ਕਿਹਾ,ਸ਼ਹਿਰਾਂ ਦੀ ਖੂਬਸੂਰਤੀ ਤੇ ਮੁਲਾਜ਼ਮਾਂ ਦੇ ਹੱਕਾਂ ਲਈ ਲੜਦੇ ਰਹਾਂਗੇ ਲੜਾਈ
ਅੰਮ੍ਰਿਤਸਰ 23 ਜੁਲਾਈ (ਪਵਿੱਤਰ ਜੋਤ) : ਹਾਲ ਗੇਟ ਨਗਰ ਨਿਗਮ ਦੀ ਆਟੋ ਵਰਕਸ਼ਾਪ ਵਿੱਚ ਪੰਜਾਬ ਸਫ਼ਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਦੀ ਇੱਕ ਭਰਵੀਂ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਆਸ਼ੂ ਨਾਹਰ ਨੇ ਕੀਤੀ। ਯੂਨੀਅਨ ਦੇ ਚੇਅਰਮੈਨ ਰਾਜ ਕੁਮਾਰ ਰਾਜੂ, ਜਨਰਲ ਸਕੱਤਰ ਰਾਜ ਕਲਿਆਣ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ। ਇਸ ਵਿੱਚ ਜੁਗਲ ਕਿਸ਼ੋਰ ਲਾਲੀ ਕੰਪਨੀ ਬਾਗ ਨੂੰ ਸਰਬਸੰਮਤੀ ਨਾਲ ਆਟੋ ਵਰਕਸ਼ਾਪ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਜਦਕਿ ਆਟੋ ਵਰਕਸ਼ਾਪ ਦੇ ਸਾਜਨ ਖੋਸਲਾ ਨੂੰ ਵਾਈਸ ਚੇਅਰਮੈਨ ਅਤੇ ਗੁਰਿੰਦਰ ਸਿੰਘ ਲੱਧੜ ਨੂੰ ਐਂਟੀ ਮਲੇਰੀਆ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ।ਨਗਰ ਨਿਗਮ ਦੇ ਜ਼ੋਨ ਨੰਬਰ 2 ਦੇ ਹਿਤੇਸ਼ ਬੱਤਰਾ ਨੂੰ ਪ੍ਰਧਾਨ ਅਤੇ ਮਦਨ ਲਾਲ ਮਦਨ ਲਾਲ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ।
ਆਟੋ ਵਰਕਸ਼ਾਪ ਦੀ ਪੂਰੀ ਬਾਡੀ ਵਿੱਚ ਤਿੰਨ ਕੈਸ਼ੀਅਰ ਨਿਯੁਕਤ ਕੀਤੇ ਗਏ ਹਨ। ਇਨ੍ਹਾਂ ਵਿੱਚ ਵਿਕਰਮ ਭੱਟੀ, ਪਦਮ ਭੱਟੀ ਅਤੇ ਰਾਹੁਲ ਦੇ ਨਾਂ ਸ਼ਾਮਲ ਹਨ। ਸਾਰੇ ਨਵ-ਨਿਯੁਕਤ ਅਹੁਦੇਦਾਰਾਂ ਨੇ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਆਸ਼ੂ ਨਾਹਰ ਅਤੇ ਚੇਅਰਮੈਨ ਰਾਜ ਕੁਮਾਰ ਰਾਜੂ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਜਨਰਲ ਸਕੱਤਰ ਰਾਜ ਕਲਿਆਣ ਦੇ ਸਹਿਯੋਗ ਨਾਲ ਦਿੱਤੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਆਸ਼ੂ ਨਾਹਰ ਨੇ ਦੱਸਿਆ ਕਿ ਨਵੀਂ ਟੀਮ ਬਣਾਉਣ ਦਾ ਮਕਸਦ ਆਪਣੇ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਮਿੱਥੇ ਸਮੇਂ ’ਤੇ ਪੂਰਾ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਅਜੋਕਾ ਸਮਾਂ ਨੌਜਵਾਨ ਪੀੜ੍ਹੀ ਨੂੰ ਅੱਗੇ ਲਿਆਉਣ ਦਾ ਸਮਾਂ ਹੈ, ਤਾਂ ਜੋ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਲਾਗੂ ਕੀਤਾ ਜਾਵੇ, ਜਿਸ ਲਈ ਨੌਜਵਾਨਾਂ ਨੂੰ ਅਹੁਦਿਆਂ ਨਾਲ ਨਿਵਾਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਯੂਨੀਅਨ ਦਾ ਵਫ਼ਦ ਸਥਾਨਕ ਸਰਕਾਰਾਂ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਸਮੇਤ ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਕਮਿਸ਼ਨਰ ਕੁਮਾਰ ਸੌਰਭ ਰਾਜ ਨੂੰ ਮਿਲ ਕੇ ਮੁਲਾਜ਼ਮਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰੇਗਾ | ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਸਿਟੀ ਅਤੇ ਸਟੇਟ ਯੂਨੀਅਨਾਂ ਹਮੇਸ਼ਾ ਤਤਪਰ ਹਨ। ਇਸ ਮੌਕੇ ਵੈਸ਼ਨੋਕਾਰ, ਦਿਨੇਸ਼ ਕੁਮਾਰ, ਨਰੇਸ਼ ਕੁਮਾਰ, ਰਾਜ ਕੁਮਾਰ, ਸੁਖਦੇਵ ਸਿੰਘ, ਨਰੇਸ਼, ਦਲਬੀਰ ਸਿੰਘ, ਨਿਰਵੈਰ ਸਿੰਘ, ਯੋਧਵੀਰ ਸਿੰਘ, ਬੂਟਾ ਸਿੰਘ, ਵਿਜੇ ਕੁਮਾਰ, ਲੱਕੀ ਮਲਹੋਤਰਾ, ਸੰਦੀਪ ਕੁਮਾਰ, ਦਵਿੰਦਰਾ ਭੱਟੀ, ਟਰੱਕ ਸੁਪਰਵਾਈਜ਼ਰ ਦੀਪਕ ਸੱਭਰਵਾਲ ਆਦਿ ਹਾਜ਼ਰ ਸਨ |