ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਵੱਲੋਂ ਸਰਵਸੰਮਤੀ ਨਾਲ ਕਰੋੜਾਂ ਰੁਪਏ ਦੀ ਲਾਗਤ ਦੇ ਵਿਕਾਸ ਕਾਰਜਾਂ ਨੂੰ ਦਿੱਤੀ ਗਈ ਪ੍ਰਵਾਨਗੀ

0
40

ਵਿਕਾਸ ਕਾਰਜਾ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਮੇਅਰ
ਅੰਮ੍ਰਿਤਸਰ, 4 ਅਗਸਤ (ਪਵਿੱਤਰ ਜੋਤ) :  ਮੇਅਰ ਕਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਤੇਜੀ ਦੇਣ ਲਈ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਕਮਿਸ਼ਨਰ ਕੁਮਾਰ ਸੌਰਭ ਰਾਜ, ਸੀਨੀਅਰ ਡਿਪਟੀ ਮੇਅਰ ਰਮਨ ਬਖ਼ਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਕੌਂਸਲਰ ਵਿਕਾਸ ਸੋਨੀ, ਕੌਂਸਲਰ ਗੁਰਜੀਤ ਕੌਰ ਅਤੇ ਨਗਰ ਨਿਗਮ ਦੇ ਅਧਿਕਾਰੀ ਵੀ ਹਾਜ਼ਰ ਸਨ।
ਅੱਜ ਦੀ ਮੀਟਿੰਗ ਵਿਚ ਕਰੋੜਾਂ ਰੁਪਏ ਦੀ ਲਾਗਤ ਦੇ ਵਿਕਾਸ ਕਾਰਜ ਵਿਚਾਰ ਹਿੱਤ ਪੇਸ਼ ਕੀਤੇ ਗਏ ਜਿਨ੍ਹਾਂ ਵਿਚੋਂ ਕੁਝ ਮਤਿਆਂ ਨੂੰ ਛੱਡਕੇ ਬਾਕੀ ਸਾਰੇ ਮਤੇ ਸਰਵਸੰਮਤੀ ਨਾਲ ਪ੍ਰਵਾਨ ਕੀਤੇ ਗਏ।
ਅੱਜ ਦੀ ਇਸ ਮੀਟਿੰਗ ਵਿਚ ਪ੍ਰਮੁੱਖ ਤੌਰ ਤੇ ਸਿਵਲ ਅਤੇ ਓ.ਐਂਡ ਐਮ. ਵਿਭਾਗ ਆਦਿ ਦੇ ਕੰਮ ਨੂੰ ਮੰਜੂਰੀ ਦਿੱਤੀ ਗਈ ਜਿਨ੍ਹਾਂ ਵਿਚ ਸੀਵਰੇਜ਼ ਦੀ ਸਫਾਈ ਲਈ ਸੁਪਰ ਸਕੱਰ ਮਸ਼ੀਨ ਦੇ ਕੰਮ, ਲੁੱਕ-ਬਜਰੀ ਦੀਆਂ ਸੜ੍ਹਕਾਂ ਦਾ ਨਿਰਮਾਣ, ਗਲੀਆਂ ਵਿਚ ਇੰਟਰਲਾਕਿੰਗ ਟਾਈਲਾਂ ਵਿਛਾਉਣ, ਚੈਂਬਰ ਬਨਾਉਣ, ਪੀਣ ਵਾਲੇ ਪਾਣੀ ਦੀ ਬੇਹਤਰ ਸਪਲਾਈ ਲਈ ਟਿਊਬਵੈੱਲ ਲਾਗਉਣ, ਵਾਟਰ ਸਪਲਾਈ ਲਾਈਨਾਂ ਵਿਛਾਉਣੀਆਂ ਤੇ ਸਪਲਾਈ ਲਾਈਨਾਂ ਦੀ ਲੀਕੇਜ਼ ਨੂੰ ਰੋਕਣਾ, ਮੈਨਹੋਲ ਚੈਂਬਰਾਂ ਦਾ ਨਿਰਮਾਣ ਕਰਨ ਦੇ ਨਾਲ-ਨਾਲ ਉਹਨਾਂ ਦੀ ਰਿਪੇਅਰ ਦੇ ਕੰਮ, ਸਟਰੀਟ ਲਾਈਟਾਂ ਅਤੇ ਫੈਂਸੀ ਸਟਰੀਟ ਲਾਈਟਾਂ ਲਗਾਉਣ ਆਦਿ ਸ਼ਾਮਿਲ ਹਨ।
