ਅੰਮ੍ਰਿਤਸਰ 26 ਅਗਸਤ (ਰਾਜਿੰਦਰ ਧਾਨਿਕ) : ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਵਿਧਾਇਕ ਡਾ: ਅਜੈ ਗੁਪਤਾ ਵੱਲੋਂ ਵਾਰਡ ਨੰਬਰ 55 ਦੇ ਇਲਾਕਾ ਰਾਮ ਨਗਰ ਕਾਲੌਨੀ ਗਲੀ ਨੰ.10 ਵਿਖੇ ਨਵੇਂ ਲਗਾਏ ਗਏ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਮੇਅਰ ਕਰਮਜੀਤ ਸਿੰਘ ਨੇ ਕਿਹਾ ਕਿ ਇਲਾਕਾ ਨਿਵਾਸੀਆ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦੇ ਹੋਏ ਲੋਕਾਂ ਨੂੰ ਰਾਹਤ ਪਹੁੰਚਾਉਣ ਅਤੇ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਅੱਜ ਟਿਊਬਵੈੱਲ ਸ਼ੁਰੂ ਕੀਤਾ ਗਿਆ ਹੈ ਜਿਸ ਨਾਲ ਕਿ ਇਲਾਕੇ ਵਿਚ ਪੀਣ ਵਾਲੇ ਪਾਣੀ ਦੀ ਕਿੱਲਤ ਦੂਰ ਹੋਵੇਗੀ। ਮੇਅਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਕੁਦਰਤ ਦੀ ਅਨਮੋਲ ਦੇਣ ਹੈ ਤੇ ਅੱਜ ਦੇ ਯੂੱਗ ਦੀ ਲੋੜ ਹੈ ਕਿ ਪਾਣੀ ਦੀ ਦੁਰਵਰਤੋ ਨਾ ਹੋਣ ਦਿੱਤੀ ਜਾਵੇ ਅਤੇ ਸਾਨੂੰ ਇਸ ਦੇ ਸਾਂਭ-ਸੰਭਾਲ ਦੇ ਉਪਰਾਲੇ ਵੀ ਕਰਨੇ ਚਾਹੀਦੇ ਹਨ ਜੋਕਿ ਆਮ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ।
ਮੇਅਰ ਨੇ ਸਾਰੇ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਫਿਰ ਪੈਰ ਪਸਾਰ ਰਿਹਾ ਹੈ ਜਿਸ ਦੀ ਰੋਕਥਾਮ ਲਈ ਸਾਨੂੰ ਲੋੜੀਂਦੇ ਉਪਰਾਲੇ ਜਿਵੇਂਕਿ ਸਮਾਜਿਕ ਦੂਰੀ ਬਣਾਕੇ ਰੱਖਣ, ਸਮੇਂ-ਸਮੇਂ ਤੇ ਹੱਥਾਂ ਨੂੰ ਸੈਨੇਟਾਈਜ਼ ਕਰਨ ਅਤੇ ਘਰ ਵਿਚ ਵਿਸ਼ੇਸ਼ਕਰ ਬੱਚਿਆ ਅਤੇ ਬਜੁਰਗਾਂ ਦਾ ਧਿਆਨ ਰੱਖਣ, ਆਲਾ-ਦੁਆਲਾ ਸਾਫ਼ ਰੱਖਣ। ਨਗਰ ਨਿਗਮ ਹਰ ਇਕ ਔਖੀ ਘੜੀ ਵਿਚ ਸ਼ਹਿਰਵਾਸੀਆਂ ਦੇ ਨਾਲ ਹੈ।
ਇਸ ਅਵਸਰ ਤੇ ਉਹਨਾਂ ਦੇ ਨਾਲ ਸਰਵਸ਼੍ਰੀ ਪ੍ਰਮੋਦ ਕੁਮਾਰ ਬੱਬਲਾ ਕੌਂਸਲਰ, ਨਿਗਰਾਨ ਇੰਜੀ.ਅਨੁਰਾਗ ਮਹਾਜਨ, ਛਿੰਦਾ ਪ੍ਰਧਾਨ ਅਤੇ ਭਾਰੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।