ਪੀਜੀਆਈ ਵਿੱਚ ਆਯੂਸ਼ਮਾਨ ਭਾਰਤ ਯੋਜਨਾ ਕਾਰਡ ਧਾਰਕਾਂ ਦਾ ਇਲਾਜ ਬੰਦ ਕਰਨਾ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਨਾਕਾਮੀ: ਜੀਵਨ ਗੁਪਤਾ

0
17
DJLªFe½F³F ¦F¼´°FF ´FiQZVF ¸FWFÀFd¨F½F ·FFªF´FF

ਆਯੁਸ਼ਮਾਨ ਸਕੀਮ ਤਹਿਤ ਪੀਜੀਆਈ ਵੱਲੋਂ ਇਲਾਜ ਬੰਦ ਕਰਨ ਨਾਲ ਪੰਜਾਬ ਵਿੱਚ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਜਾਨ ਨੂੰ ਪੈਦਾ ਹੋਇਆ ਗੰਭੀਰ ਖਤਰਾ: ਜੀਵਨ ਗੁਪਤਾ

ਚੰਡੀਗੜ੍ਹ/ਅੰਮ੍ਰਿਤਸਰ: 3 ਅਗਸਤ ( ਪਵਿੱਤਰ ਜੋਤ ):  ਪੀ.ਜੀ.ਆਈ ਹਸਪਤਾਲ ਵਿਖੇ ‘ਪ੍ਰਧਾਨ ਮੰਤਰੀ ਆਯੂਸ਼ਮਾਨ ਭਾਰਤ ਯੋਜਨਾ’ ਤਹਿਤ ਪੰਜਾਬ ਦੇ ਕਾਰਡ ਧਾਰਕਾਂ ਦਾ ਇਲਾਜ ਬੰਦ ਕੀਤੇ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਭਗਵੰਤ ਮਾਨ ਸਰਕਾਰ ਨੂੰ ਫਟਕਾਰ ਲਾਉਂਦਿਆਂ ਕਿਹਾ ਕਿ ਇਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਦੀ ਸਭ ਤੋਂ ਵੱਡੀ ਨਾਕਾਮੀ ਹੈ। ਗੁਪਤਾ ਨੇ ਕਿਹਾ ਕਿ ਪੀ.ਜੀ.ਆਈ. ਵਿੱਚ ਪੰਜਾਬ ਦੇ ਮਰੀਜਾਂ ਦਾ ਇਲਾਜ ਬੰਦ ਹੋਣ ਨਾਲ ਪੰਜਾਬ ਦੇ ਲੋੜਵੰਦ ਲੋਕਾਂ ਨੂੰ ਬਹੁਤ ਵੱਡਾ ਨੁਕਸਾਨ ਹੋਵੇਗਾ, ਕਿਉਂਕਿ ਪੀ.ਜੀ.ਆਈ. ਵਿੱਚ ਜ਼ਿਆਦਾਤਰ ਗੰਭੀਰ ਜਾਂ ਗੰਭੀਰ ਬਿਮਾਰੀ ਨਾਲ ਲੜ ਰਹੇ ਮਰੀਜ਼ ਹੀ ਆਪਣੇ ਇਲਾਜ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਪੀਜੀਆਈ ਦੀ 300 ਕਰੋੜ ਰੁਪਏ ਦੀ ਅਦਾਇਗੀ ਰੋਕ ਰਖੀ ਹੈ।

