ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ,ਕਿਰਾਏਦਾਰ ਰੱਖਣ ਤੋਂ ਪਹਿਲਾਂ ਥਾਣੇ ਵਿੱਚ ਸੂਚਨਾ ਦਰਜ਼ ਕਰਵਾਉਣ ਸਬੰਧੀ,ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ ਜਲਨਸ਼ੀਲ ਪਦਾਰਥਾਂ ਦੀ ਵਰਤੋਂ ’ਤੇ ਪਾਬੰਦੀ

0
20

ਅੰਮ੍ਰਿਤਸਰ 29 ਜੁਲਾਈ (ਪਵਿੱਤਰ ਜੋਤ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਸ਼ਹਿਰ, ਸ: ਪਰਮਿੰਦਰ ਸਿੰਘ ਭੰਡਾਲ, ਪੀ.ਪੀ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲਾ ਅੰਮ੍ਰਿਤਸਰ ਸ਼ਹਿਰ ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਜਾਰੀ ਹੁਕਮ ਵਿਚ ਕਿਹਾ ਹੈ ਕਿ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲਾ ਅੰਮ੍ਰਿਤਸਰ ਵਿਚ ਕੁਝ ਰਾਜਨੀਤਿਕ/ਕਿਸਾਨ ਅਤੇ ਹੋਰ ਜਥੇਬੰਦੀਆਂ ਜ਼ਿਲਾ ਪੱਧਰ ’ਤੇ ਰੋਸ, ਧਰਨੇ ਰੈਲੀਆਂ ਅਤੇ ਮੁਜ਼ਾਹਰੇ ਕਰਨ ਦੀਆਂ ਯੋਜਨਾਵਾਂ ਬਣਾ ਰਹੀਆਂ ਹਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਉਤੇਜਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਸੰਪਤੀ/ਜਾਇਦਾਦ ਦਾ ਨੁਕਸਾਨ ਹੋਣ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਾਸਤੇ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।
ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ, ਨਿਮਨ ਹਸਤਾਖਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ ਤੇ ਪਾਬੰਦੀ ਲਗਾਉਂਦਾ ਹਾਂ ਕਿ ਜਦੋਂ ਵੀ ਕੋਈ ਮਕਾਨ ਮਾਲਕ ਆਪਣੀ ਜਗਾ ਰਿਹਾਇਸ਼/ਵਪਾਰਕ ਮਕਸਦ ਲਈ ਕਿਰਾਏ ਤੇ ਦੇਂਦੇ ਹਨ ਤਾਂ ਉਸ ਸਮੇਂ ਕਿਰਾਏਦਾਰ ਆਪਣਾ ਸਹੀ ਪਤਾ ਨਹੀਂ ਦਿੰਦੇ ਅਤੇ ਅਜਿਹੇ ਕਈ ਲੋਕ ਜੁਰਮ ਕਰਨ ਤੋਂ ਬਾਅਦ ਕਿਰਾਏ ਵਾਲੀ ਜਗਾ ਛੱਡ ਕੇ ਚਲੇ ਜਾਂਦੇ ਹਨ। ਇਸ ਲਈ ਜੁਰਮਾਂ ਦੀ ਰੋਕ-ਥਾਮ ਲਈ ਇਹ ਜ਼ਰੂਰੀ ਹੈ ਕਿ ਜਦੋਂ ਵੀ ਕਿਸੇ ਮਕਾਨ ਮਾਲਕ ਨੇ ਆਪਣੀ ਕੋਈ ਜਗਾ ਕਿਰਾਏ ਤੇ ਦੇਣੀ ਹੋਵੇ ਤਾਂ ਉਹ ਮਾਲਕ ਮਕਾਨ ਅਜਿਹੇ ਕਿਰਾਏਦਾਰ ਦਾ ਪਤਾ ਅਤੇ ਵੇਰਵਾ ਪ੍ਰਾਪਤ ਕਰਕੇ ਅਗਾਂਊਂ ਤੌਰ ਤੇ ਆਪਣੇ ਇਲਾਕੇ ਦੇ ਪੁਲਿਸ ਸਟੇਸ਼ਨ ਵਿਖੇ ਦੇਵੇ ਤਾਂ ਜੋ ਪੁਲਿਸ ਉਸ ਦੀ ਤਸਦੀਕ ਕਰ ਸਕੇ।
ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ- ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਰਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਕਿਸੇ ਅਣਸੁਖਾਵੀਂ ਘਟਨਾ ਦੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਮਨੁੱਖੀ ਜਾਨਾਂ ਅਤੇ ਸਰਕਾਰੀ ਜਾਇਦਾਦ ਨੂੰ ਬਚਾਉਣ ਦੇ ਮੰਤਵ ਨਾਲ ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰ ਵਿਚ ਜਲਨਸ਼ੀਲ ਪਦਾਰਥਾਂ ਦੀ ਵਰਤੋ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਨਾ ਕਰਨ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ। ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 26 ਸਤੰਬਰ 2022 ਤੱਕ ਲਾਗੂ ਰਹੇਗਾ।

NO COMMENTS

LEAVE A REPLY