ਅੰਮ੍ਰਿਤਸਰ, 3 ਸਤੰਬਰ (ਪਵਿੱਤਰ ਜੋਤ) – ਨਗਰ ਨਿਗਮ ਕਮਿਸ਼ਨਰ ਕੁਮਾਰ ਸੋਰਭ ਰਾਜ ਦੇ ਆਦੇਸ਼ਾਂ, ਸਹਾਇਕ ਕਮਿਸ਼ਨਰ ਹਰਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਦੇ ਮੁਤਾਬਕ ਸ਼ਨੀਵਾਰ ਦੀ ਛੁੱਟੀ ਹੋਣ ਦੇ ਬਾਵਜੂਦ ਪ੍ਰਾਪਰਟੀ ਟੈਕਸ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਆਪਣੀਆਂ ਸੇਵਾਵਾਂ ਭੇਟ ਕੀਤੀਆਂ ਗਈਆਂ। ਨੋਡਲ ਅਧਿਕਾਰੀ ਦਲਜੀਤ ਸਿੰਘ ਦੀ ਜਾਣਕਾਰੀ ਮੁਤਾਬਿਕ ਮੁੱਖ ਦਫਤਰ ਰਣਜੀਤ ਐਵਨਿਊ ਅਤੇ ਜੋਨਾਂ ਵਿੱਚ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ 22 ਲੱਖ ਰੁਪਏ ਪ੍ਰਾਪਰਟੀ ਟੈਕਸ ਵਜੋਂ ਇਕੱਠੇ ਕੀਤੇ ਗਏ ਹਨ। ਉਹਨਾਂ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਕੀਤੇ ਗਏ ਕੰਮਾਂ ਦੀ ਸਰਾਹਨਾ ਕੀਤੀ। ਉਹਨਾਂ ਨੇ ਦੱਸਿਆ ਕਿ ਮਾਨਯੋਗ ਨਗਰ ਨਿਗਮ ਕਮਿਸ਼ਨਰ ਅਤੇ ਮੇਅਰ ਦੇ ਆਦੇਸ਼ਾਂ ਦੇ ਮੁਤਾਬਿਕ ਵਿਭਾਗ ਦੀ ਪੂਰੀ ਟੀਮ ਵੱਲੋਂ ਪੂਰੇ ਉਤਸ਼ਾਹ ਨਾਲ ਕੰਮ ਕੀਤਾ ਗਿਆ ਹੈ।