ਇਸ ਅਵਸਰ ਤੇ ਮੇਅਰ ਕਰਮਜੀਤ ਸਿੰਘ ਅਤੇ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਸਾਂਝੇ ਤੌਰ ਤੇ ਮੀਟਿੰਗ ਵਿਚ ਮੌਜੂਦ ਅਧਿਕਾਰੀਆਂ ਨੂੱ ਹਦਾਇਤਾਂ ਕੀਤੀਆਂ ਕਿ ਨਗਰ ਨਿਗਮ, ਅਮ੍ਰਿਤਸਰ ਦਾ ਹਰ ਇਕ ਕੌਂਸਲਰ ਸਤਿਕਾਰਯੋਗ ਹੈ ਅਤੇ ਹਰ ਇਕ ਕੌਂਸਲਰ ਦੇ ਵਾਰਡ ਦੇ ਵਿਕਾਸ ਦੇ ਕੰਮ ਬਿਨ੍ਹਾਂ ਕਿਸੇ ਵਿਤਕਰੇ ਅਤੇ ਭੇਦਭਾਵ ਦੇ ਨਿਪੜੇ ਚਾੜੇ ਜਾਣ ਅਤੇ ਸਾਰੇ ਕੰਮ ਇਲਾਕਾ ਕੌਂਸਲਰ ਦੀ ਜਾਣਕਾਰੀ ਹੇਠ ਉਲੀਕੇ ਜਾਣ ਤਾਂ ਜੋ ਇਸ ਗੁਰੂਨਗਰੀ ਦੇ ਜੋ ਵੀ ਵਿਕਾਸ ਦੇ ਕੰਮ ਹੋਣ ਵਾਲੇ ਹਨ ਉਹਨਾਂ ਨੂੰ ਅਮਲੀਜਾਮਾ ਪਹਿਣਾਇਆ ਜਾ ਸਕੇ ਤਾਂ ਹੀ ਚਹੁੰਮੁੱਖੀ ਵਿਕਾਸ ਸੰਭਵ ਹੈ। ਉਹਨਾ ਕਿਹਾ ਕਿ ਵਿਕਾਸ ਕਾਰਜਾ ਲਈ ਫੰਡਾਂ ਦੀ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ।
ਮੇਅਰ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਅਜਿਹੀਆਂ ਹੋਰ ਮੀਟਿੰਗਾਂ ਕਰਕੇ ਹੋਣ ਵਾਲੇ ਵਿਕਾਸ ਕਾਰਜਾਂ ਦੇ ਮੱਤਿਆਂ ਨੂੰ ਸਰਵਸੰਮਤੀ ਨਾਲ ਪ੍ਰਵਾਨਗੀ ਦਿੱਤੀ ਜਾਵੇਗੀ ਤਾਂ ਜੋ ਆਉਣ ਵਾਲੀਆਂ ਨਿਗਮ ਚੌਂਣਾਂ ਤੋਂ ਪਹਿਲਾਂ-ਪਹਿਲਾ ਸਾਰੇ ਕੰਮ ਮੁਕੰਮਲ ਕਰਕੇ ਜਨਤਾ ਦੇ ਸਪੁਰਦ ਕੀਤੇ ਜਾਣ।
ਅੱਜ ਦੀ ਮੀਟਿੰਗ ਵਿਚ ਨਿਗਰਾਨ ਇੰਜੀ. ਅਨੁਰਾਗ ਮਹਾਜਨ, ਦਪਿੰਦਰ ਸੰਧੂ, ਸੰਦੀਪ ਸਿੰਘ, ਕਾ:ਕਾ: ਇੰਜੀ. ਭਲਿੰਦਰ ਸਿੰਘ, ਰਜਿੰਦਰ ਸਿੰਘ ਮਰੜੀ, ਐਸ.ਐਸ. ਮੱਲੀ, ਸਕੱਤਰ ਦਲਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

NO COMMENTS

LEAVE A REPLY