ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਕਾਸ਼ ਗੁਰਪੁਰਬ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 28 ਨੂੰ 

0
32

 

ਬੁਢਲਾਡਾ, 27 ਅਗਸਤ :-(ਦਵਿੰਦਰ ਸਿੰਘ ਕੋਹਲੀ)-ਗੁਰਦੁਆਰਾ ਸਾਹਿਬ ਟਿਕਾਣਾ ਭਾਈ ਜਗਤਾ ਜੀ ਮੁਹੱਲਾ ਧਰਮਪੁਰਾ ਦੀ ਸਮੂਹ ਸਾਧ-ਸੰਗਤ ਵੱਲੋਂ ਧੰਨ-ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਕਾਸ਼ ਗੁਰਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੇ ਪ੍ਧਾਨ ਦੀਵਾਨ ਸਿੰਘ ਗੁਲਿਆਣੀ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਕਾਸ਼ ਗੁਰਪੁਰਬ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 28 ਅਗਸਤ ਐਤਵਾਰ ਨੂੰ ਸਵੇਰੇ 9 ਵਜੇ ਪਾਏ ਜਾਣਗੇ।ਉਪਰੰਤ ਗੁਰੂ ਪੰਥ ਦੇ ਮਹਾਨ ਕੀਰਤਨੀਏ ਅਤੇ ਕਥਾਵਾਚਕ ਹਜੂਰੀ ਰਾਗੀ ਭਾਈ ਸਰਵਣ ਸਿੰਘ ਅਤੇ ਭਾਈ ਅਵਤਾਰ ਸਿੰਘ ਦੇ ਰਾਗੀ ਜਥੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਕਾਸ਼ ਗੁਰਪੁਰਬ’ਤੇ ਕਥਾ ਕੀਰਤਨ ਰਾਹੀਂ ਗੁਰੂ ਜਸ ਸਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਭੋਗ ਉਪਰੰਤ ਗੁਰੂ ਦਾ ਮਹਾਨ ਲੰਗਰ ਅਤੁੱਟ ਵਰਤਾਇਆ ਜਾਵੇਗਾ।

 

 

 

NO COMMENTS

LEAVE A REPLY