ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਲਈ ਪਾਸਪੋਰਟ ਦਫਤਰ ਅੰਮ੍ਰਿਤਸਰ ਵੱਲੋਂ ਸ਼ਨੀਵਾਰ ਲਗੇਗਾ ਪਾਸਪੋਰਟ ਮੇਲਾ

0
182

___________
ਮੇਲੇ ਵਿਚ ਜਾਰੀ ਕੀਤੇ ਜਾਣਗੇ 1000 ਕਲੀਰੈਂਸ ਸਰਟੀਫਿਕੇਟ
_________

ਅੰਮ੍ਰਿਤਸਰ,15 ਸਤੰਬਰ (ਅਰਵਿੰਦਰ ਵੜੈਚ)- ਪਾਸਪੋਰਟ ਦਫਤਰ ਅੰਮ੍ਰਿਤਸਰ ਵੱਲੋਂ 17 ਸਤੰਬਰ 2022 ਨੂੰ ਸ਼ਨੀਵਾਰ ਦੀ ਛੁੱਟੀ ਹੋਣ ਦੇ ਬਾਵਜੂਦ ਪਾਸਪੋਰਟ ਮੇਲਾ ਲਗਾਇਆ ਜਾ ਰਿਹਾ ਹੈ। ਜਿਸ ਦੋਰ੍ਹਾਂਨ ਪਾਸਪੋਰਟ ਦਫਤਰ ਵੱਲੋਂ ਮਨਿਸਟਰੀ ਆਫ ਐਕਸਟਰਨਲ ਅਫੇਅਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਆਮ ਜਨਤਾ ਨੂੰ ਸਹੂਲਤ ਦੇਣ ਦੇ ਉਦੇਸ਼ ਨਾਲ 1000 ਪੁਲਿਸ ਕਲੀਅਰੈਂਸ ਸਰਟੀਫਿਕੇਟ ਜਾਰੀ ਕੀਤੇ ਜਾਣਗੇ। ਜਾਣਕਾਰੀ ਮੁਤਾਬਕ ਪਾਸਪੋਰਟ ਦੀ ਫਾਈਲ ਦੇ ਨਾਲ ਪੁਲਿਸ ਵਿਭਾਗ ਵੱਲੋਂ ਜਾਰੀ ਕਲੀਰੈਂਸ ਸਰਟੀਫਿਕੇਟ ਲਗਾਇਆ ਜਾਂਦਾ ਹੈ ਜਿਸ ਦੇ ਅਧਾਰ ਤੇ ਪਾਸਪੋਰਟ ਦਫਤਰ ਵੱਲੋਂ ਪੁਲਿਸ ਕਲੀਅਰੈਂਸ ਸਰਟੀਫਿਕੇਟ ਜਾਰੀ ਕੀਤਾ ਜਾਂਦਾ ਹੈ। ਲੋਕਾਂ ਦੀਆਂ ਸਹੂਲਤਾਂ ਨੂੰ ਦੇਖਦੇ ਹੋਏ ਰੋਜ਼ਾਨਾ ਜਾਰੀ ਹੋਣ ਵਾਲੇ 150 ਪੁਲਿਸ ਕਲੀਅਰੈਂਸ ਸਰਟੀਫਿਕੇਟ ਦੀ ਜਗ੍ਹਾ ਸ਼ਨੀਵਾਰ ਨੂੰ ਛੁੱਟੀ ਹੋਣ ਦੇ ਬਾਵਜੂਦ 1000 ਸਰਟੀਫਿਕੇਟ ਜਾਰੀ ਕਰਨ ਲਈ ਵਿਸ਼ੇਸ਼ ਤੌਰ ਤੇ ਮੇਲਾ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਪਾਸਪੋਰਟ ਅਧਿਕਾਰੀ ਸ਼ਮਸ਼ੇਰ ਸਿੰਘ ਬਹਾਦੁਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰੋਜਾਨਾ ਕੰਮਕਾਜ ਦੇ ਮੁਤਾਬਿਕ 150 ਪੁਲਿਸ ਕਲੀਅਰੈਂਸ ਸਰਟੀਫਿਕੇਟ ਜਾਰੀ ਕੀਤੇ ਜਾਂਦੇ ਹਨ। ਹਾਈਕਮਾਂਡ ਦੇ ਜਾਰੀ ਆਦੇਸ਼ਾਂ ਦੇ ਮੁਤਾਬਿਕ ਸ਼ਨੀਵਾਰ ਛੁੱਟੀ ਹੋਣ ਦੇ ਬਾਵਜੂਦ ਵੀ ਦਫ਼ਤਰ ਦੇ ਅਧਿਕਾਰੀਆਂ ਅਤੇ ਕਰਮਚਾਰੀ ਲੋਕਾਂ ਦੀਆਂ ਸਹੂਲਤਾਂ ਨੂੰ ਲੈ ਕੇ ਆਪਣੀਆਂ ਸੇਵਾਵਾਂ ਭੇਟ ਕਰਨਗੇ।

NO COMMENTS

LEAVE A REPLY