ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵੱਲੋਂ 03 ਅਗਸਤ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

0
17

ਅੰਮ੍ਰਿਤਸਰ 2 ਅਗਸਤ (ਰਾਜਿੰਦਰ ਧਾਨਿਕ ) : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਵਿਖੇ ਮਿਤੀ: 3 ਅਗਸਤ 2022 ਨੂੰ ਰੋਜ਼ਗਾਰ ਬਿਊਰੋ ਵਿਚ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅੰਮ੍ਰਿਤਸਰ ਜਿਲ੍ਹੇ ਦੀਆਂ ਮਸ਼ਹੂਰ ਕੰਪਨੀਆਂ ਵੈਬਰਜ਼, ਏਜਾਈਲ ਹਰਬਲ,ਗਿਆਨ ਅਕੈਡਮੀ,ਆਈਬੈਕਸ ਵਰਲਡ ਅਤੇ ਐਸ.ਬੀ.ਆਈ ਲਾਈਫ਼ ਇੰਸ਼ੋਰੈਂਸ, ਵੱਲੋਂ ਭਾਗ ਲਿਆ ਜਾਵੇਗਾ।ਇਸ ਪਲੇਸਮੈਂਟ ਕੈਂਪ ਵਿੱਚ ਕੰਪਨੀਆਂ ਵੱਲੋਂ ਬਿਜਨਸ ਡਿਵੈੱਲਪਮੈਟ ਮੈਨੇਜਰ/ਲਾਈਫ਼ ਮਿਤਰਾ, ਵੈਲਨੈੱਸ ਅਡਵਾਈਜ਼ਰ, ਸੇਲਜ਼ ਐਕਜ਼ਕਿਊਟਿਵ, ਮਾਰਕੀਟਿੰਗ ਐਕਜਕਿਊਟਿਵ ਅਤੇ ਸਪੀਕਿੰਗ ਟ੍ਰੇਨਿੰਰ/ਕੌਂਸਲਿੰਗ ਦੀਆਂ ਅਸ਼ਾਮੀਆਂ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।ਇਸ ਕੈਂਪ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਲਈ ਵਿੱਦਿਅਕ ਯੋਗਤਾ ਘੱਟੋ—ਘੱਟ ਦਸਵੀਂ ਤੋਂ ਪੋਸਟ ਗਰੈਜ਼ੂਏਟ ਹੋਵੇਗੀ। ਇਸ ਕੈਂਪ ਵਿੱਚ ਲੜਕੇ,ਲੜਕੀਆਂ ਦੋਨੋਂ ਭਾਗ ਲੈ ਸਕਦੇ ਹਨ।ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਵਾਲੇ ਚਾਹਵਾਨ ਪ੍ਰਾਰਥੀ ਮਿਤੀ 3 ਅਗਸਤ 2022 ਨੂੰ ਸਵੇਰੇ 10.00 ਤੋਂ ਦੁਪਹਿਰ 02.00 ਵਜੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਜਿਲ੍ਹਾ ਕਚਹਿਰੀਆਂ,ਅੰਮ੍ਰਿਤਸਰ ਵਿਖੇ ਪਹੁੰਚ ਕੇ ਭਾਗ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਦੇ ਹੇੈਲਪਲਾਈਨ ਨੰ: 9915789068 ਤੇ ਜਾਣਕਾਰੀ ਲੈ ਸਕਦੇ ਹਨ।

NO COMMENTS

LEAVE A REPLY