ਅੰਮ੍ਰਿਤਸਰ,7 ਜੂਨ (ਪਵਿੱਤਰ ਜੋਤ)- ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਦੇ ਨਾਲ ਸਿੱਖ ਸਟੂਡੈਂਟ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਆਪਣੇ ਹੋਰਨਾਂ ਸਾਥੀਆਂ ਸਮੇਤ ਸਿੱਧੂ ਮੂਸੇਵਾਲਾ ਦੇ ਪਰਿਵਾਰਿਕ ਮੈਂਬਰਾਂ ਦੇ ਨਾਲ ਅਫਸੋਸ ਕਰਨ ਲਈ ਉਹਨਾਂ ਦੇ ਪਿੰਡ ਮੁਸੇ ਪਹੁੰਚੇ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਅਮਰਬੀਰ ਸਿੰਘ ਢੋਟ ਨੇ ਸਵਰਗਵਾਸੀ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੇ ਨਾਲ ਸਿੱਧੂ ਮੂਸੇਵਾਲੇ ਦੀ ਮੌਤ ਦਾ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਕਿਹਾ ਕਿ ਸਿੱਧੂ ਮੂਸੇਵਾਲੇ ਦੀ ਮੌਤ ਦੇ ਨਾਲ ਦੇਸ਼ ਵਿਦੇਸ਼ ਵਿੱਚ ਰਹਿੰਦੇ ਪ੍ਰਸੰਸਕਾਂ ਨੂੰ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ ਹੈ। ਅਜਿਹੇ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹੇ ਹਾਂ। ਇਸ ਮੌਕੇ ਤੇ ਭਗਵੰਤ ਸਿੰਘ ਸਿਆਲਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗਗਨਦੀਪ ਸਿੰਘ,ਸੁਰਿੰਦਰ ਸਿੰਘ ਰਾਗੀ,ਜਗਸੀਰ ਸਿੰਘ ਮਾਗੇਆਣਾ ,ਜਗਪ੍ਰੀਤ ਸਿੰਘ ਮਨੀ,ਪ੍ਰੋਫੈਸਰ ਜਗਰੂਪ ਸਿੰਘ, ਗੁਰਦੀਪ ਸਿੰਘ ਸਾਹਪੁਰਾ, ਗੁਰਬੀਰ ਸਿੰਘ ਅਤੇ ਹੋਰ ਕਈ ਸਖਸ਼ੀਅਤਾਂ ਮੌਜੂਦ ਸਨ