ਬੁਢਲਾਡਾ (ਦਵਿੰਦਰ ਸਿੰਘ ਕੋਹਲੀ) : ਸੁਤੰਤਰਤਾ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਡਿਪਟੀ ਕਮਿਸ਼ਨਰ ਨੇ ਵਿਭਾਗੀ ਅਧਿਕਾਰੀਆਂ ਨੂੰ ਅਜ਼ਾਦੀ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਲੈ ਕੇ ਸਮਾਂ ਰਹਿੰਦੇ ਸਮੁੱਚੇ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਾਰਜ ਸਾਧਕ ਅਫਸਰ ਮਾਨਸਾ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਸਮਾਗਮ ਵਾਲੇ ਸਥਾਨ ਅਤੇ ਆਲੇ-ਦੁਆਲੇ ਸਾਫ਼ ਸਫ਼ਾਈ ਦਾ ਪੂਰਾ ਧਿਆਨ ਰੱਖਿਆ ਜਾਵੇ
ਉਨ੍ਹਾਂ ਫੁੱਲ ਡਰੈਸ ਰਿਹਸਲ ਅਤੇ ਸਮਾਰੋਹ ਵਾਲੇ ਦਿਨ ਪੀਣ ਵਾਲੇ ਸਾਫ਼ ਪਾਣੀ, ਬਿਜਲੀ, ਟੈਂਟ, ਸ਼ਾਮਿਆਨਾ, ਸਜਾਵਟ ਆਦਿ ਲਈ ਸਬੰਧਤ ਅਧਿਕਾਰੀਆਂ ਨੂੰ ਡਿਊਟੀਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਹਰੇਕ ਅਧਿਕਾਰੀ ਅਤੇ ਕਰਮਚਾਰੀ ਨੂੰ ਅਨੁਸ਼ਾਸਨ ’ਚ ਰਹਿ ਕੇ ਸਮਰਪਿਤ ਭਾਵਨਾ ਨਾਲ ਆਪਣੀ ਡਿਊਟੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਅੰਤਿਮ ਰਿਹਰਸਲ 13 ਅਗਸਤ ਨੂੰ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਹੋਵੇਗੀ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਟੀ. ਬੈਨਿਥ, ਐਸ.ਡੀ.ਐਮ. ਮਾਨਸਾ ਪੂਨਮ ਸਿੰਘ, ਐਸ.ਪੀ. (ਡੀ) ਬਾਲ ਕ੍ਰਿਸ਼ਨ ਸਿੰਗਲਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।