ਬੁਢਲਾਡਾ, 3 ਅਗਸਤ (ਦਵਿੰਦਰ ਸਿੰਘ ਕੋਹਲੀ) : ਸਿਹਤ ਵਿਭਾਗ, ਬੁਢਲਾਡਾ ਵੱਲੋਂ ਮਾਣਯੋਗ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਮਾਨ ਦੇ ਹੁਕਮਾਂ ਅਨੁਸਾਰ, ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਬਲਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਹਰਿੰਦਰ ਕੁਮਾਰ ਸ਼ਰਮਾ ਸਿਵਲ ਸਰਜਨ ਮਾਨਸਾ ਅਤੇ ਸੀਨੀਅਰ ਮੈਡੀਕਲ ਅਫਸਰ ਬੁਢਲਾਡਾ ਡਾ. ਗੁਰਚੇਤਨ ਪ੍ਰਕਾਸ਼ ਪ੍ੜਰਦੀ ਅਗਵਾਈ ਵਿਚ ਬੋਲਾਪਣ ਤੋਂ ਬਚਾਅ ਅਤੇ ਕੰਟਰੋਲ ਸੰਬੰਧੀ ਰਾਸ਼ਟਰੀ ਪ੍ਰੋਗਰਾਮ ਅਧੀਨ ਅੱਜ ਸਰਕਾਰੀ ਹਸਪਤਾਲ ਬੁਢਲਾਡਾ ਵਿਖੇ ਜਾਗਰੂਕਤਾ ਸੈਮੀਨਾਰ ਲਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਰਕਾਰੀ ਹਸਪਤਾਲ ਬੁਢਲਾਡਾ ਵਿਚ ਨਵ ਨਿਯੁਕਤ ਈ.ਐਨ.ਟੀ. ਡਾ. ਬਲਵਿੰਦਰ ਸਿੰਘ ਟਿਵਾਣਾ ਅਤੇ ਹਰਬੰਸ ਮੱਤੀ ਬਲਾਕ ਐਜੂਕੇਟਰ ਨੇ ਦੱਸਿਆ ਕਿ ਕਿਹਾ ਕਿ ਕੰਨ ਸਾਡੇ ਸਰੀਰ ਦਾ ਇਕ ਅਹਿਮ ਅੰਗ ਹਨ, ਜਿਨ੍ਹਾ ਦੀ ਦੇਖਭਾਲ ਅਤੇ ਸਾਂਭ ਸੰਭਾਲ ਬਹੁਤ ਜਰੂਰੀ ਹੈ। ਕੰਨਾ ਲਈ ਸਾਵਧਾਨੀ ਨਾ ਵਰਤਣ ਕਾਰਨ ਬਹੁਤ ਸਾਰੇ ਲੋਕ ਬੋਲੇਪਣ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਰੋਨਾ ਬਿਮਾਰੀਆਂ ਦੇ ਨਾਲ ਕੰਨਾਂ ਦੀਆਂ ਬੀਮਾਰੀਆਂ ਦੀ ਰੋਕਥਾਮ ਲਈ ਵੀ ਵਿਸ਼ੇਸ਼ ਉਪਰਾਲੇ ਆਰੰਭੇ ਗਏ ਹਨ। ਇਸ ਲਈ ਸਰਕਾਰੀ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਹਾ ਉਠਾਉਣਾ ਚਾਹੀਦਾ ਹੈ।ਕੰਨਾਂ ਦੀਆਂ ਬਿਮਾਰੀਆਂ ਵਿਚ ਜਾਣਕਾਰੀ ਦੀ ਘਾਟ ਦਾ ਨੁਕਸਾਨ ਦਾ ਕਾਰਨ ਬਣਦੀ ਹੈ। ਇਲ ਲਈ ਪਰਹੇਜ ਅਤੇ ਇਲਾਜ ਨਾਲ ਬਚਾਅ ਕੀਤਾ ਜਾ ਸਕਦਾ ਹੈ। ਕੰਨਾਂ ਵਿਚ ਪਾਣੀ ਅਤੇ ਕਿਸੇ ਕਿਸਮ ਦਾ ਤਰਲ ਪਦਾਰਥ ਨਹੀਂ ਜਾਣ ਦੇਣਾ ਚਾਹੀਦਾ। ਕੰਨਾਂ ਨੂੰ ਹਮੇਸ਼ਾ ਨਰਮ ਕੱਪੜੇ ਨਾਲ ਸਾਫ ਕਰਨਾ ਚਾਹੀਦਾ ਹੈ। ਕੰਨਾਂ ਵਿਚੋਂ ਵਗ ਰਹੀ ਪੀਕ ਤੋਂ ਬਦਬੂ ਆਉਣਾ ਜਾਂ ਉਸ ਵਿਚ ਖੂਨ ਆਉਣਾ ਗੰਭੀਰ ਰੋਗ ਦੇ ਲੱਛਣ ਹੋ ਸਕਦੇ ਹਨ। ਉਨਾਂ ਕੰਨਾਂ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਸਾਵਧਾਨੀਆਂ ਬਾਰੇ ਦੱਸਦੇ ਹੋਏ ਕਿਹਾ ਕਿ ਕੰਨਾਂ ਵਿਚ ਖਾਰਿਸ਼ ਹੋਣ ਤੇ ਨੁਕੀਲੀਆਂ ਚੀਜਾਂ ਨਾ ਮਾਰੋ ਅਤੇ ਨਾ ਹੀ ਗੰਦਾ ਪਾਣੀ ਪੈਣ ਦਿਓ। ਕੰਨਾਂ ਨੂੰ ਤੇਜ ਆਵਾਜ ਤੋਂ ਬਚਾਓ। ਸਕੂਲੀ ਵਿਦਿਆਰਥੀਆਂ ਅਤੇ ਬਜੁਰਗਾਂ ਤੇ ਖਾਸ ਧਿਆਨ ਕੇਂਦਰਿਤ ਕਰਕੇ ਕੰਨਾਂ ਦੀਆਂ ਬਿਮਾਰੀਆਂ ਤੋਂ ਨਿਜਾਤ ਦਵਾਉਣ ਦੇ ਯਤਨ ਕੀਤੇ ਜਾਣਗੇ। ਇਸ ਮੌਕੇ ਡਾ. ਗਗਨਪ੍ਰੀਤ ਸਿੰਘ , ਜਸਪ੍ਰੀਤ ਸਿੰਘ ਅਕਾਉਨਟੈਂਟ , ਅਮਨਦੀਪ ਸਿੰਘ ਸੂਚਨਾ ਸਹਾਇਕ , ਪਰੋਫੈਸਰ ਅਮਨਦੀਪ ਸਿੰਘ , ਬਲਵਿੰਦਰ ਕੌਰ ਨਰਸਿੰਗ ਅਫਸਰ ਆਦਿ ਮੌਜੂਦ ਸਨ। ਬੁਢਲਾਡਾ ਵਿਖੇ ਈ.ਐਨ.ਟੀ. ਵਿਭਾਗ ਵਿਚ ਮਾਹਰ ਡਾਕਟਰ ਦੀ ਨਿਯੁਕਤੀ ਨਾਲ ਇਲਾਕੇ ਦੇ ਲੋਕਾਂ ਵਿਚ ਬਹੁਤ ਜਿਆਦਾ ਖੁਸ਼ੀ ਪਾਈ ਜਾ ਰਹੀ ਹੈ ।