ਤੀਬਰ ਦਸਤ ਰੋਕੂ ਪੰਦਰਵਾੜੇ ਦਾ ਆਰੰਭ

0
22

ਜਾਗਰੂਕਤਾ ਪੋਸਟਰ ਰਲੀਜ ਕੀਤਾ
ਅੰਮ੍ਰਿਤਸਰ 4 ਜੁਲਾਈ (ਪਵਿੱਤਰ ਜੋਤ) : ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬਰਸਾਤੀ ਮੌਸਮ ਦੌਰਾਣ, ਆਮ ਲੋਕਾਂ ਨੂੰ ਦਸਤ ਰੋਗਾਂ ਸੰਬਧੀ ਜਾਗਰੂਕਤ ਕਰਨ ਹਿੱਤ ਅੱਜ ਸਿਵਲ ਸਰਜਨ ਅੰਮ੍ਰਿਤਸਰ ਡਾ ਚਰਨਜੀਤ ਸਿੰਘ ਜੀ ਦੀ ਪ੍ਰਧਾਨਗੀ ਹੇਠਾਂ ਦਫਤਰ ਸਿਵਲ ਸਰਜਨ ਵਿਖੇ ਤੀਬਰ ਦਸਤ ਰੋਕੂ ਪੰਦਰਵਾੜੇ ਦਾ ਆਰੰਭ, ਜਾਰੂਕਤਾ ਪੋਸਟਰ ਰਲੀਜ ਕਰਕੇ ਕੀਤਾ ਗਿਆ। ਇਸ ਅਫਸਰ ਤੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਚਰਨਜੀਤ ਸਿੰਘ ਨੇ ਕਿਹਾ ਕਿ ਮਿਤੀ 04 ਜੁਲਾਈ 2022 ਤੋਂ ਲੈਕੇ 17 ਜੁਲਾਈ 2022 ਤੱਕ ਚਲਾਏ ਜਾ ਰਹੇ, ਇਸ ਪੰਦਰਵਾੜੇ ਦਾ ਮੁੱਖ ਮੰਤਵ ਪਿਛਲੇ 6 ਸਾਲ ਤੋਂ ਛੋੱਟੇ ਬਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਡਾਇਰੀਆ ਨਾਲ ਹੋਣ ਵਾਲੀਆਂ ਮੌਤਾ ਦੀ ਗਿਣਤੀ ਨੂੰ ਜੀਰੋ ਤੇ ਲਿਆਉਣਾ ਹੈ। ਸੰਸਾਰ ਵਿਚ ਹਰ ਸਾਲ 0 ਤੋਂ 5 ਸਾਲ ਤੱਕ ਦੇ ਬੱਚਿਆਂ ਦੀਆਂ ਇਕ ਲੱਖ ਮੌਤਾਂ ਕੇਵਲ ਡਾਇਰੀਆ ਕਾਰਨ ਹੀ ਹੁੰਦੀਆਂ ਹਨ, ਜਿਨਾਂ ਵਿਚੋਂ ਬਹੁਤ ਸੀ ਮੌਤਾਂ ਕੇਵਲ ਭਾਰਤ ਵਿੱਚ ਹੀ ਹੁੰਦੀਆਂ ਹਨ । ਇਸ ਲਈ ਭਾਰਤ ਸਰਕਾਰ ਵਲੋਂ ਪਿਛਲੇ 6 ਸਾਲਾ ਤੋਂ ਇਹ ਵਿਸ਼ੇਸ਼ ਪੰਦਰਵਾੜਾ ਸ਼ੁਰੂ ਕੀਤਾ ਗਿਆ ਹੈ। ਇਸ ਮਕਸਦ ਨੂੰ ਪੂਰਾ ਕਰਨ ਲਈ ਘਰ-ਘਰ ਵਿਚ ਜਿੱਥੇ 0 ਤੋ 5 ਸਾਲ ਤੋਂ ਛੋਟੇ ਬੱਚੇ ਹਨ, ਆਸ਼ਾ ਵਲੋਂ ਓ.