ਬਰਤਾਨੀਆ ਦੀਆਂ ਗੁਰਦੁਆਰਾ ਕਮੇਟੀਆਂ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਥੇਦਾਰ ਗੌਹਰ-ਏ-ਮਸਕੀਨ ਦਾ ਮਾਮਲਾ ਆਪਣੇ ਹੱਥਾਂ ’ਚ ਲੈਣ ਦੀ ਕੀਤੀ ਅਪੀਲ

0
29

ਅਖੌਤੀ ਡਾਕਟਰ ਸਮਰਾ ਦੇ ਦੋਸ਼ਾਂ ਨੂੰ ਉਦੋਂ ਤੱਕ ਸੱਚ ਨਹੀਂ ਮੰਨਿਆ ਜਾਣਾ ਚਾਹੀਦਾ ਜਦੋਂ ਤੱਕ ਨਿਰਪੱਖ ਜਾਂਚ ਦੇ ਨਤੀਜੇ ਨਹੀਂ ਨਿਕਲਦੇ
ਸਿੱਖ ਸੰਗਤਾਂ ਨੂੰ ਸਿੱਖ ਸ਼ਖ਼ਸੀਅਤਾਂ ਅਤੇ ਸੰਸਥਾਵਾਂ ਨੂੰ ਬਦਨਾਮ ਕਰਨ ਦੀਆਂ ਸਾਜ਼ਿਸ਼ਾਂ ਤੋਂ ਸੁਚੇਤ ਰਹਿਣ ਦੀ ਵੀ ਕੀਤੀ ਅਪੀਲ
ਅੰਮ੍ਰਿਤਸਰ 5 ਸਤੰਬਰ (ਪਵਿੱਤਰ ਜੋਤ ) : ਬਰਤਾਨਵੀ ਗੁਰਦੁਆਰਾ ਕਮੇਟੀਆਂ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਜੀ ਗੌਹਰ-ਏ ਮਸਕੀਨ ਵਿਰੁੱਧ ਅਖੌਤੀ ਡਾ: ਗੁਰਵਿੰਦਰ ਸਿੰਘ ਸਮਰਾ ਵੱਲੋਂ ਲਾਏ ਗਏ ਦੋਸ਼ਾਂ ਨੂੰ ਸੰਗਤਾਂ ਦੇ ਵਿਸ਼ਵਾਸ ਨੂੰ ਗਹਿਰੀ ਸੱਟ ਮਾਰਨ ਦੀ ਡੂੰਘੀ ਸਾਜ਼ਿਸ਼ ਕਰਾਰ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਸ ਮਾਮਲੇ ਦੀ ਕਿਸੇ ਵੀ ਭਰੋਸੇਯੌਗ ਸਰਕਾਰੀ ਜਾਂ ਗੈਰ ਸਰਕਾਰੀ ਜਾਂਚ ਏਜੰਸੀ ਤੋਂ ਨਿਰਪੱਖ ਜਾਂਚ ਕਰਵਾ ਕੇ ਸੱਚਾਈ ਸਾਹਮਣੇ ਲਿਆਉਣ ਦੀ ਅਪੀਲ ਕੀਤੀ ਹੈ ।
ਇਸ ਸਬੰਧੀ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸ੍ਰ: ਰਣਧੀਰ ਸਿੰਘ ਯੂ.ਕੇ. ਅਤੇ ਭਾਈ ਪਰਮਜੀਤ ਸਿੰਘ ਢਾਡੀ ਤੋਂ ਪ੍ਰਾਪਤ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਗੁਰਦੁਆਰਾ ਸ੍ਰੀ ਗੁਰੂ ਹਰਿਰਾਏ ਸਾਹਿਬ ਵੈਸਟ ਬਰਮਿੰਘਮ ਵਿਖੇ ਬਰਤਾਨੀਆ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਜਥੇਬੰਦੀਆਂ ਦੀ ਮੀਟਿੰਗ ਦੌਰਾਨ ਇਸ ਸੰਵੇਦਨਸ਼ੀਲ ਮਾਮਲੇ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ, ਉਪਰੰਤ ਮਤਾ ਪਾਸ ਕੀਤਾ ਗਿਆ, ਜਿਸ ਵਿਚ ਸੰਗਤਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਇਸ ਵਿਵਾਦਿਤ ਮਾਮਲੇ ਨੂੰ ਤੁਰੰਤ ਆਪਣੇ ਹੱਥ ਵਿਚ ਲੈਣ ਅਤੇ ਤਖ਼ਤ ਸ੍ਰੀ ਪਟਨਾ ਦੇ ਜਥੇਦਾਰ ‘ਤੇ ਲੱਗੇ ਦੋਸ਼ਾਂ ਦੇ ਮਾਮਲੇ ਵਿਚ ਸਿੱਖ ਕੌਮ ਦੀ ਨਿਰਾਸ਼ਾ ਨੂੰ ਖ਼ਤਮ ਕਰਨ ਲਈ ਇਸ ਮਾਮਲੇ ਦੀ ਕਿਸੇ ਭਰੋਸੇਯੋਗ ਸਰਕਾਰੀ ਜਾਂ ਗੈਰ-ਸਰਕਾਰੀ ਜਾਂਚ ਏਜੰਸੀ ਤੋਂ ਜਾਂਚ ਕਰਵਾ ਕੇ ਸੱਚਾਈ ਸਾਹਮਣੇ ਲਿਆਉਣ ਦੀ ਅਪੀਲ ਕੀਤੀ ਹੈ। ਮਤੇ ਰਾਹੀਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਜਦੋਂ ਤੱਕ ਸੱਚ ਸਾਹਮਣੇ ਨਹੀਂ ਆ ਜਾਂਦਾ ਉਦੋਂ ਤੱਕ ਅਖੌਤੀ ਡਾ: ਸਮਰਾ ਦੇ ਦੋਸ਼ਾਂ ਨੂੰ ਸੱਚ ਨਾ ਮੰਨਿਆ ਜਾਵੇ। ਉਨ੍ਹਾਂ ਕਿਹਾ ਕਿ ਕੁਝ ਤਾਕਤਾਂ ਸਿੱਖ ਸ਼ਖ਼ਸੀਅਤਾਂ ਅਤੇ ਸੰਸਥਾਵਾਂ ਨੂੰ ਬਦਨਾਮ ਕਰਨ ’ਤੇ ਤੁਲੀਆਂ ਹੋਈਆਂ ਹਨ, ਜਿਨ੍ਹਾਂ ਤੋਂ ਸੰਗਤਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਡਾ: ਸਮਰਾ ਦਾ ਆਪਣਾ ਅਤੀਤ ਸਪੱਸ਼ਟ ਨਹੀਂ ਹੈ। ਉਸ ਨੂੰ ਅਦਾਲਤਾਂ ਦੁਆਰਾ ਅਪਰਾਧਾਂ ਵਿੱਚ ਸ਼ਾਮਲ ਹੋਣ ਲਈ ਦੋਸ਼ੀ ਠਹਿਰਾਇਆ ਗਿਆ ਹੈ ਅਤੇ ਕਈ ਮਾਮਲਿਆਂ ਵਿੱਚ ਲੰਮੀ ਕੈਦ ਦੀ ਸਜ਼ਾ ਕੱਟੀ ਹੈ। ਮੀਟਿੰਗ ਵਿੱਚ ਸ਼੍ਰੀ ਰਣਧੀਰ ਸਿੰਘ ਸੰਗਤ ਟਰੱਸਟ ਯੂ.ਕੇ. ਅਤੇ ਭਾਈ ਪਰਮਜੀਤ ਸਿੰਘ ਢਾਡੀ ਗੁ: ਚਰਨ ਸਿੰਘ ਪ੍ਰਧਾਨ ਗੁਰਦੁਆਰਾ ਸ਼੍ਰੀ ਗੁਰੂ ਹਰਿ ਗੋਬਿੰਦ ਸਾਹਿਬ ਵਿਦ ਵੇਡਨੇਸ ਫੀਲਡ, ਸ਼੍ਰੀ ਲੱਖਾ ਸਿੰਘ ਪ੍ਰਧਾਨ ਗੁਰੂ ਨਾਨਕ ਸਿੱਖ ਗੁਰਦੁਆਰਾ ਸੇਜਲੀ ਸਟਰੀਟ ਵੁਲਵਰਹੈਂਪਟਨ, ਭਾਈ ਦਇਆ ਸਿੰਘ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਹਰਿਰਾਏ ਸਾਹਿਬ, ਰਘਬੀਰ ਸਿੰਘ ਪ੍ਰਧਾਨ ਗੁਰਦੁਆਰਾ ਬਾਬਾ ਸੰਗ, ਗੁਰੂ ਨਾਨਕ ਅਡਵਾਨ ਸਟਰੀਟ ਵੈਸਟ ਬਰਮ ਦੇ ਪ੍ਰਧਾਨ ਰਣਜੀਤ ਸਿੰਘ, ਸਤਨਾਮ ਸਿੰਘ, ਜੋਗਿੰਦਰ ਸਿੰਘ, ਜਸਵੀਰ ਸਿੰਘ, ਜਗਵੀਰ ਸਿੰਘ ਅਤੇ ਪ੍ਰਕਾਸ਼ ਸਿੰਘ ਆਦਿ ਹਾਜ਼ਰ ਸਨ |

NO COMMENTS

LEAVE A REPLY