ਪਲਾਸਟਿਕ ਦੇ ਲਿਫਾਫਿਆਂ ਦਾ ਇਸਤੇਮਾਲ ਕਰਨ ਵਾਲੇ 13 ਦੁਕਾਨਦਾਰਾਂ ਦੇ ਕੱਟੇ ਚਲਾਨ

0
30

ਅੰਮ੍ਰਿਤਸਰ,14 ਜੁਲਾਈ (ਅਰਵਿੰਦਰ ਵੜੈਚ)- ਪਲਾਸਟਿਕ ਦੇ ਲਿਫਾਫਿਆਂ ਦਾ ਇਸਤੇਮਾਲ ਨਾ ਕਰਨ ਦੇ ਉਦੇਸ਼ ਦੇ ਨਾਲ ਨਗਰ ਨਿਗਮ ਸਿਹਤ ਵਿਭਾਗ ਦੇ ਅਧਿਕਾਰੀ ਕਰਮਚਾਰੀ ਐਕਟਿਵ ਨਜ਼ਰ ਆ ਰਹੇ ਹਨ। ਨਿਗਮ ਕਮਿਸ਼ਨਰ ਕੁਮਾਰ ਸੋਰਭ ਰਾਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਹਤ ਅਧਿਕਾਰੀ ਡਾ.ਕਿਰਨ ਕੁਮਾਰ ਦੀ ਨਿਗਰਾਨੀ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਵੱਖ-ਵੱਖ ਦੁਕਾਨਾਂ ਤੇ ਜਾ ਕੇ ਛਾਪੇਮਾਰੀ ਕੀਤੀ ਗਈ। ਟੀਮ ਵੱਲੋਂ ਸੁਲਤਾਨਵਿੰਡ ਗੇਟ ਅਤੇ ਗੁਰਦੁਆਰਾ ਸ਼ਹੀਦਾਂ ਸਾਹਿਬ ਨੂੰ ਜਾਂਦੀ ਸੜਕ ਤੇ ਪੈਦੀਆਂ ਦੁਕਾਨਾਂ ਤੋਂ ਸਮਾਨ ਪਾਉਣ ਵਾਲੇ ਲਿਫਾਫਿਆਂ ਦੀ ਚੈਕਿੰਗ ਕੀਤੀ ਗਈ। ਪਲਾਸਟਿਕ ਦੇ ਲਿਫਾਫਿਆਂ ਦਾ ਪ੍ਰਯੋਗ ਕਰਨ ਵਾਲੇ 13 ਦੁਕਾਨਦਾਰਾਂ ਦੇ ਚਲਾਨ ਕੱਟੇ ਗਏ। ਇਸ ਮੌਕੇ ਤੇ ਸੈਂਟਰੀ ਇੰਸਪੈਕਟਰ ਜੇ.ਪੀ ਬੱਬਰ,ਸੈਂਟਰੀ ਇੰਸਪੈਕਟਰ ਅਜੇ ਕੁਮਾਰ,ਸੈਂਟਰੀ ਇੰਸਪੈਕਟਰ ਅਨਿਲ ਡੋਗਰਾ,ਸੁਪਰਵਾਈਜ਼ਰ ਲੱਕੀ ਭੱਟੀ ਸਮੇਤ ਹੋਰ ਕਰਮਚਾਰੀ ਵੀ ਮੌਜੂਦ ਸਨ।

NO COMMENTS

LEAVE A REPLY