ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਵੱਖ ਵੱਖ ਜ਼ਿਲਿਆਂ ਵਿੱਚ ਬੈਠ ਦਾ ਦੌਰ ਸ਼ੁਰੂ-ਆਸ਼ੂ ਨਾਹਰ

0
39

ਮੁਲਾਜਮਾਂ ਦੇ ਹੱਕਾਂ ਦੀ ਆਵਾਜ਼ ਮੁੱਖ ਮੰਤਰੀ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਤੱਕ ਪਹੁੰਚਾਵਾਂਗੇ- ਯੂਨੀਅਨ

ਅੰਮ੍ਰਿਤਸਰ,24 ਜੂਨ (ਪਵਿੱਤਰ ਜੋਤ)- ਪੰਜਾਬ ਦੀਆਂ ਨਗਰ ਨਿਗਮਾਂ ਅਤੇ ਨਗਰ ਪਾਲਿਕਾਵਾਂ ਸਫ਼ਾਈ ਅਤੇ ਸਿਵਲ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਨੂੰ ਪੰਜਾਬ ਸਰਕਾਰ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਉੱਚ ਅਧਿਕਾਰੀਆਂ ਤੱਕ ਪਹੁੰਚਾਉਣ ਦੇ ਉਦੇਸ਼ ਦੇ ਸੂਬਾ ਪੱਧਰੀ ਬੈਠਕ ਕੀਤੀ ਗਈ। ਬੈਠਕ ਵਿੱਚ ਨਗਰ ਨਿਗਮ ਫਗਵਾੜਾ ਦੀ ਕਮਿਸ਼ਨਰ ਨੈਨ ਜੱਸਲ ਉਚੇਚੇ ਤੌਰ ਤੇ ਪਹੁੰਚੇ। ਯੁਨੀਅਨ ਦੇ ਚੇਅਰਮੈਨ ਧਰਮਵੀਰ ਸੇਠੀ ਦੀ ਅਗਵਾਈ ਵਿੱਚ ਆਯੋਜਿਤ ਬੈਠਕ ਦੇ ਦੌਰਾਨ ਪੰਜਾਬ ਪ੍ਰਧਾਨ ਰਮੇਸ਼ ਕੁਮਾਰ,ਜਰਨਲ ਸਕੱਤਰ ਆਸ਼ੂ, ਸੀਵਰੇਜ ਯੂਨੀਅਨ ਦੇ ਪੰਜਾਬ ਪ੍ਰਧਾਨ ਕਾਮਰੇਡ ਵਿਜੇ ਕੁਮਾਰ,ਸੀਨੀਅਰ ਮੀਤ ਪ੍ਰਧਾਨ ਸੰਦੀਪ ਸਿੰਘ ਬਾਲੀ ਸਹਿਤ ਸੈਂਕੜੇ ਕਰਮਚਾਰੀਆਂ ਨੇ ਭਾਗ ਲਿਆ।
ਸੂਬਾ ਜਨਰਲ ਸਕੱਤਰ ਆਸ਼ੂ ਨਾਹਰ ਨੇ ਦੱਸਿਆ ਕਿ ਪੰਜਾਬ ਦੇ ਹਜ਼ਾਰਾਂ ਕਰਮਚਾਰੀਆਂ ਦੀਆਂ ਮੰਗਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਉੱਚ ਅਧਿਕਾਰੀਆਂ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਆਪਣੀ ਜਾਨ ਖਤਰੇ ਵਿੱਚ ਪਾ ਕੇ ਕੰਮ ਕਰਨ ਵਾਲੇ ਸੀਵਰੇਜ ਮੈਨ ਕਰਮਚਾਰੀਆਂ ਕੋਲ ਕਿੱਟਾਂ ਦਾ ਹੋਣਾ ਬਹੁਤ ਜ਼ਰੂਰੀ ਹੈ। ਸਾਲ 2004 ਤੋਂ ਬਾਅਦ ਜਿਨ੍ਹਾਂ ਕਰਮਚਾਰੀਆਂ ਦੀ ਪੱਕੀ ਭਰਤੀ ਕੀਤੀ ਗਈ ਹੈ ਉਨ੍ਹਾਂ ਦੀ ਫੈਮਲੀ ਪੈਨਸ਼ਨ ਲਾਗੂ ਕਰਵਾਉਣ ਲਈ ਹਰ ਸੰਭਵ ਯਤਨ ਕਰਾਂਗੇ। ਜ਼ਿਲ੍ਹਾ ਅੰਮ੍ਰਿਤਸਰ ਸਮੇਤ ਪੰਜਾਬ ਦੇ ਸਮੂਹ ਸ਼ਹਿਰਾਂ ਵਿਚ ਆਓਟ ਸੋਰਸਿਜ ਅਤੇ ਕੱਚੇ ਤੌਰ ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕਾ ਕਰਵਾਉਣਾ, ਡਿਊਟੀ ਦੌਰਾਨ ਕੰਮ ਕਰਦੇ ਕਰਮਚਾਰੀਆਂ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਨੋਕਰੀਆ ਦਵਾਉਣ ਦੇ ਨਾਲ-ਨਾਲ ਐਸਗ੍ਏਸ਼ੀਆ ਪੇਮੈਂਟ ਦੋ ਲੱਖ ਤੋਂ ਵਧਾ ਕੇ 10 ਲੱਖ ਕਰਵਾਉਣ ਲਈ ਯੂਨੀਅਨ ਹਮੇਸ਼ਾ ਆਪਣੀ ਆਵਾਜ਼ ਬੁਲੰਦ ਕਰੇਗੀ। ਕਰਮਚਾਰੀਆਂ ਦੇ ਬਣਦੇ ਹੱਕ ਦੇਣ ਦੇ ਲਈ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਦੀਆਂ ਕਮੇਟੀਆਂ ਵਿੱਚ ਜਾ ਕੇ ਟੀਮਾਂ ਤਿਆਰ ਕੀਤੀਆ ਜਾ ਰਹੀਆਂ ਹਨ। ਤਾਂ ਕਿ ਜ਼ਰੂਰਤ ਪੈਣ ਤੇ ਪੂਰੇ ਸੂਬੇ ਵਿੱਚ ਇੱਕ ਜੁੱਟ ਹੋ ਕੇ ਕਰਮਚਾਰੀਆਂ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾ ਸਕੇ। ਯੁਨੀਅਨ ਦੇ ਸੀਨੀਅਰ ਲੀਡਰਾਂ ਦੇ ਆਦੇਸ਼ਾਂ ਦੇ ਮੁਤਾਬਿਕ ਕਰਮਚਾਰੀਆਂ ਦੀਆਂ ਮੰਗਾਂ ਤੇ ਪੂਰਾ ਪਹਿਰਾ ਦਿੱਤਾ ਜਾਵੇਗਾ। ਕਮਿਸ਼ਨਰ ਮੈਡਮ ਨੈਨ ਜੱਸਲ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਤੋਂ ਬਗੈਰ ਕਿਸੇ ਵੀ ਸ਼ਹਿਰ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ ਹੈ। ਸਫ਼ਾਈ ਕਰਮਚਾਰੀਆਂ ਤੋਂ ਬਗੈਰ ਸਹਿਰ ਨੂੰ ਖੂਬਸੂਰਤ ਨਹੀਂ ਰੱਖਿਆ ਜਾ ਸਕਦਾ। ਇਹ ਨਗਰ ਨਿਗਮਾਂ ਵਿੱਚ ਰੀੜ੍ਹ ਦੀ ਹੱਡੀ ਦੀ ਤਰ੍ਹਾਂ ਕੰਮ ਕਰਦੇ ਹਨ। ਇਨ੍ਹਾਂ ਦੀਆਂ ਮੰਗਾਂ ਨੂੰ ਉੱਚ ਅਧਿਕਾਰੀਆਂ ਤੱਕ ਪਹੁੰਚਾਇਆ ਜਾਵੇਗਾ।

NO COMMENTS

LEAVE A REPLY