ਅੰਮ੍ਰਿਤਸਰ 16 ਜੁਲਾਈ (ਰਾਜਿੰਦਰ ਧਾਨਿਕ) – ਯੂਥ ਵੈਲਫੇਅਰ ਕੌਂਸਲ ਆਫ ਇੰਡੀਆ, ਭਾਰਤ ਸਰਕਾਰ ਦੀ ਸਕੀਮ ਤਹਿਤ ਚੱਬਲ ਰੋਡ, ਫਤਿਹਪੁਰ ਵਿਖੇ ਚੱਲ ਰਹੀ ਸੰਸਥਾ ਵਿੱਚ ਸਿਖਲਾਈ ਲੈ ਰਹੇ ਫਰੰਟ ਆਫਿਸ ਐਗਜ਼ੈਕਟਿਵ ਦੇ 30 ਵਿਦਿਆਰਥੀਆਂ ਨੂੰ ਮੈਰੀਅਟ ਅੰਮ੍ਰਿਤਸਰ ਹੋਟਲ ਵੱਲੋਂ ਫੇਅਰਫੀਲਡ ਵਿਖੇ ਲਿਜਾਇਆ ਗਿਆ। ਹੋਟਲ ਅਧਿਕਾਰੀਆਂ ਵੱਲੋਂ ਵਿਦਿਆਰਥੀਆਂ ਨੂੰ ਹੋਟਲ ਵਿੱਚ ਕੀਤੇ ਜਾ ਰਹੇ ਵੱਖ-ਵੱਖ ਤਰ੍ਹਾਂ ਦੇ ਕੰਮਾਂ ਬਾਰੇ ਜਾਣੂ ਕਰਵਾਇਆ ਗਿਆ।
ਸੰਸਥਾ ਦੀ ਡਾਇਰੈਕਟਰ ਸ੍ਰੀਮਤੀ ਰਾਧਿਕਾ ਚੁੱਘ ਨੇ ਸਟਾਫ਼ ਮੈਂਬਰਾਂ ਵੱਲੋਂ ਵਿਦਿਆਰਥੀਆਂ ਨੂੰ ਕਰਵਾਏ ਜਾ ਰਹੇ ਸਿਖਲਾਈ ਪ੍ਰੋਗਰਾਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੀ ਦੂਰਗਾਮੀ ਸੋਚ ਸਦਕਾ ਅੱਜ ਲੱਖਾਂ ਜਵਾਨਾਂ ਨੂੰ ਸਿਖਲਾਈ ਦੇ ਕੇ ਹੁਨਰਮੰਦ ਬਣਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਸਰਕਾਰ ਨੇ ਦੇਸ਼ ਦੇ ਕਰੋੜਾਂ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਨੌਕਰੀਆਂ ਪ੍ਰਦਾਨ ਕਰਨ ਲਈ ਉਨ੍ਹਾਂ ਨੂੰ ਹੁਨਰਮੰਦ ਬਣਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ। ਇਸ ਤਹਿਤ ਸਾਡੀ ਸੰਸਥਾ ਤੋਂ ਸਿਖਲਾਈ ਲੈ ਕੇ ਵਿਦਿਆਰਥੀ ਸਮਾਜ ਦੇ ਵੱਖ-ਵੱਖ ਖੇਤਰਾਂ ਵਿਚ ਸਵੈ-ਰੁਜ਼ਗਾਰ ਅਤੇ ਨੌਕਰੀਆਂ ਹਾਸਲ ਕਰਨ ਵਿਚ ਕਾਮਯਾਬ ਹੋ ਕੇ ਆਪਣੇ ਪੈਰਾਂ ‘ਤੇ ਖੜ੍ਹੇ ਹੋ ਰਹੇ ਹਨ।