ਵਿਸ਼ਵ ਵਾਤਾਵਰਣ ਦਿਵਸ ਅਤੇ ਐਨ ਸੀ ਸੀ ਦਾ 75ਵਾਂ ਵਰਾ ਇਕ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਕੇ ਮਨਾਇਆ

0
26

ਅੰਮ੍ਰਿਤਸਰ 6 ਜੂਨ (ਰਾਜਿੰਦਰ ਧਾਨਿਕ) : ਰਾਯਨ ਇੰਟਰਨੈਸ਼ਨਲ ਇੰਟਰਨੈਸ਼ਨਲ ਸਕੂਲ ਅੰਮ੍ਰਿਤਸਰ ਦੇ ਮਾਣਯੋਗ ਚੇਅਰਮੈਨ ਡਾਕਟਰ ਏ ਐੱਫ ਪਿੰਟੋ ਅਤੇ ਐਮ ਡੀ ਮੈਡਮ ਡਾਕਟਰ ਗ੍ਰੇਸ ਪਿੰਟੋ ਦੀ ਪ੍ਰਧਾਨਗੀ ਹੇਠ ਸਕੂਲ ਦੀਆਂ ਐਨ ਸੀ ਸੀ ਕੈਡਿਟਾਂ 1 ਪੰਜਾਬ ਗਰਲਜ਼ ਬੀ ਐੱਨ ਸੀ ਸੀ ਨੇ ਵਿਸ਼ਵ ਵਾਤਾਵਰਣ ਦਿਵਸ ਅਤੇ ਐਨ ਸੀ ਸੀ ਦਾ 75ਵਾਂ ਵਰਾ ਇਕ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਕੇ ਮਨਾਇਆ। ਚੇਅਰਮੈਨ ਡਾਕਟਰ ਏ ਐੱਫ ਪਿੰਟੋ ਦੁਆਰਾ ਦਿੱਤੇ ਗਏ ਵਾਤਾਵਰਨ ਦੇ ਦ੍ਰਿਸ਼ਟੀਕੋਣ ਨੂੰ ਬਰਕਰਾਰ ਰੱਖਣ ਲਈ ਹਰ ਇੱਕ ਪੌਦਾ ਇੱਕ ਨਾਲ ਸ਼ੁਰੂ ਕੀਤਾ ਗਿਆ।
ਇਸ ਮੌਕੇ ਐਨ ਸੀ ਸੀ ਲੜਕੀਆਂ ਨੇ ਸਕੂਲ ਦੇ ਪ੍ਰਿੰਸੀਪਲ ਅਤੇ ਸਕੂਲ ਸਟਾਫ ਨਾਲ ਮਿਲ ਕੇ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਅਤੇ ਹਰਿਆ-ਭਰਿਆ ਰੱਖਣ ਲਈ ਸਕੂਲ ਦੇ ਅੰਦਰ ਅਤੇ ਆਲੇ ਦੁਆਲੇ ਬੂਟੇ ਲਗਾਏ। ਪੌਦੇ ਲਗਾਉਣ ਦੀ ਮੁਹਿੰਮ ਸਕੂਲ ਦੇ ਪ੍ਰਿੰਸੀਪਲ ਕੰਚਨ ਮਲਹੌਤਰਾ ਦੀ ਅਗੁਵਾਈ ਹੇਠ ਚਲਾਈ ਗਈ।

NO COMMENTS

LEAVE A REPLY