇ ਹੋਰ ਕੋਨੇ ਕੋਨੇ ਅਤੇ ਵਿਦੇਸ਼ਾ ਤੋਂ ਵੱਡੀ ਗਿਣਤੀ ਵਿੱਚ ਸੰਗਤ ਦੀ ਆਮਦ ਹੋ ਰਹੀ ਹੈ ਜਿਸ ਨੂੰ ਧਿਆਨ ਚ ਰੱਖਦਿਆਂ ਵੱਡੀ ਗਿਣਤੀ ਚ ਲੰਗਰਾਂ ਛਬੀਲਾਂ ਅਤੇ ਵਿਸ਼ਾਲ ਪਾਰਕਿੰਗਾਂ ਦਾ ਪ੍ਰਬੰਧ ਕੀਤਾ ਗਿਆ ਹੈ ਓਥੇ ਬਾਬਾ ਹਰਨਾਮ ਸਿੰਘ ਖ਼ਾਲਸਾ ਦੇ ਬੰਦੀ ਸਿੰਘਾਂ ਦਾ ਗੋਲਡ ਮੈਡਲਾਂ ਨਾਲ ਸਨਮਾਨ ਦੇ ਐਲਾਨ ਨੇ ਸੰਗਤ ਚ ਉਤਸ਼ਾਹ ਹੋਰ ਵੀ ਵਧਾ ਦਿੱਤਾ ਹੈ l

NO COMMENTS

LEAVE A REPLY