ਭਗਵੰਤ ਮਾਨ ਦੀਆਂ ਗਲਤ ਨੀਤੀਆਂ ਕਾਰਨ ‘ਆਯੂਸ਼ਮਾਨ ਭਾਰਤ ਯੋਜਨਾ’ ਤਹਿਤ ਮਿਲ ਰਹੀਆਂ ਮੈਡੀਕਲ ਸਹੂਲਤਾਂ ਤੋਂ ਵਾਂਝੇ ਹੋਏ ਲੱਖਾਂ ਮਰੀਜ਼: ਅਸ਼ਵਨੀ ਸ਼ਰਮਾ

0
25

 

ਪੰਜਾਬ ਸਰਕਾਰ ਇਸ ਗੰਭੀਰ ਸਥਿਤੀ ਨਾਲ ਤੁਰੰਤ ਨਜਿੱਠੇ, ਕਿਉਂਕਿ ਡਾਕਟਰੀ ਸਹੂਲਤਾਂ ਲੋਕਾਂ ਦਾ ਮੁੱਢਲਾ ਅਧਿਕਾਰ: ਬੀ.ਜੇ.ਪੀ

ਅੰਮ੍ਰਿਤਸਰ/ ਚੰਡੀਗੜ੍ਹ, 17 ਜੁਲਾਈ (ਪਵਿੱਤਰ ਜੋਤ):  ‘ਪ੍ਰਧਾਨ ਮੰਤਰੀ ਆਯੂਸ਼ਮਾਨ ਭਾਰਤ ਯੋਜਨਾ’ ਤਹਿਤ ਪੰਜਾਬ ਦੇ ਪ੍ਰਾਈਵੇਟ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਦਿੱਤੇ ਜਾ ਰਹੇ ਮੁਫ਼ਤ ਇਲਾਜ ਦੇ ਬੰਦ ਹੋਣ ‘ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਦੀ ਜਨਤਾ ਦੀ ਸਿਹਤ ਸੰਬੰਧੀ ਲੋੜਾਂ ਨੂੰ ਮੁੱਖ ਰੱਖਦਿਆਂ ਇਸ ਦੀ ਸ਼ੁਰੂਆਤ ਕੀਤੀ ਗਈ ਸੀI ਇਸ ਵੱਡੇ ਸਿਹਤ ਪ੍ਰੋਜੈਕਟ ਤਹਿਤ ਹੁਣ ਪੰਜਾਬ ਵਿੱਚ ਮਰੀਜ਼ਾਂ ਦਾ ਮੁਫ਼ਤ ਇਲਾਜ ਨਾ ਹੋਣ ਕਾਰਨ ਜਨਤਾ ਨੂੰ ਭਾਰੀ ਪ੍ਰੇਸ਼ਾਨੀਆਂ ਝੱਲਣੀ ਪੈ ਰਹੀਆਂ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਸਭ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਗਲਤ ਨੀਤੀਆਂ ਕਾਰਨ ਹੋ ਰਿਹਾ ਹੈ। ਮੁੱਢਲੀਆਂ ਡਾਕਟਰੀ ਸਹੂਲਤਾਂ ਪ੍ਰਾਪਤ ਕਰਨਾ ਸੂਬੇ ਦੇ ਲੋਕਾਂ ਦਾ ਮੁੱਢਲਾ ਅਧਿਕਾਰ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ‘ਆਯੂਸ਼ਮਾਨ ਭਾਰਤ ਯੋਜਨਾ’ ਪੰਜਾਬ ਦੀ ਆਬਾਦੀ ਦੇ ਹੇਠਲੇ ਵਰਗ ਲਈ ਵਰਦਾਨ ਹੈ। ਕਿਉਂਕਿ ਅੱਜ ਡਾਕਟਰੀ ਖਰਚੇ ਬਹੁਤ ਜ਼ਿਆਦਾ ਹਨ ਅਤੇ ਲੋਕ ਮਹਿੰਗਾ ਡਾਕਟਰੀ ਇਲਾਜ ਨਹੀਂ ਕਰਵਾ ਸਕਦੇ। ਇਸ ਸਕੀਮ ਤਹਿਤ ਸੂਚੀਬੱਧ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਇਲਾਜ ਦੀ ਪੇਸ਼ਕਸ਼ ਕੀਤੀ ਗਈ ਅਤੇ ਇਸ ਸਕੀਮ ਤਹਿਤ ਹਰੇਕ ਕਾਰਡ ਧਾਰਕ ਪਰਿਵਾਰ ਦੇ ਹਰੇਕ ਵਿਅਕਤੀ ਦਾ ਪੰਜ ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਯਕੀਨੀ ਬਣਾਇਆ ਗਿਆ। ਪਰ ਬੜੀ ਸ਼ਰਮ ਦੀ ਗੱਲ ਹੈ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਹਸਪਤਾਲਾਂ ਨੂੰ ਮਾਰਚ ਮਹੀਨੇ ਤੋਂ ਆਪਣੇ ਹਿੱਸੇ ਦੀ ਅਦਾਇਗੀ ਨਹੀਂ ਕੀਤੀ, ਜਿਸ ਕਾਰਨ ਹਸਪਤਾਲਾਂ ਨੇ ਮਰੀਜ਼ਾਂ ਦਾ ਇਲਾਜ ਬੰਦ ਕਰ ਦਿੱਤਾ ਹੈ, ਜਿਸ ਕਾਰਨ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੈਂ ਇਹ ਮੁੱਦਾ ਵਿਧਾਨ ਸਭਾ ਵਿੱਚ ਵੀ ਚੁੱਕਿਆ ਸੀ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਇਹ ਦਿਖਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਉਹ ਪੰਜਾਬ ਦੇ ਲੋਕਾਂ ਅਤੇ ਗਰੀਬ ਲੋਕਾਂ ਲਈ ਮੈਡੀਕਲ ਸਹੂਲਤਾਂ ਪ੍ਰਤੀ ਸੰਵੇਦਨਸ਼ੀਲ ਹੈ ਅਤੇ ਦਿੱਲੀ ਦੇ ਆਪਣੇ ਮੁਹੱਲਾ ਕਲੀਨਿਕਾਂ ਦੀਆਂ ਕਹਾਣੀਆਂ ਨੂੰ ਰੋਲ ਮਾਡਲ ਵਜੋਂ ਪੇਸ਼ ਕੀਤਾ ਹੈ। ‘ਆਪ’ ਸਰਕਾਰ ਦੇ ਇਸ ਰਵੱਈਏ ਕਾਰਨ ਪੰਜਾਬ ਦੇ ਲੋਕ ਇਲਾਜ ਕਰਵਾਉਣ ਲਈ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹਨ।
ਦੱਸਣਯੋਗ ਹੈ ਕਿ ਪੰਜਾਬ ਦੇ ਪ੍ਰਾਈਵੇਟ ਹਸਪਤਾਲਾਂ ਨੇ ‘ਆਯੂਸ਼ਮਾਨ ਭਾਰਤ ਯੋਜਨਾ’ ਤਹਿਤ ਮਰੀਜ਼ਾਂ ਦਾ ਇਲਾਜ ਕਰਨਾ ਬੰਦ ਕਰ ਦਿੱਤਾ ਹੈ ਕਿਉਂਕਿ ਭਗਵੰਤ ਮਾਨ ਸਰਕਾਰ ਨੇ ਉਨ੍ਹਾਂ ਨੂੰ ਆਪਣੇ ਹਿੱਸੇ ਦੇ ਪਿਛਲੇ ਬਕਾਏ ਕਲੀਅਰ ਨਹੀਂ ਕੀਤੇ ਹਨ। ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਗਰੀਬ ਪੱਖੀ ਹੋਣ ਦੇ ਪ੍ਰਚਾਰ ਤੋਂ ਉਪਰ ਉਠ ਕੇ ਸੂਬੇ ਦੇ ਬਿਮਾਰ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਹੋਰ ਗੰਭੀਰ ਮੁੱਦਿਆਂ ਨੂੰ ਧਿਆਨ ‘ਚ ਰਖ ਕੇ ਪ੍ਰਾਈਵੇਟ ਹਸਪਤਾਲਾਂ ਦੇ ਬਕਾਏ ਤੁਰੰਤ ਅਦਾ ਕਰਨ, ਤਾਂ ਜੋ ਪ੍ਰਾਈਵੇਟ ਅਸ੍ਪਤਾਲ ਮਰੀਜਾ ਦਾ ਇਲਾਜ ਸ਼ੁਰੂ ਕਰਨ।

NO COMMENTS

LEAVE A REPLY