ਲੋਕਾਂ ਦੇ ਸਹਿਯੋਗ ਨਾਲ ਹੀ ਵਾਤਾਵਰਨ ਨੂੰ ਬਣਾਇਆ ਜਾ ਸਕਦਾ ਸੁਰੱਖਿਅਤ -ਵਿਧਾਇਕਾ ਜੀਵਨ ਜੋਤ ਕੌਰ

0
17

ਪਲਾਸਟਿਕ ਦੀ ਵਰਤੋਂ ਨੂੰ ਜਿਲ੍ਹੇ ਵਿੱਚ ਸਖਤੀ ਨਾਲ ਰੋਕਿਆ ਜਾਵੇਗਾ-ਡਿਪਟੀ ਕਮਿਸ਼ਨਰ
– ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ’ਤੇ ਲਗਾਈ ਪਾਬੰਦੀ ਬਾਰੇ ਕਰਵਾਇਆ ਜਾਗਰੂਕਤਾ ਸਮਾਗਮ
ਅੰਮ੍ਰਿਤਸਰ, 5 ਅਗਸਤ (ਪਵਿੱਤਰ ਜੋਤ) : ਪੰਜਾਬ ਸਰਕਾਰ ਵਲੋਂ ਵਾਤਾਵਰਨ ਨੂੰ ਬਚਾਉਣ ਲਈ ਜਿਥੇ ਸਿੰਗਲ ਸੂਜ ਪਲਾਸਟਿਕ ਦੀ ਵਰਤੋਂ ’ਤੇ ਸਖ਼ਤੀ ਕੀਤੀ ਜਾ ਰਹੀ ਹੈ, ਉਥੇ ਹੀ ਸੂਬੇ ਨੂੰ ਹਰਿਆਵਲ ਭਰਪੂਰ ਬਣਾਉਣ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਰਿਆਵਲ ਯੋਜਨਾ ਤਹਿਤ ਹਰੇਕ ਹਲਕੇ ਵਿੱਚ 50-50 ਹਜ਼ਾਰ ਬੂਟੇ ਲਗਾਏ ਜਾ ਰਹੇ ਹਨ। ਲੋਕਾਂ ਦੇ ਸਹਿਯੋਗ ਨਾਲ ਹੀ ਵਾਤਾਵਰਨ ਨੂੰ ਸੁਰੱਖਿਅਤ ਰੱਖਿਆ ਜਾ ਸਕਦਾ ਹੈ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀਮਤੀ ਜੀਵਨ ਜੋਤ ਕੌਰ ਹਲਕਾ ਵਿਧਾਇਕ ਪੂਰਬੀ ਨੇ ਅੱਜ ਪੰਜਾਬ ਸਰਕਾਰ ਵੱਲੋਂ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ’ਤੇ ਲਗਾਈ ਪਾਬੰਦੀ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਸਕੂਲ ਬਟਾਲਾ ਰੋਡ ਵਿਖੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨਾਂ ਕਿਹਾ ਕਿ ਸਾਡੇ ਵਾਤਾਵਰਣ ਨੂੰ ਗੰਧਲਾ ਕਰਨ ਵਿੱਚ ਪਲਾਸਟਿਕ ਦੀ ਵਰਤੋਂ ਸਭ ਤੋਂ ਵੱਡਾ ਕਾਰਨ ਹੈ। ਇਸ ਲਈ ਜਿਲ੍ਹੇ ਨੂੰ ਪਲਾਸਟਿਕ ਮੁਕਤ, ਹਰਿਆ-ਭਰਿਆ ਤੇ ਸਾਫ ਸੁਥਰਾ ਬਣਾਉਣ ਲਈ ਸਮੂਹ ਨਾਗਰਿਕ ਸਾਡਾ ਸਹਿਯੋਗ ਦੇਣ ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ। ਸ੍ਰੀਮਤੀ ਜੀਵਨ ਜੋਤ ਕੌਰ ਨੇ ਸਕੂਲੀ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਹਾਡੇ ਸਹਿਯੋਗ ਦੇ ਨਾਲ ਹੀ ਸਿੰਗਲ ਯੂਜ ਪਲਾਸਟਿਕ ਦੀ ਮੁਹਿੰਮ ਨੂੰ ਸਫ਼ਲਤਾ ਪੂਰਵਕ ਸਿਰੇ ਚੜ੍ਹਾਇਆ ਜਾ ਸਕਦਾ ਹੈ। ਉਨਾਂ ਕਿਹਾ ਕਿ ਜੇਕਰ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਵੱਛ ਵਾਤਾਵਰਨ ਦੇਣਾ ਹੈ ਤਾਂ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਆਪਣੇ ਵਾਤਾਵਰਨ ਨੂੰ ਹਰਿਆਵਲ ਭਰਪੂਰ ਬਣਾਈਏ।
ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਸਰਕਾਰ ਵਲੋਂ 1 ਜੁਲਾਈ ਤੋਂ ਸਿੰਗਲ ਯੂਜ ਪਲਾਸਟਿਕ ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਉਨਾਂ ਕਿਹਾ ਕਿ ਪ੍ਰਦੂਸ਼ਨ ਵਿਭਾਗ ਵਲੋਂ ਪਲਾਸਟਿਕ ਦੇ ਸਮਾਨ ਬਣਾਉਣ ਵਾਲੀਆਂ ਫੈਕਟਰੀਆਂ, ਹੋਲਸੇਲ ਡੀਲਰਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਚਲਾਈ ਗਈ ਹੈ। ਉਨਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਜੇਕਰ ਕੋਈ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਕਰਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪਲਾਸਟਿਕ ਨੂੰ ਅੱਗ ਲਗਾਉਣ ਨਾਲ ਕਈ ਖਤਰਨਾਕ ਗੈਸਾਂ ਨਿਕਲਦੀਆਂ ਹਨ ਜੋ ਕਿ ਮਨੁੱਖੀ ਸਿਹਤ ਲਈ ਕਾਫੀ ਘਾਤਕ ਹੁੰਦੀਆਂ ਹਨ ਇਸ ਤੋਂ ਇਲਾਵਾ ਪਲਾਸਟਿਕ ਸੈਂਕੜੇ ਸਾਲ ਗਲਦਾ ਨਹੀਂ ਜਿਸ ਕਾਰਨ ਹੋਰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜੇਕਰ ਹੁਣ ਵੀ ਅਸੀਂ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ’ਤੇ ਲਗਾਈ ਪਾਬੰਦੀ ਬਾਰੇ ਜਾਗਰੂਕ ਨਾ ਹੋਏ ਤਾਂ ਆਉਣ ਵਾਲੇ ਸਮੇਂ ਅੰਦਰ ਘਾਤਕ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਰਿਆ ਭਰਿਆ ਤੇ ਸਵੱਛ ਵਾਤਾਵਰਣ ਮੁਹੱਈਆ ਕਰਵਾਉਣ ਲਈ ਸਾਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ ਬਾਰੇ ਪ੍ਰਣ ਲੈਣਾ ਪਵੇਗਾ। ਉਨ੍ਹਾਂ ਹੋਰ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਲਗਾਈ ਗਈ ਪਾਬੰਦੀ ਨੂੰ ਲਾਗੂ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ’ਤੇ ਲਗਾਈ ਪਾਬੰਦੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਆਪਣਾ ਉਸਾਰੂ ਯੋਗਦਾਨ ਪਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 19 ਤਰ੍ਹਾਂ ਦੇ ‘ਸਿੰਗਲ ਯੂਜ਼ ਪਲਾਸਟਿਕ’ (ਪਲਾਸਟਿਕ ਦੀਆਂ ਸਟਿਕਸ ਵਾਲੀਆਂ ਈਅਰ ਬੱਡਜ਼, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿਕਸ, ਪਲਾਸਟਿਕ ਦੇ ਝੰਡੇ, ਕੈਂਡੀ ਸਟਿਕਸ, ਆਈਸ-ਕ੍ਰੀਮ ਸਟਿਕਸ, ਸਜਾਵਟ ਲਈ ਪੋਲੀਸਟੀਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਿ ਕਾਂਟੇ, ਚਮਚੇ, ਚਾਕੂ, ਪਾਈਪ, ਮਿਠਾਈਆਂ ਦੇ ਡੱਬਿਆਂ, ਇਨਵੀਟੇਸ਼ਨ ਕਾਰਡ, ਸਿਗਰੇਟ ਪੈਕੇਟ ਦੇ ਆਲੇ ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, 100 ਮਾਈਕਰੋਨ ਤੋਂ ਘੱਟ ਪਲਾਸਟਿਕ ਜਾਂ ਪੀ.ਵੀ.ਸੀ ਬੈਨਰ, ਸਟਿੱਕਰ ਦੀ ਮੈਨੂਫੈਕਚਰਿੰਗ, ਆਯਾਤ, ਭੰਡਾਰ, ਵਿਤਰਣ, ਵਿਕਰੀ ਅਤੇ ਵਰਤੋਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ।
ਇਸ ਮੌਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲ੍ਹਾ ਪ੍ਰਸਾਸਨ ਵੱਲੋਂ ਤਿਆਰ ਕਰਵਾਏ ਜੂਟ ਤੋਂ ਬਣੇ ਥੈਲ ਅਤੇ ਪੌਦ ਵੀ ਵੰਡੇ ਗਏ।
ਸਮਾਗਮ ਵਿੱਚ ਪੰਜਰਾਬ ਪ੍ਰਦੂਸ਼ਣ ਬੋਰਡ ਦੇ ਐਕਸੀਐਨ , ਐਸ.ਡੀ.ਓ ਅੰਮ੍ਰਿਤਸਰ ਪਾਲ ਸਿੰਘ, ਸ੍ਰੀ ਸੱਤਪਾਲ ਸੋਖੀ, ਸ: ਜਗਜੀਤ ਸਿੰਘ ਡਾਇਰੈਕਟ, ਸ:ਸ:ਸ: ਸ੍ਰੀ ਕੂਕੁ ਸ਼ਰਮਾ ਤੋਂ ਇਲਾਵਾ ਕਈ ਐ.ਨ.ਓਜ਼ ਦੇ ਮੈਂਬਰ ਅਤੇ ਵੱਡੀ ਗਿਣਤੀ ਵਿਚ ਇਸ ਮੌਕੇ ਸਰਕਾਰੀ ਸੀ:ਸੈਕ: ਸਕੂਲ ਮਾਲ ਰੋਡ ਦੀਆਂ ਦੀਆਂ ਵਿਦਿਆਰਥਣਾਂ ਵੀਨਾ ਅਤੇ ਨਵਪ੍ਰੀਤ ਕੌਰ ਨੇ ਵੀ ਪਲਾਸਟਿਕ ਪਾਬੰਦੀ ਲਈ ਸਰਕਾਰੀ ਕੋਸ਼ਿਸ਼ ਦੀ ਸ਼ਲਾਘਾ ਵਿਚ ਰਚਨਾਵਾਂ ਪੇਸ਼ ਕੀਤੀਆਂ।

NO COMMENTS

LEAVE A REPLY