        ਜੀਵਨ ਗੁਪਤਾ ਨੇ ਕਿਹਾ ਕਿ ਪੰਜਾਬ ਦੇ ਕਰੀਬ 45 ਲੱਖ ਲੋਕ ਇਸ ਸਕੀਮ ਦਾ ਲਾਭ ਲੈ ਰਹੇ ਹਨ। ਆਯੂਸ਼ਮਾਨ ਯੋਜਨਾ ਦੇ ਤਹਿਤ ਕੇਂਦਰ ਸਰਕਾਰ ਦਾ ਹਿੱਸਾ 60% ਅਤੇ ਸੂਬਾ ਸਰਕਾਰ ਯਾਨੀ ਪੰਜਾਬ ਸਰਕਾਰ ਦਾ 40% ਸੀ। ਪਰ ਪਿਛਲੇ ਕਰੀਬ 8 ਮਹੀਨਿਆਂ ਵਿੱਚ ਕਾਂਗਰਸ ਦੀ ਚੰਨੀ ਸਰਕਾਰ ਅਤੇ ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਦੀ ਨਾਲਾਇਕੀ ਅਤੇ ਗਲਤ ਨੀਤੀਆਂ ਕਾਰਨ ਪ੍ਰਾਈਵੇਟ ਹਸਪਤਾਲਾਂ ਨੂੰ 250 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਨਹੀਂ ਕੀਤੀ ਗਈ, ਜਦੋਂ ਕਿ ਕੇਂਦਰ ਸਰਕਾਰ ਨੇ ਇਸ ਦਾ 60 ਫੀਸਦੀ ਹਿੱਸਾ ਦੇ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ 250 ਕਰੋੜ ਤੋਂ ਵੱਧ ਰਾਸ਼ੀ ਦੀ ਅਦਾਇਗੀ ਨਾ ਕੀਤੇ ਜਾਣ ਕਾਰਨ ਪੰਜਾਬ ਦੇ 45 ਲੱਖ ਲੋੜਵੰਦ ਅਤੇ ਗਰੀਬ ਪਰਿਵਾਰ ਇਸ ਸਕੀਮ ਦੇ ਲਾਭ ਤੋਂ ਵਾਂਝੇ ਹੋ ਗਏ ਸਨ। ਆਯੂਸ਼ਮਾਨ ਭਾਰਤ ਸਕੀਮ ਵਿੱਚ ਆਪਣੀ ਕਿਰਕਿਰੀ ਹੁੰਦੀ ਦੇਖ ਕੇ ਭਗਵੰਤ ਮਾਨ ਸਰਕਾਰ ਨੇ ਆਖ਼ਰ ਪ੍ਰਾਈਵੇਟ ਹਸਪਤਾਲਾਂ ਨੂੰ ਪੈਸੇ ਦੇਣ ਦਾ ਭਰੋਸਾ ਦੇ ਕੇ ਇਸ ਸਕੀਮ ਤਹਿਤ ਮਰੀਜ਼ਾਂ ਦਾ ਇਲਾਜ ਸ਼ੁਰੂ ਕਰਵਾਇਆ। ਪਰ ਹੁਣ ਸਰਕਾਰ ਨੇ ਪੀ.ਜੀ.ਆਈ. ਦੇ 300 ਕਰੋੜ ਰੁਪਏ ਦੀ ਅਦਾਇਗੀ ਰੋਕ ਦਿੱਤੀ ਹੈ, ਜਿਸ ਤੋਂ ਬਾਅਦ ਹੁਣ ਪੀ.ਜੀ.ਆਈ. ਨੇ ਆਯੂਸ਼ਮਾਨ ਭਾਰਤ ਯੋਜਨਾ ਤਹਿਤ ਇਲਾਜ ਬੰਦ ਕਰ ਦਿੱਤਾ ਹੈ। ਪੀਜੀਆਈ ਵਲੋਂ ਇਲਾਜ ਬੰਦ ਕੀਤੇ ਜਾਣ ਨਾਲ ਪੰਜਾਬ ‘ਚ ਗੰਭੀਰ ਬਿਮਾਰੀਆਂ ਨਾਲ ਲੜ ਰਹੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਮਰੀਜਾਂ ਦੀ ਜਾਣ ਨੂੰ ਖਤਰਾ ਪੈਦਾ ਹੋ ਗਿਆ ਹੈ, ਕਿਉਂਕਿ ਇਹ ਲੋਕ ਪ੍ਰਾਈਵੇਟ ਹਸਪਤਾਲਾਂ ‘ਚ ਮਹਿੰਗਾ ਇਲਾਜ ਨਹੀਂ ਕਰਵਾ ਸਕਦੇI

                ਜੀਵਨ ਗੁਪਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੂਬੇ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਅਤੇ ਝੂਠੇ ਸੁਨਹਿਰੀ ਸੁਪਨੇ ਦਿਖਾ ਕੇ ਪੰਜਾਬ ਦੀ ਸੱਤਾ ਹਾਸਲ ਕੀਤੀ ਸੀ, ਪਰ ਹੁਣ ਜਦੋਂ ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਦਾ ਸਮਾਂ ਆਇਆ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੋਨੋਂ ਜਨਤਾ ਤੋਂ ਮੂੰਹ ਲੁਕਾਉਂਦੇ ਫਿਰਦੇ ਹਨ। ਪਰ ਸ਼ਾਇਦ ਦੋਹਾਂ ਨੂੰ ਇਹ ਨਹੀਂ ਪਤਾ ਕਿ ਜਨਤਾ ਸਭ ਕੁਝ ਜਾਣਦੀ ਹੈ ਅਤੇ ਸਭ ਕੁਝ ਦੇਖ ਅਤੇ ਸਮਝ ਰਹੀ ਹੈ। ਲੋਕ ਇਸ ਦਾ ਜਵਾਬ ਜ਼ਰੂਰ ਦੇਣਗੇ।

NO COMMENTS

LEAVE A REPLY