ਅੰਮ੍ਰਿਤਸਰ,12 ਅਗਸਤ (ਰਾਜਿੰਦਰ ਧਾਨਿਕ)- ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੇ ਮੁਤਾਬਿਕ ਨਗਰ ਨਿਗਮ ਦੇ ਹੈਲਥ ਵਿਭਾਗ ਵੱਲੋਂ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਜਿਸ ਦੇ ਤਹਿਤ ਦੇਸ਼ ਨੂੰ ਆਜ਼ਾਦ ਕਰਨ ਲਈ ਅਹਿਮ ਯੋਗਦਾਨ ਅਦਾ ਕਰਨ ਵਾਲੀਆਂ ਸਖਸ਼ੀਅਤਾਂ ਨੂੰ ਯਾਦ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਮਜੀਠਾ ਰੋਡ ਤੇ ਘਾਲਾ ਮਾਲਾ ਚੌਂਕ ਵਿਖੇ ਪ੍ਰੋਗਰਾਮ ਕਰਵਾਇਆ ਗਿਆ।
ਨਗਰ ਨਿਗਮ ਦੇ ਸਿਹਤ ਅਧਿਕਾਰੀ ਡਾ. ਕਿਰਨ ਕੁਮਾਰ ਦੀ ਦੇਖ-ਰੇਖ ਵਿੱਚ ਕਰਵਾਏ ਪ੍ਰੋਗਰਾਮ ਦੇ ਤਹਿਤ ਸਵਤੰਤਰਤਾ ਸੈਨਾਨੀ ਰਾਮ ਸਿੰਘ ਘਾਲਾ ਮਾਲਾ ਦੀ ਪ੍ਰਤਿਭਾ ਤੇ ਫੁੱਲਾਂ ਦੇ ਹਾਰ ਭੇਟ ਕਰਦਿਆਂ ਦੇਸ਼ ਦੀ ਆਜ਼ਾਦੀ ਵਿੱਚ ਯੋਗਦਾਨ ਅਦਾ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਯਾਦਗਾਰ ਵਾਲੀ ਜਗ੍ਹਾ ਤੇ ਕਈ ਤਰੰਗੇ ਲਹਿਰਾਉਂਦਿਆਂ ਸ਼ਹਿਰ ਵਾਸੀਆਂ ਦੇ ਦਿਲਾਂ ਅੰਦਰ ਦੇਸ਼ ਦੀ ਸੇਵਾ ਪ੍ਰਤੀ ਜਜ਼ਬਾ ਪੈਦਾ ਕੀਤਾ ਗਿਆ। ਯਾਦਗਾਰ ਦੇ ਆਲੇ-ਦੁਆਲੇ ਸਫਾਈ ਕਰਵਾਉਣ ਦੇ ਸ਼ਹਿਰ ਵਾਸੀਆਂ ਨੂੰ ਸ਼ਹਿਰ ਸਾਫ਼ ਸੁਥਰਾ ਰੱਖਣ ਲਈ ਵੀ ਪ੍ਰੇਰਿਤ ਕੀਤਾ ਗਿਆ। ਸਿਹਤ ਵਿਭਾਗ ਦੇ ਸਹਿਯੋਗ ਨਾਲ ਸਟੇਟ ਬੈਂਕ ਆਫ ਇੰਡੀਆ ਦੇ ਕਰੀਬ ਕਰੋਨਾ ਵੈਕਸਿਨ ਕੈਂਪ ਵੀ ਲਗਾਇਆ ਗਿਆ। ਡਾ.ਕਿਰਨ ਨੇ ਦੱਸਿਆ ਕਿ 14 ਅਗਸਤ ਨੂੰ ਜਲਿਆਂਵਾਲਾ ਬਾਗ ਅਤੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ਤੇ ਸਮਰਪਿਤ ਪ੍ਰੋਗਰਾਮ ਕਰਵਾਏ ਜਾਣਗੇ। ਇਸ ਮੌਕੇ ਤੇ ਚੀਫ ਸੈਨੇਟਰੀ ਇੰਸਪੈਕਟਰ ਮਲਕੀਤ ਸਿੰਘ,ਸੈਨਟਰੀ ਇੰਸਪੈਕਟਰ ਸੰਜੀਵ ਕੁਮਾਰ,ਵਿਜੇ ਕੁਮਾਰ,ਰਾਮ ਸਿੰਘ ਘਾਲਾ ਮਾਲਾ ਸੁਸਾਇਟੀ ਦੇ ਪ੍ਰਧਾਨ ਕਰਮਜੀਤ ਸਿੰਘ ਕੇ.ਪੀ ਸਮੇਤ ਕਈ ਹੋਰ ਕਰਮਚਾਰੀ ਅਤੇ ਸ਼ਹਿਰ ਵਾਸੀ ਮੌਜੂਦ ਸਨ।