ਗਰਭਵਤੀ ਔਰਤਾਂ ਜਣੇਪੇ ਲਈ ਸਰਕਾਰੀ ਹਸਪਤਾਲ ਨੂੰ ਪਹਿਲ ਦੇਣ : ਮੱਤੀ

0
112

ਬੁਢਲਾਡਾ, 23 ਅਗਸਤ:-(ਦਵਿੰਦਰ ਸਿੰਘ ਕੋਹਲੀ)-ਸਿਹਤ ਵਿਭਾਗ, ਬੁਢਲਾਡਾ ਵੱਲੋਂ ਮਾਣਯੋਗ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਅਤੇ ਮਾਣਯੋਗ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਹੁਕਮਾਂ ਅਨੁਸਾਰ, ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਬਲਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਹਰਿੰਦਰ ਕੁਮਾਰ ਸ਼ਰਮਾ ਸਿਵਲ ਸਰਜਨ ਮਾਨਸਾ ੍ਦੀ ਅਗਵਾਈ ਵਿਚ ਅਤੇ ਸੀਨੀਅਰ ਮੈਡੀਕਲ ਅਫਸਰ ਬੁਢਲਾਡਾ ਡਾ. ਗੁਰਚੇਤਨ ਪ੍ਰਕਾਸ਼ ਰਹਿਨੁਮਈ ਹੇਠ ਬਲਾਕ ਵਿਚ ਸੁਰੱਖਿਅਤ ਤੇ ਗੁਣਵੱਤਾਪੂਰਨ ਜੱਚਾ – ਬੱਚਾ ਸਿਹਤ ਸੇਵਾਵਾਂ ਮੁਹੱਈਆਂ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਅੱਜ ਸਰਕਾਰੀ ਹਸਪਤਾਲ ਬੁਢਲਾਡਾ ਵਿਖੇ ਜੱਚਾ – ਬੱਚਾ ਸਿਹਤ ਸੇਵਾਵਾਂ ਬਾਰੇ ਜਾਗਰੂਕਤਾ ਸੈਮੀਨਾਰ ਲਾਇਆ ਗਿਆ । ਇਸ ਮੌਕੇ ਅੱਜ ਇਥੇ ਲੋਕਾਂ ਨੂੰ ਜਾਗਰੂਕ ਕਰਦਿਆ ਸਰਕਾਰੀ ਹਸਪਤਾਲ ਬੁਢਲਾਡਾ ਵਿਚ ਹਰਬੰਸ ਮੱਤੀ ਬਲਾਕ ਐਜੂਕੇਟਰ ਨੇ ਕਿਹਾ ਕਿ ਸਰਕਾਰੀ ਹਸਪਤਾਲ ਬੁਢਲਾਡਾ ਵਿਚ ਡਿਲੀਵਰੀ ਸੁਵਿਧਾ ਉਪਲਬਧ ਹੈ। ਜੇਕਰ ਜੁਲਾਈ ਮਹੀਨੇ ਦੀ ਗੱਲ ਕਰੀਏ ਤਾ ਇਸ ਸੰਸਥਾ ਵਿਚ 84ਔਰਤਾਂ ਦਾ ਮੁਫ਼ਤ ਸੁਰੱਖਿਅਤ ਜਣੇਪਾ ਕੀਤਾ ਗਿਆ। ਸਾਰੇ ਨਵ – ਜੰਮੇ ਬੱਚੇ ਅਤੇ ਮਾਵਾ ਬਿਲਕੁਲ ਠੀਕ ਅਤੇ ਤੰਦਰੁਸਤ ਹਨ। ਉਨ੍ਹਾਂ ਕਿਹਾ ਕਿ ਸਮੂਹ ਸਟਾਫ਼ ਦੇ ਸਹਿਯੋਗ ਨਾਲ ਲੋਕਾਂ ਨੂੰ ਚੰਗੀਆਂ ਸਿਹਤ – ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ। ਸੀਜੇਰੀਅਨ ਲਈ ਅਨੈਸਥੀਜੀਆ ਮਾਹਿਰ ਡਾਕਟਰ , ਸਰਜਨ ਅਤੇ ਦੋ ਔਰਤ ਰੋਗ ਮਾਹਿਰ ਡਾਕਟਰ ਸੰਸਥਾ ਵਿਚ ਕੰਮ ਕਰ ਰਹੇ ਹਨ ਤਾਂ ਜੋ ਜਣੇਪੇ ਸਮੇਂ ਓਪਰੇਸ਼ਨ ਦੀ ਲੋੜ ਪੈਣ ਤੇ ਗਰਭਵਤੀ ਔਰਤਾ ਨੂੰ ਰੈਫਰ ਨਾ ਕਰਨਾ ਪਵੇ। ਸਿਹਤ ਵਿਭਾਗ ਵੱਲੋਂ ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਅਤੇ ਸੁਰੱਖਿਅਤ ਜਣੇਪੇ ਨੂੰ ਮੁੱਖ ਰੱਖਦੇ ਹੋਏ ਗਰਭਵਤੀ ਦਾ ਟੀਕਾਕਰਨ ਮੁਫਤ ਕੀਤਾ ਜਾਦਾ ਹੈ। ਸਿਹਤ ਵਰਕਰਾਂ ਵੱਲੋਂ ਸਮੇਂ – ਸਮੇਂ ਤੇ ਗਰਭਵਤੀ ਔਰਤਾਂ ਦੀ ਕਾਊਂਸਲਿੰਗ ਕੀਤੀ ਜਾਂਦੀ ਹੈ ਤਾਂ ਜੋ ਉਹ ਆਪਣਾ ਅਤੇ ਆਪਣੇ ਗਰਭ ਵਿਚ ਪਲ ਰਹੇ ਬੱਚੇ ਦਾ ਧਿਆਨ ਰੱਖ ਸਕਣ। ਗਰਭ ਅਵਸਥਾ ਦੌਰਾਨ ਵੱਖ – ਵੱਖ ਕਾਰਨਾਂ ਕਰਕੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਖਤਰਾ ਹੋ ਸਕਦਾ ਹੈ, ਇਸ ਲਈ ਗਰਭਵਤੀ ਔਰਤਾਂ ਨੂੰ ਸਮੇਂ ਸਿਰ ਆਪਣੀ ਸਿਹਤ ਦੀ ਜਾਚ ਕਰਵਾਉਂਦੇ ਰਹਿਣਾ ਚਾਹੀਦਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਸਿਹਤ ਸਮੱਸਿਆਂ ਹੋਣ ਤੇ ਬਿਨਾਂ ਕਿਸੇ ਲਾਪਰਵਾਹੀ ਦੇ ਆਪਣੇ ਨਜ਼ਦੀਕੀ ਸਿਹਤ ਸੰਸਥਾ ਵਿਚ ਮੌਜੂਦ ਡਾਕਟਰ ਤੋਂ ਆਪਣਾ ਚੈੱਕਅਪ ਕਰਵਾਉਂਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਆਮ ਜਨਤਾ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਪਹੁੰਚ ਕੇ ਸਿਹਤ ਵਿਭਾਗ ਵੱਲੋਂ ਦਿੱਤੀ ਜਾ ਰਹੀ ਮੁਫ਼ਤ ਜਣੇਪਾ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ। ਗਰਭਵਤੀ ਔਰਤਾਂ ਅਤੇ ਬੱਚਿਆਂ ਦੀ ਹਿਫ਼ਾਜਤ ਅਤੇ ਸਲਾਮਤੀ ਲਈ ਕਿਹਾ ਕਿ ਕਦੇ ਵੀ ਗੈਰ – ਸਿਖਿਅਤ ਵਿਅਕਤੀ ਤੋਂ ਜਣੇਪਾ ਨਹੀਂ ਕਰਾਉਣਾ ਚਾਹੀਦਾ, ਕਿਉਂਕਿ ਅਜਿਹਾ ਕਰਨ ਨਾਲ ਔਰਤ ਅਤੇ ਬੱਚੇ ਦੌਵਾਂ ਦੀ ਜਾਣ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਹਰੇਕ ਜਣੇਪੇ ਸਮੇਂ ਇਕ ਸਿੱਖਿਅਤ ਹੈਲਥ ਕੇਅਰ ਮਾਹਰ ਦਾ ਮੌਜੂਦ ਹੋਣਾ ਬਹੁਤ ਜ਼ਰੂਰੀ ਹੁੰਦਾ ਹੈ ਤਾਂ ਜੋ ਮਾਂ ਮੌਤ ਦਰ ਅਤੇ ਬੱਚੇ ਦੀ ਮੌਤ ਦਰ ਨੂੰ ਘੱਟ ਕੀਤਾ ਜਾ ਸਕੇ।

NO COMMENTS

LEAVE A REPLY