ਅੰਮ੍ਰਿਤਸਰ 14 ਜੁਲਾਈ (ਰਾਜਿੰਦਰ ਧਾਨਿਕ) : ਆਮ ਆਦਮੀ ਪਾਰਟੀ ਵਲੋਂ ਬੀਤੇ ਦਿਨੀਂ ਐਲਾਨੇ ਗਏ ਨਵਨਿਯੁਕਤ ਸ਼ਹਿਰੀ ਪ੍ਰਧਾਨ ਪ੍ਰਭਬੀਰ ਬਰਾੜ ਅਤੇ ਜਰਨਲ ਸਕੱਤਰ ਜਸਪ੍ਰੀਤ ਸਿੰਘ ਦਾ ਦਾ ਸਨਮਾਣ ਅੱਜ ਬਲਾਕ ਪ੍ਰਧਾਨਾਂ ਦੀ ਅਗਵਾਈ ਵਿੱਚ ਹਲਕਾ ਪੱਛਮੀ ਦੇ ਦਰਜਾ ਬਾ ਦਰਜਾ ਅਹੁਦੇਦਾਰਾਂ ਅਤੇ ਵਰਕਰਾਂ ਨੇ ਕੀਤਾ। ਇਸ ਮੌਕੇ ਓਹਨਾਂ ਨੇ ਨਵੇਂ ਬਣੇ ਪ੍ਰਧਾਨ ਅਤੇ ਸਕੱਤਰ ਨਾਲ ਵੀਚਾਰ ਵਟਾਂਦਰਾ ਵੀ ਕੀਤਾ ਅਤੇ ਓਹਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਹਰ ਵਰਕਰ ਨੀ ਸੰਗਠਨ ਵਿੱਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਪ੍ਰਧਾਨ ਪ੍ਰਭਬੀਰ ਬਰਾੜ ਨੇ ਕਿਹਾ ਕਿ ਪਾਰਟੀ ਹਾਈਕਮਾਨ ਨੇ ਓਹਨਾਂ ਨੂੰ ਜੋ ਜ਼ਿਮੇਵਾਰੀ ਦਿੱਤੀ ਹੈ ਉਸਨੂੰ ਓਹ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਵਚਨਬੱਧ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਹਲਕਾ ਪੱਛਮੀ ਦੇ ਵਰਕਰ ਅਤੇ ਆਹੁਦੇਦਾਰ ਹਾਜ਼ਰ ਸਨ।