ਚੁੱਘ ਨੇ ਭਾਰਤ-ਪਾਕਿ ਸਰਹੱਦ ‘ਤੇ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ਅਤੇ ਸੁਰੱਖਿਆ ਨੂੰ ਖਤਰੇ ‘ਚ ਪਾਉਣ ਦੇ ਇਰਾਦੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ

0
20

ਗੈਰ-ਕਾਨੂੰਨੀ ਪੈਸੇ ਅਤੇ ਲਾਲਚ ਦੀ ਬਲੀ ਚੜ੍ਹ ਰਹੀ ਭਾਰਤ ਪਾਕ ਸੀਮਾ ਦੀ ਸੁਰਖਿਆ, ਬੀ ਐੱਸ ਐੱਫ ਪਰੇਸ਼ਾਨ ਪਰ ਭਗਵੰਤ ਤੇ ਕੇਜਰੀਵਾਲ ਚੁੱਪ ਹਨ: ਚੁੱਘ

ਚੰਡੀਗੜ੍ਹ/ਅੰਮ੍ਰਿਤਸਰ, 3 ਸਤੰਬਰ (ਪਵਿੱਤਰ ਜੋਤ) : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਵਿੱਚ ਭਾਰਤ-ਪਾਕਿਸਤਾਨ ਸਰਹੱਦ ’ਤੇ ਗੈਰ-ਕਾਨੂੰਨੀ ਮਾਈਨਿੰਗ ਦੀ ਇਜਾਜ਼ਤ ਦੇ ਕੇ ਕੌਮੀ ਸੁਰੱਖਿਆ ਨੂੰ ਦਾਅ ’ਤੇ ਲਾਉਣ ਲਈ ਪੰਜਾਬ ਦੀ ‘ਆਪ’ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ। ਰਾਵੀ ਦਰਿਆ ’ਤੇ ਚੱਲ ਰਹੀ ਮਾਈਨਿੰਗ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਚੁੱਘ ਨੇ ਕਿਹਾ ਕਿ ਰਾਸ਼ਟਰੀ ਸੁਰੱਖਿਆ ਦੀ ਕੀਮਤ ‘ਤੇ ਵੀ ‘ਆਪ’ ਦੇ ਮੰਤਰੀ ਅਤੇ ਨੇਤਾ ਮਾਈਨਿੰਗ ਮਾਫੀਆ ਗਰੋਹਾਂ ਨਾਲ ਜੁੜੇ ਹੋਏ ਹਨ। ਅੰਤਰਰਾਸ਼ਟਰੀ ਸਰਹੱਦ ‘ਤੇ ਗੈਰ-ਕਾਨੂੰਨੀ ਮਾਈਨਿੰਗ ‘ਤੇ ਬੀ.ਐੱਸ.ਐੱਫ ਅਤੇ ਹੋਰ ਸੁਰੱਖਿਆ ਏਜੰਸੀਆਂ ਦੇ ਇਤਰਾਜ਼ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਸੂਬਾ ਸਰਕਾਰ ਦੇਸ਼ ਦੀ ਸੁਰੱਖਿਆ ਦਾਅ ‘ਤੇ, ਨਿਵੇਸ਼ ਕਰਕੇ ਪੈਸਾ ਕਮਾ ਰਹੀ ਹੈ।
ਚੁੱਘ ਨੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲਿਆਂ ਦੀ ਸੀ.ਬੀ.ਆਈ ਜਾਂਚ ਦੀ ਮੰਗ ਕੀਤੀ ਤਾਂ ਜੋ ‘ਆਪ’ ਸਰਕਾਰ ਦੇ ਨਾਪਾਕ ਮਨਸੂਬਿਆਂ ਨੂੰ ਜਲਦੀ ਤੋਂ ਜਲਦੀ ਬੇਨਕਾਬ ਕੀਤਾ ਜਾ ਸਕੇ। ਭਾਜਪਾ ਪੰਜਾਬ ਦੇ ਨਾਲ-ਨਾਲ ਦੂਜੇ ਰਾਜਾਂ ਵਿੱਚ ਵੀ ਕੇਜਰੀਵਾਲ ਦੇ ਝੂਠੇ ਅਤੇ ਗੁੰਮਰਾਹਕੁੰਨ ਪ੍ਰਚਾਰ ਦਾ ਪਰਦਾਫਾਸ਼ ਕਰੇਗੀ, ਨਾਲ ਹੈ ਪੰਜਾਬ ਨੇ ਵੀ ਇਸ ਤੋਂ ਸਬਕ ਲੈਣਾ ਸ਼ੁਰੂ ਕਰ ਦਿੱਤਾ ਹੈ।”

NO COMMENTS

LEAVE A REPLY