ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ: ਸਿਵਲ ਸਰਜਨ ਡਾ ਚਰਨਜੀਤ ਸਿੰਘ

0
21

ਕੋਟਪਾ ਐਕਟ ਦੀ ਉਲੰਘਣਾਂ ਕਰਨ ਤੇ 19 ਚਲਾਣ ਕਟੇ ਗਏ
ਅੰਮ੍ਰਿਤਸਰ 24 ਅਗਸਤ (ਰਾਜਿੰਦਰ ਧਾਨਿਕ) : ਆਜਾਦੀ ਕਾ ਅੰਮ੍ਰਿਤ ਮਹਾਂਹੋਸਤਵ ਨੂੰ ਸਮਰਪਿਤ ਤੰਬਾਕੂ ਮੁਕਤ ਪੰਜਾਬ ਮੁਹਿੰਮ, ਤਹਿਤ ਸਿਵਲ ਸਰਜਨ ਅੰਮ੍ਰਿਤਸਰ ਡਾ ਚਰਨਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੂਸਾਰ ਸਿਹਤ ਵਿਭਾਗ ਵਲੋਂ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਅੱਜ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਵਿਖੇ ਤੋ ਡੀ.ਡੀ.ਐਚ.ਓ. ਕਮ ਜਿਲਾ੍ਹ ਨੋਡਲ ਅਫਸਰ ਐਨ.ਟੀ.ਸੀ.ਪੀ. ਡਾ ਜਗਨਜੋਤ ਕੌਰ ਵਲੋਂ ਇਕ ਸਪੈਸ਼ਲ ਟੀਮ ਦਾ ਗਠਣ ਕੀਤਾ ਗਿਅ, ਜਿਸ ਵਿਚ ਡਿਪਟੀ ਐਮ.ਈ.ਆਈ.ਉ. ਅਮਰਦੀਪ ਸਿੰਘ, ਏ.ਐਮ.ਉ. ਰਾਮ ਮਹਿਤਾ, ਐਸ.ਆਈ ਪਰਮਜੀਤ ਸਿੰਘ, ਬਲਜੀਤ ਸਿੰਘ, ਸੁਰਜੀਤ ਸਿੰਘ, ਹਰਜਿੰਦਰਪਾਲ ਸਿੰਘ ਅਤੇ ਰਸ਼ਪਾਲ ਸਿੰਘ ਸ਼ਾਮਿਲ ਸਨ।ਇਸ ਟੀਮ ਵਲੋਂ ਮੌਕੇ ਤੇ ਕਾਰਵਾਈ ਕਰਦਿਆਂ ਹੋਇਆ ਸ਼ਹਿਰ ਦੇ ਵੱਖ-ਵੱਖ ਇਲਕਿਆਂ ਵਿਚ ਲਗਭਗ 19 ਤੰਬਾਕੂ ਵਿਕਰੇਤਾਵਾਂ ਦੀ ਜਾਂਚ ਕੀਤੀ ਗਈ, ਜਿਸ ਦੌਰਾਣ ਮਜੀਠਾ ਰੋੜ, ਮਾਲ ਰੋਡ, ਇੰਦਰਾ ਕਲੌਨੀ,ਤੁੰਗ ਬਾਲਾ ਅਤੇ ਬਾਈਪਾਸ ਜੀ.ਟੀ. ਰੋਡ ਦੇ ਨੇੜੇ ਦੇ ਇਲਾਕਿਆਂ ਵਿਚ 19 ਦੁਕਾਨਦਾਰਾਂ ਦੇ ਮੌਕੇ ਤੇ ਚਲਾਣ ਕੱਟੇ ਗਏ ਅਤੇ ਪਬਲਿਕ ਸਥਾਨਾਂ ਤੇ ਸਿਗਰਟ ਪੀਣ ਵਾਲੇ 7 ਲੋਕਾਂ ਦੇ ਮੌਕੇ ਤੇ ਜੁਰਮਾਨਾਂ ਚਲਾਣ ਕੀਤੇ ਗਏ।ਪੰਜਾਬ ਸਰਕਾਰ ਵਲੋਂ ਂਠਛਫ ਤਹਿਤ ਸਮੂਹ ਤੰਬਾਕੂ ਵਿਕ੍ਰੇਤਾਵਾਂ ਨੂੰ ਚੇਤਾਵਨੀਂ ਦਿੰਦਿਆ ਹਿਦਾਇਤਾਂ ਜਾਰੀ ਕੀਤੀਆਂ।ਸਿਵਲ ਸਰਜਨ ਅੰਮ੍ਰਿਤਸਰ ਡਾ ਚਰਨਜੀਤ ਸਿੰਘ ਵਲੋ ਇਸ ਮੌਕੇ ਤੇ ਜਾਣਕਾਰੀ ਦਿੱਤੀ ਕਿ ਜੇਕਰ ਕੋਈ ਵੀ ਤੰਬਾਕੂ ਵਿਕ੍ਰੇਤਾਂ ਬਿਨਾਂ ਮਾਪਦੰਡ ਵਾਲਾ ਤੰਬਾਕੂ ਸਮਾਨ( ਇਮਪੋਰਟਿਡ ਸਿਗਰਟ) ਵੇਚਦਾ ਪਾਇਆ ਗਿਆ ਤਾਂ ਉਸ ਵਿਰੱੁਧ ਧਾਰਾਂ 20 ਤਹਿਤ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਇਸ ਤੋਂ ਇਲਾਵਾ ਪਬਲਿਕ ਸਥਾਨਾਂ ਤੇ ਸਿਗਰਟਨੋਸ਼ੀ ਕਰਨਾਂ ਅਤੇ ਖੱੁਲੀ ਸਿਗਰਟ ਵੇਚਣਾਂ ਵੀ ਸਜਾ/ਜੁਰਮਾਨੇ ਯੋਗ ਅਪਰਾਧ ਹੈ।

NO COMMENTS

LEAVE A REPLY