ਆਰ.ਐਸ. ਦੇ ਪੈਕਟ ਮੁਫਤ ਵੰਡੇ ਜਾਣਗੇ ਅਤੇ ਦਸਤ ਹੋਣ ਦੀ ਹਾਲਤ ਵਿਚ ਜਿੰਕ ਦੀਆਂ ਗੋਲੀਆਂ ਮੁਫਤ ਦਿੱਤੀਆਂ ਜਾਣਗੀਆਂ।ਜਿਲ੍ਹਾ ਟੀਕਾਕਰਣ ਅਫਸਰ ਡਾ ਕੰਵਲਜੀਤ ਸਿੰਘ ਨੇ ਇਸ ਅਵਸਰ ਤੇ ਵਿਚਾਰ ਦਿੰਦਿਆ ਕਿਹਾ ਕਿ ਇਸ ਪੰਦਰਵਾੜੇ ਦੌਰਾਣ ਆਸ਼ਾ ਵਰਕਰਾਂ ਅਤੇ ਏ.ਐਨ.ਐਮ. ਵਲੋਂ ਅੰਮ੍ਰਿਤਸਰ ਜਿਲੇ ਭਰ ਵਿਚ ਘਰਾਂ ਘਰਾਂ ਵਿਚ ਦਸਤ ਰੋਗਾਂ ਸੰਬਧੀ ਜਾਗਰੂਕਤ ਕੀਤਾ ਜਾਵੇਗਾ ਅਤੇ ਉ.ਆਰ.ਐਸ.ਦੇ ਘੋਲ ਦੀ ਮਹੱਤਤਾ ਦੇ ਨਾਲ ਨਾਲ ਹੱਥ ਧੋਣ ਦੀ ਵਿਧੀ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ।ਇਸਤੋਂ ਇਲਾਵਾ ਗੁਰੁ ਨਾਨਕ ਦੇਵ ਹਸਪਤਾਲ ਵਿਚ ਵੀ ਤੀਬਰ ਦਸਤ ਰੋਕੂ ਪੰਦਰਵਾੜੇ ਸੰਭਧੀ ਪ੍ਰੌ. ਡਾ ਅਸ਼ਵਨੀ ਸਰੀਨ ਵਲੋਂ ਵੀ ਇਕ ਜਾਗ੍ਰੁਕਤਾ ਵਰਕਸ਼ਾਪ ਲਗਾਈ ਗਈ। ਇਸ ਅਵਸਰ ਤੇ ਸਹਾਇਕ ਸਿਵਲ ਸਰਜਨ ਡਾ ਅਮਰਜੀਤ ਸਿੰਘ, ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ ਜਸਪ੍ਰੀਤ ਸ਼ਰਮਾਂ,ਜਿਲਾ੍ਹ ਬੀ.ਸੀ.ਜੀ. ਅਫਸਰ ਡਾ ਰਾਘਵ ਗੁਪਤਾ, ਡਾ.ਅਰਸ਼ਦੀਪ ਕੌਰ, ਮਾਸ ਮੀਡੀਆ ਅਫਸਰ ਰਾਜ ਕੌਰ ਅਤੇ ਡਿਪਟੀ ਐਮ.ਈ.ਆਈ.ਉ.ਅਮਰਦੀਪ ਸਿੰਘ ਵਲੋ ਦਸਤ ਰੋਗਾਂ ਸੰਬਧੀ ਬਾਰੇ ਵਿਸਥਾਰ ਸਹਿਤ ਜਾਣਕਾਰੀ ਅਤੇ ਟੇ੍ਰਨਿੰਗ ਦਿੱਤੀ ਗਈ।ਇਸ ਅਵਸਰ ਤੇ ਸਮੂਹ ਬੀ.ਈ.ਈ. , ਐਲ.ਐਚ.ਵੀ, ਅਤੇ ਸਟਾਫ ਹਾਜਰ ਸੀ।

NO COMMENTS

LEAVE A REPLY