ਨਿਸ਼ਾਨਦੇਹੀਆਂ, ਰਿਕਵਰੀ ਕੇਸਾਂ, ਇੰਤਕਾਲ ਕੇਸਾਂ ਆਦਿ ਨੂੰ ਸਮਾਂਬੱਧ ਢੰਗ ਨਾਲ ਕੀਤਾ ਜਾਵੇ-ਵਧੀਕ ਡਿਪਟੀ ਕਮਿਸ਼ਨਰ

0
24

ਬੁਢਲਾਡਾ, 27 ਜੁਲਾਈ-(ਦਵਿੰਦਰ ਸਿੰਘ ਕੋਹਲੀ)-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਉਪਕਾਰ ਸਿੰਘ ਨੇ ਮਾਲ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਕਿ ਨਿਸ਼ਾਨਦੇਹੀਆਂ, ਰਿਕਵਰੀ ਕੇਸਾਂ, ਇੰਤਕਾਲ ਕੇਸਾਂ ਆਦਿ ਨੂੰ ਸਮਾਂਬੱਧ ਢੰਗ ਨਾਲ ਕੀਤਾ ਜਾਵੇ। ਸਥਾਨਕ ਬੱਚਤ ਭਵਨ ਦੇ ਮੀਟਿੰਗ ਹਾਲ ਵਿੱਚ ਮਾਲ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਉਪਕਾਰ ਸਿੰਘ ਨੇ ਕਿਹਾ ਕਿ ਆਮ ਲੋਕਾਂ ਨੂੰ ਮਾਲ ਵਿਭਾਗ ਨਾਲ ਸੰਬੰਧਤ ਕੰਮਾਂ ਵਿੱਚ ਕਿਸੇ ਕਿਸਮ ਦੀ ਖੱਜਲ ਖੁਆਰੀ ਅਤੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਜਿਸਦੇ ਲਈ ਹਰੇਕ ਅਧਿਕਾਰੀ ਨਿਰਧਾਰਤ ਸਮੇਂ ’ਚ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਵੇ।
ਉਨਾਂ ਸਾਰੇ ਰਿਕਵਰੀ ਕੇਸਾਂ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਜਾਰੀ ਕੀਤੇ ਅਤੇ ਸਮੂਹ ਐੱਸ.ਡੀ.ਐੱਮ. ਸਾਹਿਬਾਨ ਨੂੰ ਵੀ ਅਪੀਲ ਕੀਤੀ ਕਿ ਉਹ ਨਿੱਜੀ ਰੁਚੀ ਲੈ ਕੇ ਰਿਕਵਰੀਆਂ ਤੇਜ਼ ਕਰਾਉਣ। ਉਨ੍ਹਾਂ ਕਿਹਾ ਕਿ ਵਿਭਾਗ ਨਾਲ ਸਬੰਧਤ ਲੰਬਿਤ ਪਏ ਕੇਸਾਂ ਦਾ ਤੁਰੰਤ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸੇਵਾ ਕੇਂਦਰ ਵਿਚ ਬਕਾਇਆ ਦਰਖ਼ਾਸਤਾਂ ਦਾ ਕੰਮ ਵੀ ਜਲਦ ਮੁਕੰਮਲ ਕਰਨ ਲਈ ਕਿਹਾ।
ਇਸ ਮੌਕੇ ਐਸ.ਡੀ.ਐਮ. ਮਾਨਸਾ ਪੂਨਮ ਸਿੰਘ, ਐਸ.ਡੀ.ਐਮ. ਬੁਢਲਾਡਾ ਸ੍ਰੀ ਪ੍ਰਮੋਦ ਸਿੰਗਲਾ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਸੁਖਰਾਜ ਸਿੰਘ ਤੋਂ ਇਲਾਵਾ ਸੇਵਾ ਕੇਂਦਰ ਅਤੇ ਮਾਲ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

NO COMMENTS

LEAVE A REPLY