ਸਵੀਪ ਪ੍ਰੋਗਰਾਮ ਤਹਿਤ ਵਿਸ਼ਵ ਵਾਤਾਵਰਨ ਦਿਵਸ ਤੇ ਲੇਖ ਪ੍ਰਤੀਯੋਗਤਾ

0
27

ਅੰਮ੍ਰਿਤਸਰ 5 ਜੂਨ (ਪਵਿੱਤਰ ਜੋਤ) : ਸਥਾਨਕ ਮਾਈ ਭਾਗੋ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਅੰਮ੍ਰਿਤਸਰ ਵਿਖੇ ਸਵੀਪ ਪ੍ਰੋਗਰਾਮ ਤਹਿਤ ਵਿਸ਼ਵ ਵਾਤਾਵਰਨ ਦਿਵਸ ਤੇ ਲੇਖ ਪ੍ਰਤੀਯੋਗਤਾ ਕਰਵਾਈ ਗਈ ਜਿਸ ਤਹਿਤ ਡੀ.ਸੀ ਦਫਤਰ ਅੰਮ੍ਰਿਤਸਰ ਵੱਲੋ ਸਵੀਪ ਪ੍ਰੋਗਰਾਮ ਇੰਚਾਰਜ ਸ੍ਰੀ ਰਾਜ ਕੁਮਾਰ ਬੱਲ ਬਤੌਰ ਮੁੱਖ ਮਹਿਮਾਨ ਵਜੋ ਇਸ ਪ੍ਰੋਗਰਾਮ ਵਿੱਚ ਸਾਮਿਲ ਹੋਏ। ਇਸ ਪ੍ਰੋਗਰਾਮ ਵਿੱਚ ਇਸ ਕਾਲਜ ਦੀਆਂ ਵਿਦਿਆਰਥਣਾਂ ਦੁਆਰਾ Essay Writing Competition ਕੀਤਾ ਗਿਆ ਜਿਸ ਵਿੱਚ ਫਸਟ ਪੋਜੀਸਨ ਈ.ਸੀ.ਈ ਵਿਭਾਗ ਦੀ ਵਿਦਿਆਰਥਣ ਦਮਨਦੀਪ ਕੌਰ, ਦੂਜੀ ਪੋਜੀਸਨ ਐਮ.ੳ.ਪੀ ਵਿਭਾਗ ਦੀ ਵਿਦਿਆਰਥਣ ਅਨੂ ਅਤੇ ਤੀਸਰੀ ਪੋਜੀਸਨ ਈ.ਸੀ.ਈ ਵਿਭਾਗ ਦੀ ਵਿਦਿਆਰਥਣ ਹਰਮਨਪ੍ਰੀਤ ਕੌਰ ਨੇ ਪ੍ਰਾਪਤ ਕੀਤਾ ।
ਇਸ ਮੌਕੇ ਤੇ ਸੰਸਥਾ ਦੇ ਪ੍ਰਿੰਸੀਪਲ ਸ੍ਰੀ ਪਰਮਬੀਰ ਸਿੰਘ ਮੱਤੇਵਾਲ ਜੀ ਨੇ ਡੀ.ਸੀ ਦਫਤਰ ਅੰਮ੍ਰਿਤਸਰ ਵੱਲੋ ਸਵੀਪ ਪ੍ਰੋਗਰਾਮ ਇੰਚਾਰਜ ਸ੍ਰੀ ਰਾਜ ਕੁਮਾਰ ਬੱਲ ਦਾ ਧੰਨਵਾਦ ਕੀਤਾ ਅਤੇ ਪਹਿਲੀ, ਦੂਜੀ ਅਤੇ ਤੀਸਰੀ ਪੋਜੀਸਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿਤੀ ਅਤੇ ਭੱਵਿਖ ਵਿੱਚ ਵੀ ਇਸ ਤਰ੍ਹਾਂ ਦੇ ਕਪੀਟੀਸ਼ਨ ਵਿੱਚ ਭਾਗ ਲੈਣ ਲਈ ਪ੍ਰੇਰਤ ਕੀਤਾ ।
ਇਹ ਪੂਰਾ ਪ੍ਰੋਗਰਾਮ ਸੰਸਥਾ ਦੀ ਸਵੀਪ ਨੋਡਲ ਅਫਸਰ ਡਾ.ਰਾਜਵੰਤ ਕੌਰ ਦੀ ਨਿਗਰਾਨੀ ਹੇਠ ਨੇਪਰੇ ਚੜਿਆ ਇਸ ਮੌਕੇ ਸ੍ਰੀ ਇੰਦਰਜੀਤ ਸਿੰਘ ਅਤੇ ਸ੍ਰੀਮਤੀ ਨਿਰਪ੍ਰੀਤ ਕੌਰ ਨੇ ਜੱਜਾ ਦੀ ਭੂਮਿਕਾ ਨਿਭਾਈ । ਇਸ ਮੌਕੇ ਤੇ ਵਾਈਸ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ, ਸ੍ਰੀਮਤੀ ਸੰਦੀਪ ਕੌਰ, ਸ੍ਰੀਮਤੀ ਜਸਵਿੰਦਰ ਪਾਲ ਸੰਧੂ, ਸ੍ਰੀਮਤੀ ਗੁਰਪਿੰਦਰ ਕੌਰ, ਸ੍ਰੀ ਸੁਖਦੇਵ ਸਿੰਘ, ਸ੍ਰੀ ਰਾਜ ਕੁਮਾਰ, ਸ੍ਰੀ ਬਲਜਿੰਦਰ ਸਿੰਘ, ਸ੍ਰੀ ਰਾਜਦੀਪ ਸਿੰਘ ਬੱਲ, ਸ੍ਰੀ ਦੀਪਕ ਕੁਮਾਰ ਆਦਿ ਹਾਜਰ ਸਨ ।

NO COMMENTS

LEAVE A REPLY