ਮੇਅਰ ਵੱਲੋਂ ਵਾਰਡ ਨੰਬਰ 13 ਵਿਚ ਵਿਕਾਸ ਦੇ ਕੰਮਾਂ ਦਾ ਉਦਘਾਟਨ

0
25
ਅੰਮ੍ਰਿਤਸਰ 18 ਜੂਲਾਈ (ਪਵਿੱਤਰ ਜੋਤ) : ਮੇਅਰ ਕਰਮਜੀਤ ਸਿੰਘ ਵੱਲੋਂ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਉੱਤਰੀ ਦੇ ਵਾਰਡ ਨੰ.13 ਦੇ ਵਿਚ ਪੈਂਦੇ ਇਲਾਕਿਆਂ ਵਿਚ ਸਿਵਲ ਦੇ 30 ਲੱਖ ਰੁਪਏ ਦੀ ਲਾਗਤ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।
ਇਸ ਅਵਸਰ ਤੇ ਸੰਬੋਧਨ ਕਰਦਿਆਂ ਮੇਅਰ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਦੀਆਂ ਸਾਰੀਆਂ ਵਾਰਡਾਂ ਵਿਚ ਕਰੋੜਾਂ ਰੁਪਏ ਦੇ ਵਿਕਾਸ ਦੇ ਕੰਮ ਮੁਕੰਮਲ ਕਰ ਦਿੱਤੇ ਗਏ ਹਨ, ਜਿਨ੍ਹਾਂ ਵਾਰਡਾਂ ਵਿਚ ਕੁਝ ਕੁ ਕੰਮ ਹੋਣ ਵਾਲੇ ਹਨ ਉਹ ਵੀ ਸਮਾਂ ਰਹਿੰਦੇ ਮੁਕੰਮਲ ਕਰ ਲਏ ਜਾਣਗੇ। ਉਹਨਾਂ ਕਿਹਾ ਕਿ ਮੌਜੂਦਾ ਕੌਂਸਲਰ ਵੱਲੋਂ ਵਾਰਡ ਨੰਬਰ 13 ਵਿਚ ਰਿਕਾਰਡ ਤੋੜ ਵਿਕਾਸ ਦੇ ਕੰਮ ਕਰਵਾਕੇ ਇਲਾਕੇ ਦੀ ਨੂਹਾਰ ਬਦਲ ਦਿੱਤੀ ਹੈ। ਉਹਨਾਂ ਭਰੋਸਾ ਦੁਆਇਆ ਕਿ ਇਲਾਕਾ ਨਿਵਾਸੀਆਂ ਵੱਲੋਂ ਹੋਰ ਵੀ ਜਿਹੜੇ ਕੰਮ ਦੱਸੇ ਜਾਣਗੇ ਉਹ ਵੀ ਸਮਾਂ ਬੱਧ ਤਰੀਕ ਨਾਲ ਕਰਵਾ ਲਏ ਜਾਣਗੇ।  ਉਹਨਾਂ ਕਿਹਾ ਕਿ ਸ.ਭਗਵੰਤ ਸਿੰਘ ਮਾਨ , ਮੁੱਖਮੰਤਰੀ ਪੰਜਾਬ ਜੀ ਦੀ ਅਗੁਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਵਸਨੀਕਾਂ ਦੀਆਂ ਹਰ ਉਮੀਦਾਂ ਤੇ ਖਰਾ ਉੱਤਰੇਗੀ ਅਤੇ ਜੋ ਵੀ ਵਾਇਦੇ ਕੀਤੇ ਗਏ ਹਨ ਸ਼ਤ-ਪ੍ਰਤੀਸ਼ਤ ਪੂਰੇ ਕੀਤੇ ਜਾਣਗੇ । ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਮਿਲ ਰਿਹਾ ਹੈ ਅਤੇ ਲੋਕਾਂ ਦੇ ਕੰਮ ਵੀ ਬਿਨ੍ਹਾਂ ਖੱਜ਼ਲ ਖੁਆਰੀ ਤੋ ਹੋ ਰਹੇ ਹਨ।
ਇਸ ਅਵਸਰ ਤੇ ਇਲਾਕਾ ਨਿਵਾਸੀਆਂ ਵੱਲੋਂ ਮੇਅਰ ਕਰਮਜੀਤ ਸਿੰਘ ਅਤੇ ਇਲਾਕਾ ਕੌਂਸਲਰ ਪ੍ਰਿਅੰਕਾ ਸ਼ਰਮਾ ਦਾ ਵਿਕਾਸ ਦੇ ਕੰਮਾਂ ਲਈ ਧੰਨਵਾਦ ਕੀਤਾ ਗਿਆ।
ਇਸ ਮੌਕੇ  ਰਿਤੇਸ਼ ਸ਼ਰਮਾ, ਪ੍ਰਰਵੀਨ ਕੁਮਾਰ, ਹੀਰਾ, ਨਗਰ ਨਿਗਮ ਦੇ ਅਧਿਕਾਰੀ ਅਤੇ ਭਾਰੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।

NO COMMENTS

LEAVE A REPLY